ਸ਼੍ਰੀਨਗਰ - ਜੰਮੂ ਅਤੇ ਕਸ਼ਮੀਰ ਵਿੱਚ ਚੋਣਾਂ ਦਾ ਬਿਗਲ ਵੱਜਣ ਤੋਂ ਬਾਅਦ ਕਸ਼ਮੀਰ ਵਿੱਚ ਵਸਦੇ ਸਿੱਖਾਂ ਵੱਲੋਂ ਚੋਣਾਂ ਲੜਨ ਦੀ ਯੋਜਨਾ ਬਣਾਈ ਜਾ ਰਹੀ ਹੈ। ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ (ਏ.ਪੀ.ਐੱਸ.ਸੀ.ਸੀ.) ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕੁਝ ਸੀਟਾਂ 'ਤੇ ਸਿੱਖ ਉਮੀਦਵਾਰਾਂ ਨੂੰ ਉਤਾਰਿਆ ਜਾਵੇਗਾ। ਏ.ਪੀ.ਐੱਸ.ਸੀ.ਸੀ. ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਮੰਗਲਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ 'ਚ ਕਿਹਾ,“ਅਸੀਂ ਕਸ਼ਮੀਰ ਦੀਆਂ ਕੁਝ ਵਿਧਾਨ ਸਭਾ ਸੀਟਾਂ 'ਤੇ ਸਿੱਖ ਉਮੀਦਵਾਰ ਉਤਾਰਨ ਦਾ ਫ਼ੈਸਲਾ ਕੀਤਾ ਹੈ, ਜਿੱਥੇ ਸਾਡੇ ਭਾਈਚਾਰੇ ਦੀ ਮਜ਼ਬੂਤ ਮੌਜੂਦਗੀ ਹੈ। ਅਸੀਂ ਬਹੁਗਿਣਤੀ ਭਾਈਚਾਰੇ ਨੂੰ ਸਿੱਖ ਉਮੀਦਵਾਰਾਂ ਦਾ ਸਮਰਥਨ ਕਰਨ ਦੀ ਬੇਨਤੀ ਕਰਦੇ ਹਾਂ।''
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'
ਜਗਮੋਹਨ ਸਿੰਘ ਰੈਣਾ ਨੇ ਕਿਹਾ ਕਿ ਹੁਣ ਤੱਕ ਜੰਮੂ ਅਤੇ ਕਸ਼ਮੀਰ ਵਿੱਚ ਕਈ ਸਿਆਸੀ ਪਾਰਟੀਆਂ ਆਈਆਂ ਹਨ ਪਰ ਕਿਸੇ ਨੇ ਵੀ ਸਿੱਖਾਂ ਦੀ ਬਾਂਹ ਨਹੀਂ ਫੜੀ। ਸਿੱਖਾਂ ਨੂੰ ਸਿਰਫ਼ ਆਪਣੇ ਵੋਟ ਬੈਂਕ ਲਈ ਵਰਤਿਆ ਹੈ, ਜਿਸ ਦਾ ਸਿੱਟਾ ਹੈ ਕਿ ਸਿੱਖਾਂ ਦੀਆਂ ਸਮੱਸਿਆਵਾਂ ਜਿਵੇਂ ਦੀਆਂ ਤਿਵੇਂ ਹਨ ਅਤੇ ਸਿੱਖਾਂ ਨੂੰ ਘੱਟ ਗਿਣਤੀ ਹੋਣ ਦੇ ਬਾਵਜੂਦ ਘੱਟ ਗਿਣਤੀ ਦਾ ਦਰਜਾ ਨਹੀਂ ਮਿਲਿਆ। ਉਨ੍ਹਾਂ ਜੰਮੂ ਕਸ਼ਮੀਰ ਵਿੱਚ ਵਸਦੇ ਬਹੁ ਗਿਣਤੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਕਸ਼ਮੀਰੀਅਤ ਦੇ ਭਲੇ ਲਈ ਸਿੱਖ ਭਾਈਚਾਰੇ ਨੂੰ ਸਮਰਥਨ ਦਿੱਤਾ ਜਾਵੇ।
ਇਹ ਵੀ ਪੜ੍ਹੋ - ਭੈਣ ਦੇ ਰੱਖੜੀ ਬੰਨ੍ਹਣ ਤੋਂ ਪਹਿਲਾਂ ਭਰਾ ਦੇ ਗਲੇ 'ਚ ਫਸਿਆ ਰਸਗੁੱਲਾ, ਪਲਾਂ 'ਚ ਹੋ ਗਈ ਮੌਤ
ਉਨ੍ਹਾਂ ਕਿਹਾ ਕਿ ਪਿਛਲੇ 77 ਸਾਲਾਂ 'ਚ ਭਾਈਚਾਰੇ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੋਂ ਦੀ ਸਰਕਾਰ ਤੋਂ ਮਦਦ ਮੰਗੀ ਗਈ ਸੀ ਪਰ ਕਿਸੇ ਨੇ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਕਦੇ ਵੀ ਬਹੁਗਿਣਤੀ ਭਾਈਚਾਰੇ ਤੋਂ ਕੁਝ ਨਹੀਂ ਮੰਗਿਆ ਪਰ ਹੁਣ ਅਸੀਂ ਸਿੱਖ ਉਮੀਦਵਾਰਾਂ ਨੂੰ ਵਿਧਾਨ ਸਭਾ 'ਚ ਭੇਜਣ ਲਈ ਉਨ੍ਹਾਂ ਦੀ ਮਦਦ ਚਾਹੁੰਦੇ ਹਾਂ, ਜਿੱਥੇ ਉਹ ਸਾਡੇ ਸਾਰਿਆਂ ਲਈ ਗੱਲ ਕਰਨਗੇ।'' ਉਨ੍ਹਾਂ ਕਿਹਾ ਕਿ ਕਸ਼ਮੀਰ 'ਚ ਉਮੀਦਵਾਰਾਂ ਦੇ ਨਾਵਾਂ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਂਦੇੜ ਸਾਹਿਬ ਪਰਿਵਾਰ ਸਮੇਤ ਨਤਮਸਤਕ ਹੋਏ CM ਮਾਨ, ਸਿੰਘ ਸਾਹਿਬ ਨੇ ਰਵਾਇਤੀ ਪੁਸ਼ਾਕ ਪਹਿਨਾ ਕੀਤਾ ਸਨਮਾਨ
NEXT STORY