ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ 'ਚ ਇਕ ਆਦਿਵਾਸੀ ਨੌਜਵਾਨ 'ਤੇ ਪਿਸ਼ਾਬ ਕਰਨ ਦੀ ਘਟਨਾ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸੀਐੱਮ ਸ਼ਿਵਰਾਜ ਸਿੰਘ ਚੌਹਾਨ ਸਖ਼ਤ ਨਜ਼ਰ ਆ ਰਹੇ ਹਨ। ਉਨ੍ਹਾਂ ਘਟਨਾ ਦਾ ਨੋਟਿਸ ਲੈਂਦਿਆਂ ਮੁਲਜ਼ਮ ਪ੍ਰਵੇਸ਼ ਸ਼ੁਕਲਾ ਖ਼ਿਲਾਫ਼ ਐੱਨਐੱਸਏ ਤਹਿਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪਹਾੜ ਤੋਂ ਚੱਟਾਨ ਡਿੱਗਣ ਨਾਲ ਚਕਨਾਚੂਰ ਹੋਈਆਂ ਕਾਰਾਂ, ਦੇਖੋ ਹਾਦਸੇ ਦਾ ਦਿਲ ਕੰਬਾਊ ਵੀਡੀਓ
ਮੁਲਜ਼ਮ ਪ੍ਰਵੇਸ਼ ਸ਼ੁਕਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ ਤੇ ਹੁਣ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਏਐੱਸਪੀ ਸੀਧੀ ਅੰਜੂ ਲਤਾ ਪਟਲੇ ਦੇ ਦੱਸਣ ਮੁਤਾਬਕ ਪ੍ਰਵੇਸ਼ ਸ਼ੁਕਲਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਰਮਨੀ 'ਚ ਪ੍ਰਵਾਸੀ ਮੁਸਲਮਾਨਾਂ ਖ਼ਿਲਾਫ਼ ਸੜਕਾਂ 'ਤੇ ਉੱਤਰੇ ਲੋਕ, ਕਈ ਥਾਵਾਂ 'ਤੇ ਹੋ ਰਹੇ ਪ੍ਰਦਰਸ਼ਨ
ਜਾਣਕਾਰੀ ਮੁਤਾਬਕ ਮਾਨਸਿਕ ਤੌਰ 'ਤੇ ਬਿਮਾਰ ਆਦਿਵਾਸੀ ਨੌਜਵਾਨ 'ਤੇ ਪਿਸ਼ਾਬ ਕਰਨ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਸੂਬੇ 'ਚ ਹੜਕੰਪ ਮਚ ਗਿਆ। ਮੁਲਜ਼ਮ ਭਾਜਪਾ ਆਗੂ ਦੱਸਿਆ ਜਾ ਰਿਹਾ ਹੈ, ਜਿਸ ਨੂੰ ਪੁਲਸ ਨੇ 4-5 ਜੁਲਾਈ ਨੂੰ ਸਵੇਰੇ 2 ਵਜੇ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : ਈਰਾਨ ਬਣਿਆ SCOਦਾ ਨਵਾਂ ਸਥਾਈ ਮੈਂਬਰ, ਰਾਸ਼ਟਰਪਤੀ ਨੇ ਕਹੀਆਂ ਇਹ ਗੱਲਾਂ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਪ੍ਰਵੇਸ਼ ਸ਼ੁਕਲਾ ਨੂੰ ਸਾਈਬਰ ਸੈੱਲ ਦੀ ਮਦਦ ਨਾਲ ਸੀਧੀ ਜ਼ਿਲ੍ਹੇ ਦੇ ਪਿੰਡ ਕੁਬਰੀ ਦੇ ਖੈਰਹਵਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਘਟਨਾ ਦੇ ਬਾਅਦ ਤੋਂ ਹੀ ਲੋਕੇਸ਼ਨ ਬਦਲ ਕੇ ਪੁਲਸ ਨੂੰ ਚਕਮਾ ਦੇ ਰਿਹਾ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਅਤੇ ਦੇਸ਼-ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਿਆਰੀ 'ਚ ਸਰਕਾਰ, ਨਿਯਮ ਬਣਾਉਣ ਦੀ ਕਵਾਇਦ ਸ਼ੁਰੂ
NEXT STORY