ਨਵੀਂ ਦਿੱਲੀ- ਦਿੱਲੀ ਦੇ ਜੰਤਰ ਮੰਤਰ ਵਿਖੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਧਰਨੇ ਵਿਚ ਜੰਤਰ-ਮੰਤਰ ਦਿੱਲੀ ਵਿਖੇ ਲੋਕ ਸਭਾ ਮੈਂਬਰ ਸਰਦਾਰ ਸਿਮਰਨਜੀਤ ਸਿੰਘ ਮਾਨ ਵੀ ਅੱਜ ਪਹੁੰਚੇ ਹਨ।
ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਤੇ ਵਰਕਰ ਇਸ ਧਰਨੇ ਵਿਚ ਸ਼ਾਮਲ ਹੋਏ। ਧਰਨੇ ’ਚ ਸ਼ਾਮਲ ਹੋਏ ਆਗੂਆਂ ਨੇ ਆਪਣੇ ਹੱਥਾਂ ’ਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਸ ’ਤੇ ਲਿਖਿਆ ਹੋਇਆ ਹੈ- ਬੰਦੀ ਸਿੰਘਾਂ ਨੂੰ ਰਿਹਾਅ ਕਰੋ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਲਾਏ ਗਏ ਇਸ ਧਰਨੇ ’ਚ ਪੰਜਾਬ ਤੋਂ ਵੀ ਜੱਥੇ ਦਿੱਲੀ ਲਈ ਰਵਾਨਾ ਹੋਏ ਹਨ।
ਦੱਸ ਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ’ਚ ਵੀ ਇਹ ਮੁੱਦਾ ਚੁੱਕਿਆ ਜਾਂਦਾ ਰਿਹਾ ਹੈ ਪਰ ਅਜੇ ਤੱਕ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਇਹ ਸਿੰਘ ਆਪਣੀਆਂ ਸਜ਼ਾ ਪੂਰੀ ਹੋਣ ’ਤੇ ਵੀ ਜੇਲ੍ਹਾਂ ’ਚ ਬੰਦ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਲੋਕ ਸਭਾ ’ਚ ਬੰਦੀ ਸਿੰਘਾਂ ਦੀ ਰਿਹਾਈ ਦਾ ਪੁਰਜ਼ੋਰ ਮੁੱਦਾ ਚੁੱਕਿਆ ਸੀ।
ਵਿਗਿਆਨੀਆਂ ਦਾ ਦਾਅਵਾ : ਇਨ੍ਹਾਂ ਲੋਕਾਂ ਨੂੰ ਦੂਜਿਆਂ ਨਾਲੋਂ ਜ਼ਿਆਦਾ ਕੱਟਦੇ ਹਨ ਮੱਛਰ
NEXT STORY