ਨਵੀਂ ਦਿੱਲੀ– ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਿੰਗਾਪੁਰ ’ਤੇ ਦਿੱਤੇ ਗਏ ਬਿਆਨ ਤੋਂ ਬਾਅਦ ਬਖੇੜਾ ਖੜ੍ਹਾ ਹੋ ਗਿਆ ਹੈ। ਕੇਂਦਰ ਸਰਕਾਰ ਕੇਜਰੀਵਾਲ ਦੇ ਬਿਆਨ ’ਤੇ ਸਪਸ਼ਟ ਕਰ ਚੁੱਕੇ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਟਿਪਣੀ ਭਾਰਤ ਦਾ ਬਿਆਨ ਨਹੀਂ ਹੈ। ਉਥੇ ਹੀ ਹੁਣ ਸਿੰਗਾਪੁਰ ਨੇ ਗਲਤ ਜਾਣਕਾਰੀ ਫੈਲਾਉਣ ਤੋਂ ਰੋਕਣ ਲਈ ਕਦਮ ਚੁੱਕਦੇ ਹੋਏ ‘ਐਂਟੀ ਮਿਸਇਨਫਾਰਮੇਸ਼ਨ ਕਾਨੂੰਨ’ ਯਾਨੀ ਪ੍ਰੋਟੈਕਸ਼ਨ ਫਾਰਮ ਆਨਲਾਈਨ ਫਾਲਸਹੁਡ ਐਂਡ ਮੈਨੀਪੁਲੇਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ– ਤੀਜੀ ਲਹਿਰ ਤੋਂ ਪਹਿਲਾਂ ਹੀ ਬੱਚਿਆਂ ’ਤੇ ਕੋਰੋਨਾ ਦਾ ਕਹਿਰ, ਇਸ ਸੂਬੇ ’ਚ ਸਾਹਮਣੇ ਆ ਰਹੇ ਡਰਾਉਣ ਵਾਲੇ ਅੰਕੜੇ
ਸਿੰਗਾਪੁਰ ਦੇ ਸਿਹਤ ਮੰਤਰਾਲਾ ਨੇ POFMA ਦਫ਼ਤਰ ਨੂੰ ਫੇਸਬੁੱਕ, ਟਵਿਟਰ ਅਤੇ ਸਥਾਨਕ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਸਮਾਨ ਸੁਧਾਰ ਸੰਬੰਧੀ ਨਿਰਦੇਸ਼ ਜਾਰੀ ਕਰਨ ਲਈ ਕਿਹਾ ਹੈ। ਇਸ ਦਾ ਮਤਲ ਹੈ ਕਿ ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਹੁਣ ਫੇਸਬੁੱਕ, ਟਵਿਟਰ ਅਤੇ ਹਾਰਡਵੇਅਰ ਜੋਨ ਡਾਟ ਕਾਮ ਸਮੇਤ ਸੋਸ਼ਲ ਮੀਡੀਆ ਕੰਪਨੀਆਂ ਨੂੰ ਸਿੰਗਾਪੁਰ ’ਚ ਸਾਰੇ ਐਡ ਯੂਜ਼ਰਸ ਨੂੰ ਇਕ ਕਰੈਕਸ਼ਨ ਨੋਟਿਸ ਭੇਜਣਾ ਹੋਵੇਗਾ। ਹਾਲਾਂਕਿ, ਸਿੰਗਾਪੁਰ ਨੇ ਦਿੱਲੀ ਦੇ ਮੁੱਖ ਮੰਤਰੀ ਜਾਂ ਭਾਰਤੀ ਸੋਸ਼ਲ ਮੀਡੀਆ ਦਾ ਜ਼ਿਕਰ ਨਹੀਂ ਕੀਤਾ ਪਰ ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਦੇ ਬਿਆਨ ਦੇ ਮੱਦੇਨਜ਼ਰ ਹੀ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ– ਸਾਵਧਾਨ! ਹਵਾ ’ਚ 10 ਮੀਟਰ ਅੱਗੇ ਤਕ ਫੈਲ ਸਕਦੈ ਕੋਰੋਨਾ, ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਇਸ ਕਾਨੂੰਨ ਤਹਿਤ ਹੁਣ ਸੋਸ਼ਲ ਮੀਡੀਆ ਕੰਪਨੀਆਂ ਨੂੰ ਸਿੰਗਾਪੁਰ ਵੇਰੀਐਂਟ ਦੇ ਸੰਬੰਧ ’ਚ ਝੂਠ ਨੂੰ ਲੈ ਕੇ ਸਾਰੇ ਐਡ-ਯੂਜ਼ਰਸ ਨੂੰ ਇਕ ਰੈਕਸ਼ਨ ਅਤੇ ਸਪਸ਼ਟੀਕਰਨ ਦੇਣਾ ਹੋਵੇਗਾ। ਸੋਸ਼ਲ ਮੀਡੀਆ ਪਲੇਟਫਾਰਮ ਨੂੰ ਇਹ ਦੱਸਣਾ ਹੋਵੇਗਾ ਕਿ ਕੋਰੋਨਾ ਦਾ ਕੋਈ ਸਿੰਗਾਪੁਰ ਵੇਰੀਐਂਟ ਨਹੀਂ ਹੈ ਅਤੇ ਨਾ ਹੀ ਇਸ ਦਾ ਕੋਈ ਸਬੂਤ ਹੈ ਕਿ ਕੋਈ ਕੋਰੋਨਾ ਵੇਰੀਐਂਟ ਬੱਚਿਆਂ ਲਈ ਬੇਹੱਦ ਖ਼ਤਰਨਾਕ ਹੈ।
ਇਹ ਵੀ ਪੜ੍ਹੋ– WHO ਦੀ ਪ੍ਰਮੁੱਖ ਵਿਗਿਆਨੀ ਨੇ ਭਾਰਤ ’ਚ ਕੋਰੋਨਾ ਮਹਾਮਾਰੀ ਨੂੰ ਲੈ ਕੇ ਦਿੱਤੀ ਨਵੀਂ ਚਿਤਾਵਨੀ
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਸਿੰਗਾਪੁਰ ’ਚ ਮਿਲਿਆ ਨਵਾਂ ਸਟ੍ਰੇਨ ਭਾਰਤ ’ਚ ਤੀਜੀ ਲਹਿਰ ਦਾ ਕਾਰਨ ਬਣ ਸਕਦਾ ਹੈ ਜੋ ਬੱਚਿਆਂ ਨੂੰ ਜ਼ਿਆਦਾ ਪ੍ਰਭਾਵਿਤ ਕਰ ਸਕਦਾ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਿਮੋਨ ਵੋਂਗ ਨੇ ਇਕ ਵਰਚੁਅਲ ਪ੍ਰੈੱਸ ਕਾਨਫਰੰਸ ’ਚ ਇਸ ਕਾਨੂੰਨ ਦੇ ਲਾਗੂ ਕਰਨ ਦੇ ਸੰਕੇਤ ਦੇ ਦਿੱਤੇ ਸਨ। ਉਨ੍ਹਾਂ ਬੁੱਧਵਾਰ ਨੂੰ ਕਿਹਾ ਸੀ ਕਿ ਇਸ ਦੁਰਭਾਗਪੂਰਨ ਚੈਪਟਰ ਨੂੰ ਬੰਦ ਕਰਨਾ ਚਾਹੀਦਾ ਹੈ ਅਤੇ ਮਹਾਮਾਰੀ ਖ਼ਿਲਾਫ਼ ਸਾਂਝੀ ਲੜਾਈ ’ਤੇ ਧਿਆਨ ਦੇਣਾ ਚਾਹੀਦਾ ਹੈ।
ਕਿਸਾਨਾਂ 'ਤੇ ਦਰਜ ਮੁਕੱਦਮੇ ਵਾਪਸ ਲਵੇ ਸਰਕਾਰ : ਭੂਪਿੰਦਰ ਹੁੱਡਾ
NEXT STORY