Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    9:41:48 PM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਦਾ ਸਮੁੱਚਾ ਸਿੱਖ ਭਾਈਚਾਰਾ ਨਗਰ ਨਿਗਮ ਚੋਣਾਂ ’ਚ ਭਾਜਪਾ ਦੀ ਕਰੇਗਾ ਹਮਾਇਤ : ਕਾਲਕਾ, ਕਾਹਲੋਂ

NATIONAL News Punjabi(ਦੇਸ਼)

ਦਿੱਲੀ ਦਾ ਸਮੁੱਚਾ ਸਿੱਖ ਭਾਈਚਾਰਾ ਨਗਰ ਨਿਗਮ ਚੋਣਾਂ ’ਚ ਭਾਜਪਾ ਦੀ ਕਰੇਗਾ ਹਮਾਇਤ : ਕਾਲਕਾ, ਕਾਹਲੋਂ

  • Updated: 26 Nov, 2022 09:59 PM
New Delhi
sikh community delhi support the bjp  municipal elections  kalka  kahlon
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਦਿੱਲੀ ’ਚ ਸਮੁੱਚਾ ਸਿੱਖ ਭਾਈਚਾਰਾ ਨਗਰ ਨਿਗਮ ਚੋਣਾਂ ’ਚ ਭਾਜਪਾ ਦੀ ਡਟਵੀਂ ਹਮਾਇਤ ਕਰੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਹਮੇਸ਼ਾ ਵੱਡਮੁੱਲਾ ਸਹਿਯੋਗ ਦਿੱਤਾ ਹੈ। ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਦਿੱਲੀ ਦੇ ਪ੍ਰਧਾਨ ਆਦੇਸ਼ ਗੁਪਤਾ, ਲੋਕ ਸਭਾ ਐੱਮ. ਪੀ. ਪ੍ਰਵੇਜ਼ ਸਾਹਿਬ ਸਿੰਘ ਵਰਮਾ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਮੀਤ ਪ੍ਰਧਾਨ ਰਾਜੀਵ ਬੱਬਰ, ਹਰੀਸ਼ ਖੁਰਾਣਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਸਾਡਾ ਸਭ ਦਾ ਇਕ ਮੰਚ ’ਤੇ ਇਕੱਠੇ ਹੋਣ ਦਾ ਮਕਸਦ ਨਗਰ ਨਿਗਮ ਚੋਣਾਂ ’ਚ ਭਾਜਪਾ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਥੇ ਕੇਂਦਰ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੰਮਾਂ ਨੂੰ ਸੁਚਾਰੂ ਰੂਪ ’ਚ ਨੇਪਰੇ ਚੜ੍ਹਾਉਣ ’ਚ ਵੱਡਮੁੱਲਾ ਸਹਿਯੋਗ ਦੇ ਰਹੀ ਹੈ, ਉਥੇ ਹੀ ਇਸ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਸਮੇਤ ਅਜਿਹੇ ਇਤਿਹਾਸਕ ਕਾਰਜ ਕੀਤੇ ਹਨ, ਜੋ ਪਿਛਲੇ 70 ਸਾਲਾਂ ’ਚ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਲਾਂਘਾ ਖੋਲ੍ਹਣ ਨੇ ਜਿਥੇ ਸਿੱਖਾਂ ਦੀ 70 ਸਾਲਾਂ ਤੋਂ ਪਾਕਿਸਤਾਨ ਰਹਿ ਗਏ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਅਰਦਾਸ ਪੂਰੀ ਹੋਈ, ਉਥੇ ਹੀ ਮੋਦੀ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਉਸੇ ਲਾਲ ਕਿਲ੍ਹੇ ’ਤੇ ਮਨਾਇਆ, ਜਿਥੇ 350 ਸਾਲ ਪਹਿਲਾਂ ਗੁਰੂ ਸਾਹਿਬ ਨੂੰ ਸ਼ਹੀਦ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਨਜਿੰਦਰ ਸਿੰਘ ਸਿਰਸਾ ਨੇ ਜੋ ਮੁੱਦਾ ਚੁੱਕਿਆ ਤੇ ਪ੍ਰਵੇਜ਼ ਸਾਹਿਬ ਸਿੰਘ ਵਰਮਾ ਨੇ ਜਿਸ ਵਿਚ ਵੱਡਾ ਸਹਿਯੋਗ ਦਿੱਤਾ, ਪ੍ਰਧਾਨ ਮੰਤਰੀ ਨੇ ਉਸ ਨੂੰ ਸਵੀਕਾਰ ਕਰ ਕੇ ਹਰ ਸਾਲ 26 ਨਵੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ, ਜੋ ਆਪਣੇ ਆਪ ਵਿਚ ਬਹੁਤ ਇਤਿਹਾਸ ਫ਼ੈਸਲਾ ਹੈ, ਜਿਸ ਸਦਕਾ ਸਾਰੇ ਦੇਸ਼ ਤੇ ਦੁਨੀਆਂ ਦੇ ਬੱਚੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਬਹਾਦਰੀ ਭਰੇ ਇਤਿਹਾਸ ਤੋਂ ਜਾਣੂ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੋਦੀ ਸਰਕਾਰ ਨੇ ਕੋਰੋਨਾ ਕਾਲ ’ਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਵਿਦੇਸ਼ਾਂ ਤੋਂ ਫੰਡ ਪ੍ਰਾਪਤ ਕਰਨ ਲਈ ਐੱਫ. ਸੀ. ਆਰ. ਏ. ਤਹਿਤ ਮਨਜ਼ੂਰੀ ਇਕ ਹਫ਼ਤੇ ਦੇ ਰਿਕਾਰਡ ਸਮੇਂ ਵਿਚ ਦਿੱਤੀ, ਜਿਸ ਸਦਕਾ ਵਿਦੇਸ਼ਾਂ ’ਚ ਬੈਠੀਆਂ ਸਿੱਖ ਸੰਗਤਾਂ ਤੇ ਹੋਰ ਸਹਿਯੋਗੀਆਂ ਨੇ ਕਰੋੜਾਂ ਰੁਪਏ ਭੇਜੇ, ਜਿਨ੍ਹਾਂ ਦੀ ਬਦੌਲਤ ਦਿੱਲੀ ਗੁਰਦੁਆਰਾ ਕਮੇਟੀ ਨੇ ਕੋਰੋਨਾ ਕਾਲ ’ਚ ਰੋਜ਼ਾਨਾ 2 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਭੋਜਨ ਛਕਾਇਆ ਤੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ। ਜਿਸ ਦੇ ਬਦਲੇ ਦਿੱਲੀ ਪੁਲਸ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਬਾਹਰ ਸਾਇਰਨ ਸਲੂਟ ਦੇ ਕੇ ਇਤਿਹਾਸਕ ਕਾਰਜ ਕੀਤਾ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸੀ. ਏ. ਏ. ਐਕਟ ਜਦੋਂ ਲਿਆਂਦਾ ਗਿਆ ਸੀ ਤਾਂ ਸਾਡੀ ਬੇਨਤੀ ’ਤੇ ਤੱਤਕਾਲੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਸ ਵਿਚ ਅਫਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਨਾਵਾਂ ਦੀ ਵੀ ਸ਼ਮੂਲੀਅਤ ਕਰਵਾਈ। ਐੱਚ. ਆਰ. ਡੀ. ਮੰਤਰੀ ਵਜੋਂ ਸਮ੍ਰਿਤੀ ਇਰਾਨੀ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਆਪਣੇ ਕਾਲਜਾਂ ਵਿਚ ਸਿੱਖਾਂ ਲਈ 50 ਫੀਸਦੀ ਸੀਟਾਂ ਰਾਖਵੀਂਆਂ ਕਰਨ ਦੀ ਪ੍ਰਵਾਨਗੀ ਦਿੱਤੀ, ਜਿਸ ਸਦਕਾ ਸਾਡੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਹੋਇਆ। ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਇਹ ਮੋਦੀ ਸਰਕਾਰ ਹੀ ਹੈ, ਜਿਸਨੇ ਐੱਸ. ਆਈ. ਟੀ. ਦਾ ਗਠਨ ਕਰ ਕੇ 35 ਸਾਲਾਂ ਤੋਂ 1984 ਦੇ ਸਿੱਖ ਕਤਲੇਆਮ ਕੇਸਾਂ ਦਾ ਇਨਸਾਫ ਉਡੀਕ ਰਹੀ ਸਿੱਖ ਕੌਮ ਨੂੰ ਇਤਿਹਾਸ ਦਿੱਤਾ ਤੇ ਸੱਜਣ ਕੁਮਾਰ ਤੇ ਹੋਰ ਕਾਤਲਾਂ ਨੂੰ ਜੇਲ੍ਹਾਂ ਪਿੱਛੇ ਭੇਜਿਆ, ਜਦਕਿ ਇਨ੍ਹਾਂ ਆਗੂਆਂ ਨੂੰ ਕਾਂਗਰਸ ਆਪਣੀਆਂ ਸਰਕਾਰਾਂ ਵੇਲੇ ਬਚਾਉਂਦੀ ਰਹੀ ਤੇ ਅਹੁਦੇ ਦੇ ਕੇ ਸਨਮਾਨਤ ਕਰਦੀ ਰਹੀ। ਉਨ੍ਹਾਂ ਕਿਹਾ  ਕਿ ਅੱਜ ਵੀ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਜਗਦੀਸ਼ ਟਾਈਟਲਰ ਨੂੰ ਚੋਣ ਕਮੇਟੀ ਦਾ ਮੈਂਬਰ ਬਣਾ ਸਨਮਾਨਿਤ ਕੀਤਾ ਹੈ ਅਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ ਵਰਗੀ ਹੀ ਆਮ ਆਦਮੀ ਪਾਰਟੀ ਹੈ, ਜਿਸ ਨੇ ਤਿਲਕ ਵਿਹਾਰ ’ਚ ਰਹਿੰਦੀਆਂ 1984 ਦੀਆਂ ਸਿੱਖ ਵਿਧਵਾਵਾਂ ਨੂੰ ਮਕਾਨਾਂ ਦੇ ਮਾਲਿਕਾਨਾ ਹੱਕ ਦੇਣ ਦੇ ਵਾਅਦੇ ਕੀਤੇ ਪਰ ਸੱਤਾ ਵਿਚ ਆਉਣ ਮਗਰੋਂ ਮੁੱਕਰ ਗਈ ਤੇ 8 ਸਾਲ ਲੰਘਣ ’ਤੇ ਵੀ ਇਹ ਹੱਕ ਨਹੀਂ ਦਿੱਤੇ ਤੇ ਹਰ ਸਾਲ ਜਦੋਂ ਵੀ ਸਿੱਖ ਨਸਲਕੁਸ਼ੀ ਦੀ ਵਰ੍ਹੇਗੰਢ ਆਉਂਦੀ ਹੈ ਤਾਂ 1, 2 ਅਤੇ 3 ਨਵੰਬਰ ਨੂੰ ਫਿਰ ਤੋਂ ਢਕਵੰਜ ਕਰਨ ਲੱਗ ਪੈਂਦੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ’ਚ 7 ਸਾਲਾਂ ਤੋਂ ਇਕ ਵੀ ਸਿੱਖ ਚਿਹਰਾ ਮੰਤਰੀ ਨਹੀਂ ਹੈ ਤੇ ਪੰਜਾਬੀ ਭਾਸ਼ਾ ਦਾ ਘਾਣ ਕੇਜਰੀਵਾਲ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਮਾਮਲਾ ਵੀ ਅਸੀਂ ਚੁੱਕ ਰਹੇ ਹਾਂ ਪਰ ਇਹ ਕੇਜਰੀਵਾਲ ਸਰਕਾਰ ਹੈ, ਜੋ ਦਿੱਲੀ ਤੇ ਪੰਜਾਬ ਵਿਚ ਸਰਕਾਰ ਹੁੰਦੇ ਹੋਏ ਵੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਨਹੀਂ ਕਰ ਰਹੀ।  ਉਨ੍ਹਾਂ ਕਿਹਾ ਕਿ ਇਹ ਸਭ ਹਾਲਾਤਾਂ ਨੂੰ ਵੇਖਦਿਆਂ ਅਸੀਂ ਫੈਸਲਾ ਕੀਤਾ ਹੈ ਕਿ ਦਿੱਲੀ ਦੀ ਸਮੁੱਚੀ ਸਿੱਖ ਸੰਗਤ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੀ ਹਮਾਇਤ ਕਰੇਗੀ ਅਤੇ ਅਸੀਂ ਵਿਸ਼ਵਾਸ ਵੀ ਦੁਆਉਂਦੇ ਹਾਂ ਕਿ ਸੰਗਤ ਆਪੋ ਆਪਣੇ  ਇਲਾਕੇ ਤੋਂ ਭਾਜਪਾ ਦੇ ਉਮੀਦਵਾਰਾਂ ਨੁੰ ਜੇਤੂ ਬਣਾ ਕੇ ਭੇਜੇਗੀ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਦਾ ਇਨਸਾਫ ਮੋਦੀ ਸਰਕਾਰ ਨੇ ਹੀ ਦਿੱਤਾ ਹੈ। ਇਸ ਮੌਕੇ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਦੇ ਧੰਨਵਾਦੀ ਹਨ ਤੇ ਸਮੁੱਚੀ ਸਿੱਖ ਸੰਗਤ ਦਾ ਬਹੁਤ ਧੰਨਵਾਦ ਕਰਦੇ ਹਨ।  

