ਨੈਸ਼ਨਲ ਡੈਸਕ- ਰਾਜਸਥਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ACB) ਨੇ ਵੀਰਵਾਰ ਨੂੰ ਜੈਪੁਰ ਦੇ ਸਾਂਗਾਨੇਰ ਸਦਰ ਪੁਲਸ ਥਾਣੇ 'ਚ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਏ.ਸੀ.ਬੀ. ਅਨੁਸਾਰ ਮੁਲਜ਼ਮ ਪੁਲਸ ਅਧਿਕਾਰੀ ਦੀ ਪਛਾਣ ਮਹੇਸ਼ ਚੰਦ ਮੀਣਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮੁਲਜ਼ਮ ਏ.ਐੱਸ.ਆਈ. ਇੱਕ ਮਾਮਲੇ ਵਿੱਚ ਤਫ਼ਤੀਸ਼ੀ ਅਫ਼ਸਰ ਸੀ। ਉਸ ਨੇ ਸ਼ਿਕਾਇਤਕਰਤਾ ਦੇ ਮਾਮੇ ਦੀ ਜ਼ਬਤ ਕੀਤੀ ਪਿੱਕਅੱਪ ਗੱਡੀ ਛੱਡਣ ਅਤੇ ਕੇਸ 'ਚ ਸ਼ਾਮਲ ਦੂਜੇ ਵਿਅਕਤੀ ਨੂੰ ਮੁਲਜ਼ਮ ਨਾ ਬਣਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਦੀ ਜਾਂਚ ਦੌਰਾਨ ਰਿਸ਼ਵਤ ਮੰਗਣ ਦੀ ਪੁਸ਼ਟੀ ਹੋਣ ਤੋਂ ਬਾਅਦ, ਏ.ਸੀ.ਬੀ. ਦੇ ਵਧੀਕ ਪੁਲਸ ਸੁਪਰਡੈਂਟ ਗਿਆਨ ਪ੍ਰਕਾਸ਼ ਨਵਲ ਦੀ ਅਗਵਾਈ ਹੇਠ ਟੀਮ ਨੇ ਜਾਲ ਵਿਛਾਇਆ।
ਜਿਵੇਂ ਹੀ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਕਮ ਲੈ ਕੇ ਆਪਣੀ ਪੈਂਟ ਦੀ ਜੇਬ ਵਿੱਚ ਰੱਖੀ, ਏ.ਸੀ.ਬੀ. ਦੀ ਟੀਮ ਨੇ ਉਸ ਨੂੰ ਮੌਕੇ 'ਤੇ ਹੀ ਦਬੋਚ ਲਿਆ ਅਤੇ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜੰਮੂ-ਕਸ਼ਮੀਰ: ਖੇਤੀਬਾੜੀ ਵਿਭਾਗ ਦਾ ਅਧਿਕਾਰੀ ਅਤੇ ਵਿਚੋਲਾ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ
NEXT STORY