ਮਥੁਰਾ (ਏਜੰਸੀ) : ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲੇ ਦੇ ਵ੍ਰਿੰਦਾਵਨ ਸਥਿਤ ਰੁਕਮਣੀ ਵਿਹਾਰ ਖੇਤਰ ’ਚ ਸ਼ੁੱਕਰਵਾਰ ਸਵੇਰੇ ਵੱਡਾ ਹਾਦਸਾ ਹੋ ਗਿਆ। ਨਿਰਮਾਣ ਅਧੀਨ ਬਹੁਮੰਜ਼ਿਲਾ ਇਮਾਰਤ ਦੀ ਚੌਥੀ ਮੰਜ਼ਿਲ ’ਤੇ ਲੈਂਟਰ ਪਾਉਂਦੇ ਸਮੇਂ ਅਚਾਨਕ ਸ਼ਟਰਿੰਗ ਡਿੱਗ ਗਈ। ਹਾਦਸੇ ’ਚ ਮਲਬੇ ਹੇਠਾਂ ਦੱਬਣ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਇਨ੍ਹਾਂ ’ਚ ਇਕ ਮਜ਼ਦੂਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਮੁਹਿੰਮ ਚਲਾ ਕੇ ਮਜ਼ਦੂਰਾਂ ਨੂੰ ਮਲਬੇ ’ਚੋਂ ਬਾਹਰ ਕੱਢਿਆ ਗਿਆ ਅਤੇ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ISRO ਹੁਣ ਨਹੀਂ ਬਣਾਏਗਾ ਰਾਕੇਟ! ਪ੍ਰਾਈਵੇਟ ਕੰਪਨੀਆਂ ਨੂੰ ਸੌਂਪੀ ਜਾਵੇਗੀ ਜ਼ਿੰਮੇਵਾਰੀ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਨੇਪਾਲ ਨਿਵਾਸੀ ਮਜ਼ਦੂਰ ਸ਼ਿਵਰਾਮ (42) ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਉੱਥੇ ਹੀ, 2 ਹੋਰ ਮਜ਼ਦੂਰਾਂ ਰਫੀਉਲ ਅਤੇ ਆਲਮ ਦੀ ਜ਼ਿਲਾ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਮੁੱਖ ਮੈਡੀਕਲ ਅਧਿਕਾਰੀ ਦਫਤਰ ਦੀ ਤੁਰੰਤ ਪ੍ਰਤੀਕਿਰਿਆ ਟੀਮ ਦੇ ਇੰਚਾਰਜ ਡਾ. ਭੂਦੇਵ ਪ੍ਰਸਾਦ ਅਨੁਸਾਰ ਹਾਦਸੇ ’ਚ ਪੱਛਮੀ ਬੰਗਾਲ ਨਿਵਾਸੀ ਦਿਲਦਾਰ ਸਿੰਘ (40) ਵੀ ਗੰਭੀਰ ਰੂਪ ’ਚ ਜ਼ਖਮੀ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਜਰਾਤ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 61 ਬੀਮਾਰ
NEXT STORY