  • Delhi
  • Municipal Corporation
  • Elections
  • Harmeet Kalka
  • Jagdeep Kahlon
  • BJP
  • ਦਿੱਲੀ
  • ਨਗਰ ਨਿਗਮ
  • ਚੋਣਾਂ
  • ਹਰਮੀਤ ਕਾਲਕਾ
  • ਜਗਦੀਪ ਕਾਹਲੋਂ
  • ਭਾਜਪਾ

ਚੰਡੀਗੜ੍ਹ 'ਚ ਮੁੜ ਇਕੱਠੇ ਹੋਏ ਕਿਸਾਨ, ਸੁੱਚਾ ਸਿੰਘ ਲੰਗਾਹ ਤਨਖਾਹੀਆ ਕਰਾਰ, ਪੜ੍ਹੋ Top 10

NEXT STORY

Stories You May Like

  • bravery medals from police officers accused in khalra murder case  kalka  kahlon
    ਖਾਲੜਾ ਕਤਲ ਕੇਸ ਦੇ ਦੋਸ਼ੀ ਪੁਲਸ ਅਫਸਰਾਂ ਕੋਲੋਂ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: ਕਾਲਕਾ, ਕਾਹਲੋਂ
  • 2 lakh  bribe  municipal corporation engineer  arrested
    ਤੇਲੰਗਾਨਾ : 2 ਲੱਖ ਦੀ ਰਿਸ਼ਵਤਖੋਰੀ ਦੇ ਮਾਮਲੇ 'ਚ ਨਗਰ ਨਿਗਮ ਇੰਜੀਨੀਅਰ ਗ੍ਰਿਫ਼ਤਾਰ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ ਰੁਪਏ ਫਸੇ
  • municipal corporation barnala
    ਬਰਨਾਲਾ ਨਗਰ ਨਿਗਮ ’ਚ ‘ਜਗ ਬਾਣੀ’ ਦਾ ‘ਰੀਅਲਿਟੀ ਚੈੱਕ’: ਸਿਰਫ 7 ਕਰਮਚਾਰੀ ਮਿਲੇ ਹਾਜ਼ਰ!
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • sonam wangchuk health petition  hearing
    ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ
  • bjp leader dies in road accident
    ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ
  • up elections
    ਯੂ.ਪੀ. ਚੋਣਾਂ ਲਈ ਭਾਜਪਾ ਅਤੇ ਵਿਰੋਧੀ ਧਿਰ ਦੀਆਂ ਤਿਆਰੀਆਂ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cji  cockroach  fake law degree  youth  supreme court
      'ਕਾਕਰੋਚ' ਵਾਲੀ ਟਿੱਪਣੀ ਸਿਰਫ਼ ਫਰਜ਼ੀ ਲਾਅ ਡਿਗਰੀ ਵਾਲਿਆਂ ਲਈ ਸੀ, ਸਾਰੇ...
    • delhi police issues advisory
      'ਬਿਨਾਂ ਵਜ੍ਹਾ ਘਰੋਂ ਬਾਹਰ ਨਾ ਨਿਕਲੋ', ਦਿੱਲੀ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ
    • from rural india to the global energy agenda
      ਪੇਂਡੂ ਭਾਰਤ ਤੋਂ ਗਲੋਬਲ ਊਰਜਾ ਏਜੰਡੇ ਤੱਕ: ਸੁਰੇਸ਼ ਯਾਦਵ ਦੀ ਪ੍ਰੇਰਨਾਦਾਇਕ ਯਾਤਰਾ
    • rain  vaishno devi yatra  pilgrims  jammu
      ਮੀਂਹ ਦੇ ਬਾਵਜੂਦ 6 ਦਿਨਾਂ ਮਗਰੋਂ ਮੁੜ ਸ਼ੁਰੂ ਹੋਈ ਵੈਸ਼ਨੋ ਦੇਵੀ ਯਾਤਰਾ
    • students  rahul gandhi  congress  opposition
      ਵਿਦਿਆਰਥੀਆਂ ਦੀਆਂ ਮੰਗਾਂ ਨਾਲ ਕੋਈ ਸਮਝੌਤਾ ਨਹੀਂ : ਰਾਹੁਲ ਗਾਂਧੀ
    • kashmir  normal life in pak badly affected due to internet shutdown and blockade
      ਕਸ਼ਮੀਰ 'ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak 'ਚ ਜਨਜੀਵਨ ਬੁਰੀ...
    • hydrogen train  1200 km  travel  diesel savings
      9 ਦਿਨਾਂ 'ਚ ਪਹਿਲੀ ਹਾਈਡ੍ਰੋਜਨ ਟਰੇਨ ਨੇ ਬਿਨਾਂ ਰੁਕਾਵਟ ਤੈਅ ਕੀਤਾ 1,200...
    • pm modi advises ministers to use instagram
      PM ਮੋਦੀ ਨੇ ਮੰਤਰੀਆਂ ਨੂੰ Instagram ਵਰਤਣ ਦੀ ਦਿੱਤੀ ਸਲਾਹ ! Reels ਰਾਹੀਂ...
    • assam police  terrorist network  people  arrested
      ਆਸਾਮ ਪੁਲਸ ਨੇ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫਾਸ਼, ਤਿੰਨ ਲੋਕ ਗ੍ਰਿਫ਼ਤਾਰ
    • deepkes first reaction after dharmendra pradhan s resignation
      'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...' ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +