ਨਵੀਂ ਦਿੱਲੀ- ਅਫਗਾਨਿਸਤਾਨ ’ਚ ਕੱਟੜਪੰਥੀ ਘੱਟਗਿਣਤੀਆਂ ’ਤੇ ਜਮ ਕੇ ਜ਼ੁਲਮ ਢਾਹ ਰਹੇ ਹਨ। ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਤੋਂ ਬਾਅਦ ਸਿੱਖ ਸਮਾਜ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਇਸ ਕਾਰਨ ਉਹ ਭਾਰਤ ਆ ਰਹੇ ਹਨ। ਭਾਰਤ ਸਰਕਾਰ ਨੇ ਉਨ੍ਹਾਂ ਦੇ ਭਾਰਤ ਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸੇ ਕਾਰਨ 30 ਅਫਗਾਨ ਸਿੱਖ ਦਿੱਲੀ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
ਇਹ ਵੀ ਪੜ੍ਹੋ- ਅਫ਼ਗਾਨਿਸਤਾਨ ਤੋਂ ਬੱਚਿਆਂ ਸਮੇਤ 30 ਸਿੱਖ ਫਾਈਲਟ ਤੋਂ ਪਰਤ ਰਹੇ ਭਾਰਤ
ਅਫਗਾਨਿਸਤਾਨ ਤੋਂ ਭਾਰਤ ਪਰਤਣ ਵਾਲੇ ਇਕ ਸਿੱਖ ਨੇ ਕਿਹਾ ਕਿ ਅਸੀਂ ਭਾਰਤ ਸਰਕਾਰ ਦੇ ਧੰਨਵਾਦੀ ਹਾਂ। ਉਥੇ ਦੀ ਸਥਿਤੀ ਦਿਨੋ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਾਡੇ ਕੁਝ ਰਿਸ਼ਤੇਦਾਰ ਅਜੇ ਵੀ ਉਥੇ ਫਸੇ ਹੋਏ ਹਨ। ਅਸੀਂ ਸਰਕਾਰ ਨੂੰ ਉਨ੍ਹਾਂ ਨੂੰ ਵੀ ਬਚਾਉਣ ਦੀ ਬੇਨਤੀ ਕਰਦੇ ਹਾਂ।
ਇਹ ਵੀ ਪੜ੍ਹੋ- ਰਾਜ ਸਭਾ ’ਚ ਗਰਜੇ ਹਰਭਜਨ ਸਿੰਘ, ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਚੁੱਕਿਆ
ਏਅਰਪੋਰਟ ’ਤੇ ਪਹੁੰਚਣ ਵਾਲੇ ਸਿੱਖਾਂ ਦੀਆਂ ਅੱਖਾਂ ਆਪਣੇ ਘਰ ਛੱਡਣ ’ਤੇ ਨਮ ਤਾਂ ਹਨ ਪਰ ਉਨ੍ਹਾਂ ’ਚ ਉਥੇ ਦੇ ਜ਼ੁਲਮਾਂ ਤੋਂ ਮੁਕਤੀ ਮਿਲਣ ਦੀ ਖੁਸ਼ੀ ਵੀ ਝਲਕ ਰਹੀ ਹੈ।
ਪਿਛਲੇ ਮਹੀਨੇ ਕਾਬੁਲ ਦੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੇ ਕਤਲ ਅਤੇ ਸਿੱਖ ਭਾਈਚਾਰੇ ਨੂੰ ਮਿਲ ਰਹੀਆਂ ਤੰਗ-ਪ੍ਰੇਸ਼ਾਨ ਕਰਨ ਦੀਆਂ ਸੂਚਨਾਵਾਂ ਵਿਚਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਪਣੇ ਖਰਚੇ ’ਤੇ ਸਿੱਖਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਲਿਆਉਣ ਲਈ ਈ-ਵੀਜ਼ਾ ਦੀ ਵਿਵਸਥਾ ਕੀਤੀ ਗਈ ਹੈ।
ਇਹ ਵੀ ਪੜ੍ਹੋ- ਮੰਕੀਪਾਕਸ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਰਕਾਰ ਅਲਰਟ, ਹੁਣ ਤੱਕ ਮਿਲੇ ਕੁੱਲ 3 ਮਰੀਜ਼
ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ ’ਚ ਸਿੱਖ ਭਾਈਚਾਰੇ ਸਮੇਤ ਧਾਰਮਿਕ ਘੱਟ ਗਿਣਤੀ ਜੰਗ ਪ੍ਰਭਾਵਿਤ ਖੇਤਰ ’ਚ ਹਿੰਸਾ ਦੇ ਨਿਸ਼ਾਨੇ ’ਤੇ ਰਹੇ ਹਨ। ਇਸ ਦਰਮਿਆਨ ਪਿਛਲੇ ਹਫ਼ਤੇ ਤਾਲਿਬਾਨ ਨੇ ਘੱਟ ਗਿਣਤੀ ਭਾਈਚਾਰਿਆਂ, ਹਿੰਦੂਆਂ ਅਤੇ ਸਿੱਖਾਂ ਨੂੰ ਅਫ਼ਗਾਨਿਸਤਾਨ ਪਰਤਣ ਦੀ ਅਪੀਲ ਕੀਤੀ ਸੀ। ਉਨ੍ਹਾਂ ਇਹ ਦਾਅਵਾ ਕੀਤਾ ਸੀ ਕਿ ਦੇਸ਼ ’ਚ ਸੁਰੱਖਿਆ ਦੀ ਸਥਿਤੀ ਹੱਲ ਹੋ ਗਈ ਹੈ।
ਇਹ ਵੀ ਪੜ੍ਹੋ- 2024 ਤੱਕ 26 ਗ੍ਰੀਨ ਐਕਸਪ੍ਰੈਸਵੇਅ ਬਣਨਗੇ, ਭਾਰਤ ਦੀਆਂ ਸੜਕਾਂ ਹੋਣਗੀਆਂ ਅਮਰੀਕਾ ਦੇ ਬਰਾਬਰ : ਗਡਕਰੀ
ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਤੋਂ ਕਪਾਹ ਦੀ ਫਸਲ ਨੂੰ ਬਚਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
NEXT STORY