ਇੰਦੌਰ- ਮੱਧ ਪ੍ਰਦੇਸ਼ ਦੇ ਦੇਵਾਸ 'ਚ ਪੁਲਸ ਨੇ ਇਕ ਵਿਅਕਤੀ ਦੇ ਫੋਟੋ ਦੀ ਗਲਤ ਵਰਤੋਂ ਕਰਦੇ ਹੋਏ ਵੱਖ-ਵੱਖ ਲੋਕਾਂ ਦੇ ਨਾਂ ਮੋਬਾਈਲ ਫੋਨ ਦੇ 84 ਸਿਮ ਕਾਰਡ ਜਾਰੀ ਹੋਣ ਦੇ ਮਾਮਲੇ 'ਚ ਇਕ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਇਕ ਅਧਇਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਤਵਾਲੀ ਥਾਣੇ ਦੇ ਇੰਚਾਰਜ ਸ਼ਾਮਚੰਦਰ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਅਬਰਾਰ ਉਰਫ਼ ਅਰਬਾਜ਼ ਉਰਫ਼ ਅਬਦੁੱਲ ਵਜੋਂ ਹੋਈ ਹੈ ਅਤੇ ਉਹ ਦੂਰਸੰਚਾਰ ਕੰਪਨੀਆਂ ਦੇ ਏਜੰਟ ਵਜੋਂ ਕੰਮ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਅਬਰਾਰ ਨੂੰ ਇਕ ਹੀ ਵਿਅਕਤੀ ਦੇ ਫੋਟੋ ਦੀ ਗਲਤ ਵਰਤੋਂ ਕਰ ਕੇ ਵੱਖ-ਵੱਖ ਲੋਕਾਂ ਦੇ ਨਾਂ 84 ਸਿਮ ਕਾਰਡ ਜਾਰੀ ਕਰਵਾਉਣ 'ਚ ਉਸ ਦੀ ਭੂਮਿਕਾ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਅਬਰਾਰ ਅਤੇ ਕੁਝ ਹੋਰ ਲੋਕਾਂ ਨੇ ਇਸ ਫਰਜ਼ੀਵਾੜੇ ਰਾਹੀਂ ਗੈਰ-ਕਾਨੂੰਨੀ ਲਾਭ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਅਬਰਾਰ ਅਤੇ ਹੋਰ ਦੋਸ਼ੀਆਂ ਖ਼ਿਲਾਫ਼ ਸੰਬੰਧਤ ਕਾਨੂੰਨੀ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਵਿਸਤ੍ਰਿਤ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਲੈੱਗ ਪੀਸ' ਨਾ ਮਿਲਣ 'ਤੇ ਵਿਆਹ 'ਚ ਪੈ ਗਿਆ ਰੌਲਾ, ਬਾਰਾਤੀਆਂ ਨੇ ਭੰਨ 'ਤੀਆਂ ਕੁਰਸੀਆਂ
NEXT STORY