ਸਿੰਗਾਪੁਰ/ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਵਿਚ ਪੂਰਬੀ ਏਸ਼ੀਆ ਸਿਖਰ ਸੰਮੇਲਨ ਤੋਂ ਵੱਖ ਅਮਰੀਕੀ ਉਪ ਰਾਸ਼ਟਰਪਤੀ ਮਾਈਕ ਪੇਨਸ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਕਾਰ ਰੱਖਿਆ ਸਹਿਯੋਗ ਅਤੇ ਮੁਕਤ ਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਖੇਤਰ ਦੀ ਲੋੜ ਸਮੇਤ ਦੋ-ਪੱਖੀ ਸੰਬੰਧਾਂ ਦੇ ਹੋਰ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਮੋਦੀ ਨੇ ਸਿੰਗਾਪੁਰ ਦੇ ਦੋ ਦਿਨੀਂ ਦੌਰੇ ਦੀ ਬੁੱਧਵਾਰ ਨੂੰ ਸ਼ੁਰੂਆਤ ਕੀਤੀ ਜਿੱਥੇ ਉਹ ਪੂਰਬੀ ਏਸ਼ੀਆ ਸਿਖਰ ਸੰਮੇਲਨ, ਆਸੀਆਨ-ਭਾਰਤ ਗੈਰ ਰਸਮੀ ਬੈਠਕ, ਖੇਤਰੀ ਵਿਆਪਕ ਆਰਥਿਕ ਹਿੱਸੇਦਾਰੀ ਸਿਖਰ ਬੈਠਕ ਵਿਚ ਹਿੱਸਾ ਲੈਣਗੇ। ਪੇਨਸ ਸਿੰਗਾਪੁਰ ਵਿਚ ਆਸੀਆਨ ਅਤੇ ਪੂਰਬੀ ਏਸ਼ੀਆ ਸਿਖਰ ਸੰਮੇਲਨ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨੁਮਾਇੰਦਗੀ ਕਰਨਗੇ।
ਜੇਲ 'ਚ ਬੰਦ ਹਨੀਪ੍ਰੀਤ ਨੂੰ ਆਈ ਰਾਮ ਰਹੀਮ ਦੀ ਯਾਦ!
NEXT STORY