ਨਵੀਂ ਦਿੱਲੀ/ਪੇਸ਼ਾਵਰ- ਪਾਕਿਸਤਾਨ ਵਿਚ ਸਿੱਖ ਭਾਈਚਾਰਾ ਅਜੇ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਪੱਥਰਬਾਜ਼ੀ ਤੋਂ ਉਭਰਿਆ ਵੀ ਨਹੀਂ ਸੀ ਕਿ ਪਾਕਿਸਤਾਨ ਦੇ ਪੇਸ਼ਾਵਰ ਇਸ ਸਿੱਖ ਰਿਪੋਰਟਰ ਦੇ ਭਰਾ ਦੇ ਕਤਲ ਦੀ ਖਬਰ ਸਾਹਮਣੇ ਆ ਗਈ ਹੈ।
ਡੀ.ਐਸ.ਜੀ.ਐਮ.ਸੀ. ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਕੀਤੇ ਟਵੀਟ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਆਪਣੇ ਟਵੀਟ ਵਿਚ ਉਹਨਾਂ ਕਿਹਾ ਕਿ ਪਾਕਿਸਤਾਨ ਦੇ ਸਿੱਖ ਨਨਕਾਣਾ ਸਹਿਬ 'ਤੇ ਹੋਏ ਹਮਲੇ ਤੋਂ ਉਭਰੇ ਵੀ ਨਹੀਂ ਸਨ ਕਿ ਪੇਸ਼ਾਵਰ ਵਿਚ ਸਿੱਖ ਰਿਪੋਰਟਰ ਹਰਮੀਤ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ ਸਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪਾਕਿਸਤਾਨ ਵਿਚ ਵਾਪਰੀ ਇਸ ਘਟਨਾ ਨਾਲ ਸਿੱਖ ਭਾਈਚਾਰੇ ਵਿਚ ਗੁੱਸਾ ਵਧਣ ਦੇ ਆਸਾਰ ਹਨ। ਹਾਲ ਦੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਕੁਝ ਮੁਸਲਿਮ ਸਮੂਹਾਂ ਨੇ ਪੱਥਰਬਾਜ਼ੀ ਕਰਦੇ ਹੋਏ ਗੁਰਦੁਆਰੇ ਦਾ ਨਾਂ ਬਦਲਣ ਦੀ ਚਿਤਾਵਨੀ ਦਿੱਤੀ ਸੀ।
ਇਸ ਘਟਨਾ ਤੋਂ ਬਾਅਦ ਵਧੇ ਤਣਾਅ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਪ੍ਰਸ਼ਾਸਨ ਨੇ ਸਿੱਖਾਂ ਨੂੰ ਨਗਰ ਕੀਰਤਨ ਕਰਨ ਦੀ ਆਗਿਆ ਨਹੀਂ ਦਿੱਤੀ ਸੀ। ਪਾਕਿਸਤਾਨੀ ਮੀਡੀਆ ਦੀਆਂ ਰਿਪੋਰਟਾਂ ਦੇ ਮੁਤਾਬਕ ਇਲਾਕੇ ਵਿਚ ਤਣਾਅ ਬਰਕਰਾਰ ਹੋਣ ਦੇ ਕਾਰਨ ਸਿੱਖ ਭਾਈਚਾਰੇ ਨੂੰ ਨਗਰ ਕੀਰਤਨ ਦੀ ਆਗਿਆ ਨਹੀਂ ਮਿਲੀ।
ਬ੍ਰਿਸਬੇਨ 'ਚ ਦਸਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
NEXT STORY