ਜੈਪੁਰ- ਵੀਰਵਾਰ ਰਾਤ ਨੂੰ ਇਕ ਤੇਜ਼ ਰਫਤਾਰ ਕਾਰ ਸਿੱਖ ਭਾਈਚਾਰੇ ਦੇ ਨਗਰ ਕੀਰਤਨ ਵਿਚ ਦਾਖਲ ਹੋ ਗਈ। ਇਸ ਹਾਦਸੇ 'ਚ ਇਕ ਔਰਤ ਅਤੇ ਇਕ ਕੁੜੀ ਸਮੇਤ ਚਾਰ ਲੋਕ ਜ਼ਖਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇੱਥੇ ਸਿੱਖ ਭਾਈਚਾਰੇ ਦੇ ਇਕ ਧਾਰਮਿਕ ਪ੍ਰੋਗਰਾਮ 'ਚ ਸ਼ਾਮਲ ਲੋਕਾਂ ਨੂੰ ਇਕ ਥਾਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ 'ਚ ਇਕ ਔਰਤ ਅਤੇ ਇਕ ਕੁੜੀ ਸਮੇਤ ਚਾਰ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਜੈਪੁਰ ਦੇ ਆਦਰਸ਼ ਨਗਰ ਥਾਣਾ ਖੇਤਰ 'ਚ ਵਾਪਰਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਗੁੱਸੇ 'ਚ ਆਈ ਭੀੜ ਨੇ ਗੱਡੀ 'ਤੇ ਹਮਲਾ ਕਰ ਦਿੱਤਾ ਅਤੇ ਇਸ ਦੀ ਭੰਨਤੋੜ ਕੀਤੀ। ਮੁਲਜ਼ਮ ਡਰਾਈਵਰ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਗੱਡੀ ਦੀ ਵਿੰਡਸ਼ੀਲਡ 'ਤੇ ਵਿਧਾਇਕ ਦਾ ਸਟਿੱਕਰ ਲੱਗਾ ਹੋਇਆ ਸੀ, ਜਿਸ ਦੀ ਪ੍ਰਮਾਣਿਕਤਾ ਦਾ ਪਤਾ ਲਗਾਇਆ ਜਾ ਰਿਹਾ ਹੈ। ਤੇਜ਼ ਰਫ਼ਤਾਰ ਵਾਹਨ ਚਲਾਉਣ 'ਤੇ 6 ਚਲਾਨ ਕੀਤੇ ਗਏ ਹਨ।
ਪੁਲਸ ਸਹਾਇਕ ਡਿਪਟੀ ਕਮਿਸ਼ਨਰ ਲਕਸ਼ਮੀ ਸੁਥਾਰ ਨੇ ਦੱਸਿਆ ਕਿ ਇਹ ਘਟਨਾ ਆਦਰਸ਼ ਨਗਰ ਥਾਣੇ ਦੇ ਰਾਜਪਾਰਕ ਦੇ ਪੰਚਵਟੀ ਸਰਕਲ ਨੇੜੇ ਵਾਪਰੀ ਜਦੋਂ ਪੁਲਸ ਮੁਲਾਜ਼ਮਾਂ ਨੇ ਇਕ ਤੇਜ਼ ਰਫ਼ਤਾਰ ਵਾਹਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਨਾਬਾਲਗ ਡਰਾਈਵਰ ਨੇ ਰੁਕਣ ਦੀ ਬਜਾਏ ਕਾਰ ਦੀ ਰਫ਼ਤਾਰ ਤੇਜ਼ ਕਰ ਦਿੱਤੀ ਅਤੇ ਅੱਗੇ ਚੱਲ ਰਹੇ ਨਗਰ ਕੀਰਤਨ 'ਚ ਲੋਕਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਕਾਰ ਡਰਾਈਵਰ ਨੇ ਲੋਕਾਂ ਨੂੰ ਟੱਕਰ ਮਾਰਨ ਤੋਂ ਬਾਅਦ ਵੀ ਕਾਰ ਨਹੀਂ ਰੋਕੀ। ਕਰੀਬ 100 ਮੀਟਰ ਅੱਗੇ ਜਾ ਕੇ ਭੀੜ ਨੇ ਕਾਰ ਨੂੰ ਰੋਕ ਲਿਆ। ਉਸ ਨੇ ਦੱਸਿਆ ਕਿ ਕਾਰ ਵਿਚ ਸਵਾਰ ਚਾਰ ਨੌਜਵਾਨ ਹੇਠਾਂ ਉਤਰ ਕੇ ਭੱਜਣ ਲੱਗੇ ਤਾਂ ਲੋਕਾਂ ਨੇ ਡਰਾਈਵਰ ਨੂੰ ਫੜ ਲਿਆ। ਹਾਲਾਂਕਿ ਤਿੰਨ ਨੌਜਵਾਨ ਭੱਜਣ 'ਚ ਕਾਮਯਾਬ ਹੋ ਗਏ। ਇਸ ਸਬੰਧੀ ਥਾਣਾ ਆਦਰਸ਼ ਨਗਰ ਦੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਪਤਨੀ ਤੇ ਧੀਆਂ ਨੇ ਕੀਤਾ ਕੀਰਤਨ, ਸੋਨੀਆ ਗਾਂਧੀ ਸਣੇ ਵੱਡੇ ਨੇਤਾ ਪੁੱਜੇ
NEXT STORY