ਬੈਂਗਲੁਰੂ (ਭਾਸ਼ਾ)- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75 ਸਾਲ ਪੂਰੇ ਹੋਣ ’ਤੇ ਉਨ੍ਹਾਂ ਦੇ ਸਿਆਸੀ ਸੰਨਿਆਸ ਦਾ ਸੰਕੇਤ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸਿੱਧਰਮਈਆ ਨੇ ਕਿਹਾ ਕਿ ਕਿਸੇ ਦਲਿਤ ਨੂੰ ਅਗਲਾ ਪ੍ਰਧਾਨ ਮੰਤਰੀ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਕੋਲ ਇਹ ‘ਸੁਨਹਿਰੀ ਮੌਕਾ’ ਹੈ।
ਇਹ ਵੀ ਪੜ੍ਹੋ - School Holidays : 23 ਜੁਲਾਈ ਤੱਕ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਉਹ ਕਰਨਾਟਕ ਭਾਜਪਾ ਪ੍ਰਧਾਨ ਬੀ. ਵਾਈ. ਵਿਜੇਂਦਰ ਦੇ ਬਿਆਨ ਦਾ ਜਵਾਬ ਦੇ ਰਹੇ ਸਨ, ਜਿਨ੍ਹਾਂ ਨੇ ਕਾਂਗਰਸ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਪੱਛੜੇ ਵਰਗਾਂ ਅਤੇ ਅਨੁਸੂਚਿਤ ਜਾਤੀ/ਜਨਜਾਤੀ ਪ੍ਰਤੀ ਆਪਣੀ ਵਚਨਬੱਧਤਾ ਸਾਬਤ ਕਰਨ ਲਈ ਆਪਣੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਕਰੇ।
ਇਹ ਵੀ ਪੜ੍ਹੋ - 20 ਸਕਿੰਟਾਂ 'ਚ ਔਰਤ ਨੂੰ ਮਾਰੇ 30 ਥੱਪੜ, ਨਸ਼ੇੜੀ ਨੌਜਵਾਨ ਦੇ ਸ਼ਰਮਨਾਕ ਕਾਰੇ ਦੀ ਵੀਡੀਓ ਵਾਇਰਲ
ਇਸ ਦੇ ਨਾਲ ਹੀ ਸਿੱਧਰਮਈਆ ਨੇ ਇਹ ਵੀ ਕਿਹਾ, “ਮਲਿਕਾਰਜੁਨ ਖੜਗੇ ਨਾ ਸਿਰਫ ਕੁੱਲ ਭਾਰਤੀ ਕਾਂਗਰਸ ਕਮੇਟੀ (ਏ. ਆਈ. ਸੀ. ਸੀ.) ਦੇ ਪ੍ਰਧਾਨ ਹਨ, ਸਗੋਂ ਇਕ ਸਨਮਾਨਯੋਗ ਰਾਜਨੇਤਾ ਵੀ ਹਨ। ਉਨ੍ਹਾਂ ਦਾ ਉਭਾਰ ‘ਦਲਿਤ ਕਾਰਡ’ ਖੇਡਣ ਦਾ ਨਹੀਂ, ਸਗੋਂ ਦਹਾਕਿਆਂ ਦੇ ਸਮਰਪਣ, ਈਮਾਨਦਾਰੀ ਅਤੇ ਲੋਕ ਸੇਵਾ ਦਾ ਨਤੀਜਾ ਹੈ। ਉਨ੍ਹਾਂ ਨੂੰ ਕਦੇ ਸਿਆਸੀ ਹਿਫਾਜ਼ਤ ਦੀ ਲੋੜ ਨਹੀਂ ਪਈ ਅਤੇ ਮੈਂ ਸਪੱਸ਼ਟ ਕਰ ਦੇਵਾਂ, ਕਾਂਗਰਸ ’ਚ ਇਹ ਸਾਡੀ ਪਾਰਟੀ ਤੈਅ ਕਰਦੀ ਹੈ ਕਿ ਪ੍ਰਧਾਨ ਮੰਤਰੀ ਅਹੁਦੇ ਲਈ ਸਾਡਾ ਉਮੀਦਵਾਰ ਕੌਣ ਹੋਵੇਗਾ, ਭਾਜਪਾ ਨਹੀਂ।”
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਕਾਨੂੰਗੋ
NEXT STORY