ਪਹਿਲਗਾਮ- ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ ਛੁੱਟੀਆਂ ਮਨਾਉਣ ਕਸ਼ਮੀਰ ਗਏ ਪਰਿਵਾਰ ਵਾਲਿਆਂ ਦੇ ਸਾਹਮਣੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਤਵਾਦੀਆਂ ਨੇ ਗੋਲੀਆਂ ਮਾਰ ਦਿੱਤੀਆਂ। ਇਸ ਹਮਲੇ ਮਗਰੋਂ ਪੂਰੇ ਦੇਸ਼ ਵਿਚ ਗੁੱਸਾ ਹੈ। ਅੱਤਵਾਦੀ ਹਮਲੇ ਤੋਂ ਬਾਅਦ ਖੇਤਰ ਦੀਆਂ ਰਾਜਨੀਤਿਕ ਪਾਰਟੀਆਂ ਦੇ ਨਾਲ-ਨਾਲ ਵਪਾਰੀ ਯੂਨੀਅਨਾਂ ਨੇ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਉਣ ਅਤੇ ਹਮਲੇ ਦੀ ਨਿੰਦਾ ਕਰਨ ਲਈ ਬੁੱਧਵਾਰ ਨੂੰ ਕਸ਼ਮੀਰ ਘਾਟੀ ਵਿਚ ਪੂਰਨ ਬੰਦ ਦਾ ਸੱਦਾ ਦਿੱਤਾ ਹੈ। ਇਹ 35 ਸਾਲਾਂ ਵਿਚ ਪਹਿਲੀ ਵਾਰ ਹੈ, ਜੋ ਕਸ਼ਮੀਰ ਪੂਰੀ ਤਰ੍ਹਾਂ ਬੰਦ ਹੈ। ਦੱਸ ਦੇਈਏ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ ਇਕ ਪ੍ਰਮੁੱਖ ਸੈਰ-ਸਪਾਟਾ ਵਾਲੀ ਥਾਂ 'ਤੇ ਮੰਗਲਵਾਰ ਨੂੰ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ, ਜਿਸ ਵਿਚ 30 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਮਾਰੇ ਗਏ ਲੋਕਾਂ ਵਿਚ ਜ਼ਿਆਦਾਤਰ ਸੈਲਾਨੀਆਂ ਸਨ ਅਤੇ ਕਈ ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਇਹ ਹੈ ਪਹਿਲਗਾਮ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਸੈਫੁੱਲਾ ਖਾਲਿਦ, ਜਿਸ 'ਤੇ ਪਾਕਿ ਫ਼ੌਜ ਦਾ ਹੈ ਹੱਥ
ਦੁਕਾਨਾਂ, ਪੈਟਰੋਲ ਪੰਪ ਬੰਦ
ਪੂਰੀ ਵਾਦੀ ਵਿਚ ਖਾਸ ਕਰਕੇ ਮਹੱਤਵਪੂਰਨ ਸੈਰ-ਸਪਾਟਾ ਸਥਾਨਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀਨਗਰ ਵਿਚ ਜ਼ਿਆਦਾਤਰ ਦੁਕਾਨਾਂ, ਪੈਟਰੋਲ ਪੰਪ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਹਨ। ਸੜਕਾਂ 'ਤੇ ਪੂਰੀ ਤਰ੍ਹਾਂ ਸੰਨਾਟਾ ਹੈ। ਅਧਿਕਾਰੀਆਂ ਮੁਤਾਬਕ ਜਨਤਕ ਆਵਾਜਾਈ ਵੀ ਬਹੁਤ ਘੱਟ ਹੈ ਪਰ ਨਿੱਜੀ ਵਾਹਨ ਆਮ ਤੌਰ 'ਤੇ ਚੱਲ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਘਾਟੀ ਭਰ ਵਿਚ ਨਿੱਜੀ ਸਕੂਲ ਵੀ ਬੰਦ ਹਨ। ਉਨ੍ਹਾਂ ਕਿਹਾ ਕਿ ਬੰਦ ਦਾ ਪ੍ਰਭਾਵ ਘਾਟੀ ਦੇ ਹੋਰ ਜ਼ਿਲ੍ਹਾ ਹੈੱਡਕੁਆਰਟਰਾਂ ਵਿਚ ਵੀ ਦੇਖਿਆ ਗਿਆ। ਘਾਟੀ ਵਿਚ ਕਈ ਥਾਵਾਂ 'ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਨੇ ਬੇਕਸੂਰ ਲੋਕਾਂ ਦੇ ਕਤਲ ਨੂੰ ਰੋਕਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਪਹਿਲਗਾਮ ਅੱਤਵਾਦੀ ਹਮਲੇ 'ਚ ਹਰਿਆਣਾ ਦੇ ਨੇਵੀ ਅਫਸਰ ਦੀ ਮੌਤ, ਹਨੀਮੂਨ ਲਈ ਗਏ ਸੀ ਘੁੰਮਣ
ਅਸੀਂ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹਾਂ...
