ਗੰਗਟੋਕ- ਭਾਰਤੀ ਫ਼ੌਜ ਅਤੇ ਸੀਮਾ ਸੜਕ ਸੰਗਠਨ (BRO) ਦੀ ਟੀਮ ਨੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਸਿੱਕਮ 'ਚ ਬਰਫ਼ ਦੇ ਤੋਦੇ ਡਿੱਗਣ ਮਗਰੋਂ ਤਲਾਸ਼ੀ ਮੁਹਿੰਮ ਚਲਾ ਰਹੇ ਹਨ, ਤਾਂ ਕਿ ਫਸੇ ਸੈਲਾਨੀਆਂ ਦਾ ਪਤਾ ਲਾਇਆ ਜਾ ਸਕੇ। ਪੂਰਬੀ ਸਿੱਕਮ ਦੇ ਨਾਥੁਲਾ ਇਲਾਕੇ ਵਿਚ ਮੰਗਲਵਾਰ ਨੂੰ ਵਾਪਰੇ ਇਸ ਹਾਦਸੇ 'ਚ ਹੁਣ ਤੱਕ 7 ਸੈਲਾਨੀਆਂ ਦੀ ਮੌਤ ਹੋ ਗਈ ਹੈ, ਜਦਕਿ 13 ਹੋਰ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ- ਸਿੱਕਮ 'ਚ ਵੱਡਾ ਹਾਦਸਾ; ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ, ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਬਰਫ਼ ਦੇ ਤੋਦੇ ਡਿੱਗਣ ਕਾਰਨ 25-30 ਸੈਲਾਨੀਆਂ ਅਤੇ ਕਈ ਦਰਜਨ ਵਾਹਨਾਂ ਦੇ ਬਰਫ਼ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ। ਬਰਫ਼ ਦੇ ਤੋਦੇ ਡਿੱਗਣ ਕਾਰਨ ਜਵਾਹਰਲਾਲ ਨਹਿਰੂ ਮਾਰਗ ਪ੍ਰਭਾਵਿਤ ਹੋਇਆ ਹੈ, ਜੋ ਕਿ ਸੂਬੇ ਦੀ ਰਾਜਧਾਨੀ ਗੰਗਟੋਕ ਨੂੰ ਚੀਨ ਦੀ ਸਰਹੱਦ 'ਤੇ ਸਥਿਤ ਨਾਥੁਲਾ ਨਾਲ ਜੋੜਦਾ ਹੈ।

ਇਹ ਵੀ ਪੜ੍ਹੋ- ਇਕ ਪਲ 'ਚ ਤਿੰਨ ਭਰਾਵਾਂ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ, ਮਹੀਨੇ ਬਾਅਦ ਹੋਣਾ ਸੀ ਇਕ ਦਾ ਵਿਆਹ
ਗੁਆਂਢੀ ਸੂਬੇ ਪੱਛਮੀ ਬੰਗਾਲ ਦੇ ਸਿਲੀਗੁੜੀ ਸ਼ਹਿਰ ਦੇ ਵਸਨੀਕ ਸੌਰਭ ਰਾਏ ਚੌਧਰੀ ਉਨ੍ਹਾਂ 7 ਲੋਕਾਂ ਵਿਚੋਂ ਇਕ ਸਨ, ਜਿਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਪੂਰਬੀ ਸਿੱਕਮ ਦੇ ਜ਼ਿਲ੍ਹਾ ਅਧਿਕਾਰੀ ਤੁਸ਼ਾਰ ਨਿਖਾਨੇ ਨੇ ਕਿਹਾ ਕਿ ਅਸੀਂ ਸੈਲਾਨੀਆਂ ਦੇ ਬਰਫ਼ ਵਿਚ ਫਸੇ ਹੋਣ ਦਾ ਪਤਾ ਲਾਉਣ ਲਈ ਸਵੇਰੇ ਕਰੀਬ 8 ਵਜੇ ਬਚਾਅ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ- ਤੋਹਫ਼ੇ 'ਚ ਮਿਲੇ ਹੋਮ ਥੀਏਟਰ 'ਚ ਜ਼ਬਰਦਸਤ ਧਮਾਕਾ; ਲਾੜੇ ਦੀ ਮੌਤ, 3 ਦਿਨ ਪਹਿਲਾਂ ਹੋਇਆ ਸੀ ਵਿਆਹ
ਜ਼ਖਮੀ ਹੋਏ 13 ਲੋਕਾਂ ਨੂੰ STNM ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਇਲਾਜ ਮਗਰੋਂ 9 ਲੋਕਾਂ ਨੂੰ ਛੁੱਟੀ ਦੇ ਦਿੱਤੀ ਹੈ ਅਤੇ ਬਾਕੀਆਂ ਦਾ ਇਲਾਜ ਜਾਰੀ ਹੈ। ਓਧਰ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਮੰਗਲਵਾਰ ਰਾਤ ਨੂੰ ਹਸਪਤਾਲ ਦਾ ਦੌਰਾ ਕੀਤਾ ਅਤੇ ਜ਼ਖਮੀ ਸੈਲਾਨੀਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਾਉਣ ਦਾ ਨਿਰਦੇਸ਼ ਦਿੱਤਾ।

ਰਾਮਨੌਮੀ ’ਤੇ ਹਿੰਸਾ : ਗ੍ਰਹਿ ਮੰਤਰਾਲਾ ਨੇ ਮਮਤਾ ਸਰਕਾਰ ਤੋਂ ਮੰਗੀ ਰਿਪੋਰਟ
NEXT STORY