ਵਾਦੀ ਵਿਚ ਮੁਕੰਮਲ ਬੰਦ ਬਾਰੇ ਗੱਲ ਕਰਦੇ ਹੋਏ ਕਸ਼ਮੀਰ ਟਰੇਡਰਜ਼ ਐਂਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਸ਼ੀਰ ਅਹਿਮਦ ਕੋਂਗਪੋਸ਼ ਨੇ ਕਿਹਾ ਕਿ ਇਹ ਮੁਕੰਮਲ ਬੰਦ ਪਹਿਲਗਾਮ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਅਤੇ ਵਿਰੋਧ ਦਰਸਾਉਣ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਹਮਲੇ ਦਾ ਵਿਰੋਧ ਕਰਦੇ ਹਾਂ। ਇਸਲਾਮ ਅਜਿਹੀਆਂ ਚੀਜ਼ਾਂ ਦੀ ਇਜਾਜ਼ਤ ਨਹੀਂ ਦਿੰਦਾ। ਇਹ ਇੱਕ ਵੱਡੀ ਘਟਨਾ ਹੈ ਅਤੇ ਇਹ ਬਹੁਤ ਦੁਖਦਾਈ ਹੈ। ਇਹ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਇਕ ਕਸ਼ਮੀਰ ਬਹੁਤ ਹੀ ਸੁੰਦਰ ਥਾਂ ਹੈ ਪਰ ਘਟਨਾ ਬਹੁਤ ਦੁਖਦਾਈ ਹੈ। ਸੈਲਾਨੀਆਂ ਨਾਲ ਅਜਿਹਾ ਕਦੇ ਨਹੀਂ ਹੋਇਆ ਅਤੇ ਹੁਣ ਇਹ ਪਹਿਲੀ ਵਾਰ ਹੋਇਆ ਹੈ। ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਬਹੁਤ ਘੱਟ ਹੁੰਦਾ ਹੈ ਕਿ ਕਸ਼ਮੀਰ ਬੰਦ ਹੋਇਆ ਹੋਵੇ।
ਇਹ ਵੀ ਪੜ੍ਹੋ- ਸਿਰਫ਼ ਪੁਰਸ਼ ਹੀ ਕਿਉਂ? ਪਹਿਲਗਾਮ ਹਮਲੇ 'ਚ ਔਰਤਾਂ ਨੂੰ ਬਖਸ਼ਿਆ! ਦੇਖੋ 26 ਮ੍ਰਿਤਕਾਂ ਦੀ ਪੂਰੀ Detail
ਮਹਿਬੂਬਾ ਮੁਫ਼ਤੀ ਨੇ ਬੰਦ ਦਾ ਕੀਤਾ ਸਮਰਥਨ
ਓਧਰ ਜੰਮੂ ਅਤੇ ਕਸ਼ਮੀਰ ਨੈਸ਼ਨਲ ਕਾਨਫਰੰਸ (JKNC) ਨੇ ਲੋਕਾਂ ਨੂੰ ਬੰਦ ਨੂੰ "ਪੂਰੀ ਤਰ੍ਹਾਂ ਸਫਲ" ਬਣਾਉਣ ਅਤੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਪਾਰਟੀ ਵਲੋਂ 'ਐਕਸ' 'ਤੇ ਪੋਸਟ ਕਰ ਕੇ ਕਿਹਾ ਗਿਆ ਕਿ ਅਸੀਂ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਧਾਰਮਿਕ ਅਤੇ ਸਮਾਜਿਕ ਨੇਤਾਵਾਂ ਵਲੋਂ ਬੁਲਾਈ ਗਈ ਹੜਤਾਲ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ। ਜੰਮੂ-ਕਸ਼ਮੀਰ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਹੈ ਅਤੇ ਬੰਦ ਦਾ ਸਮਰਥਨ ਕੀਤਾ ਹੈ। ਮਹਿਬੂਬਾ ਨੇ ਇਸ ਅੱਤਵਾਦੀ ਹਮਲੇ ਨੂੰ "ਸਾਡੇ ਸਾਰਿਆਂ 'ਤੇ ਹਮਲਾ" ਕਰਾਰ ਦਿੱਤਾ ਹੈ।
ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਚੇਅਰਮੈਨ ਮੀਰਵਾਇਜ਼ ਉਮਰ ਫਾਰੂਕ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਬੰਦ ਦਾ ਸਮਰਥਨ ਕਰਨ ਅਤੇ ਇਸ "ਘਿਣੌਨੇ ਅਪਰਾਧ" ਵਿਰੁੱਧ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਹਮਲੇ ਦੇ ਦੋਸ਼ੀਆਂ ਨੂੰ ਫੜਨ ਲਈ ਅਨੰਤਨਾਗ ਦੇ ਪਹਿਲਗਾਮ ਦੇ ਬੈਸਰਾਨ ਦੇ ਜਨਰਲ ਖੇਤਰ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਉੱਪ ਰਾਸ਼ਟਰਪਤੀ ਨੇ ਪਰਿਵਾਰ ਨਾਲ ਕੀਤਾ ਤਾਜ ਮਹਿਲ ਦਾ ਦੀਦਾਰ
NEXT STORY