ਨਵੀਂ ਦਿੱਲੀ : ਗਣਤੰਤਰ ਦਿਹਾੜੇ ਮੌਕੇ ਜਿੱਥੇ ਰਾਜਪਥ 'ਤੇ ਭਾਰਤ ਦੀ ਸ਼ਾਨ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਉੱਥੇ ਹੀ ਦੂਜੇ ਪਾਸੇ ਭਾਰੀ ਸੁਰੱਖਿਆ ਵਿਚਕਾਰ ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਨਾਲ ਰਾਜਧਾਨੀ ਦਿੱਲੀ 'ਚ ਦਾਖ਼ਲ ਹੋਣਗੇ। 'ਕਿਸਾਨ ਗਣਤੰਤਰ ਪਰੇਡ' ਲਈ ਵੱਡੀ ਗਿਣਤੀ 'ਚ ਕਿਸਾਨ ਟਰੈਕਟਰਾਂ ਨਾਲ ਦਿੱਲੀ ਵੱਲ ਵੱਧ ਰਹੇ ਹਨ। ਸਿੰਘੂ ਬਾਰਡਰ 'ਤੇ ਵੀ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ, ਜਿਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸਲ 'ਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਰਾਜਪਥ 'ਤੇ ਅਧਿਕਾਰਤ ਗਣਤੰਤਰ ਦਿਹਾੜੇ ਦੀ ਪਰੇਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਟਰੈਕਟਰ ਪਰੇਡ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ '26 ਜਨਵਰੀ' ਨੂੰ ਬੰਦ ਰਹਿਣਗੇ ਇਹ ਰਸਤੇ, ਜਾਣੋ ਕੀ ਹੈ 'ਰੂਟ ਪਲਾਨ'
ਟਰੈਕਟਰ ਪਰੇਡ ਲਈ ਆਏ ਕਿਸਾਨ ਹੁਣ ਵਾਪਸ ਨਹੀਂ ਜਾਣਗੇ : ਕਿਸਾਨ ਯੂਨੀਅਨ
ਕਿਸਾਨ ਯੂਨੀਅਨਾਂ ਦੇ ਦਾਅਵਾ ਕੀਤਾ ਹੈ ਕਿ ਕਰੀਬ 2 ਲੱਖ ਟਰੈਕਟਰਾਂ ਦੇ ਪਰੇਡ 'ਚ ਹਿੱਸਾ ਲੈਣ ਦੀ ਉਮੀਦ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਤਿੰਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਪਣੀ ਮੰਗ 'ਤੇ ਕਾਇਮ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਟਰੈਕਟਰ ਰੈਲੀ ਦੀ ਗੱਲ ਹੈ ਤਾਂ ਇਸ ਨਾਲ ਸਰਕਾਰ ਨੂੰ ਸਾਡੀ ਤਾਕਤ ਬਾਰੇ ਪਤਾ ਲੱਗੇਗਾ ਕਿ ਅੰਦੋਲਨ ਸਿਰਫ ਹਰਿਆਣਾ ਜਾਂ ਪੰਜਾਬ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਪੂਰੇ ਦੇਸ਼ ਦਾ ਅੰਦੋਲਨ ਹੈ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਟਰੈਕਟਰ ਪਰੇਡ ਲਈ ਆਏ ਕਿਸਾਨ ਹੁਣ ਵਾਪਸ ਨਹੀਂ ਜਾਣਗੇ ਅਤੇ ਪ੍ਰਦਰਸ਼ਨ ਨਾਲ ਜੁੜਨਗੇ।
ਇਹ ਵੀ ਪੜ੍ਹੋ : 26 ਜਨਵਰੀ ਦੀ ਕਿਸਾਨ ਟਰੈਕਟਰ ਰੈਲੀ ਨੂੰ ਲੈ ਕੇ ਅਕਾਲੀ ਦਲ ਦੀ ਪੰਜਾਬੀਆਂ ਨੂੰ ਖ਼ਾਸ ਅਪੀਲ
ਦਿੱਲੀ 'ਚ ਹਜ਼ਾਰਾਂ ਸੁਰੱਖਿਆ ਮੁਲਾਜ਼ਮ ਤਾਇਨਾਤ
ਗਣਤੰਤਰ ਦਿਹਾੜੇ ਦੇ ਸਮਾਰੋਹ ਅਤੇ ਕਿਸਾਨਾਂ ਦੀ ਪ੍ਰਸਤਾਵਿਤ ਟਰੈਕਟਰ ਪਰੇਡ ਦੇ ਮੱਦੇਨਜ਼ਰ ਰਾਜਪਥ ਅਤੇ ਰਾਸ਼ਟਰੀ ਰਾਜਧਾਨੀ ਦੀਆਂ ਨਵੀਆਂ ਸਰਹੱਦਾਂ 'ਤੇ ਹਜ਼ਾਰਾਂ ਹਥਿਆਰਬੰਦ ਸੁਰੱਖਿਆ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਦਿੱਲੀ 'ਚ ਪਹਿਲਾਂ ਹੀ ਸਖ਼ਤ ਸੁਰੱਖਿਆ ਵਿਵਸਥਾ ਦਾ ਬੰਦੋਬਸਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 26 ਜਨਵਰੀ 'ਤੇ ਮੋਹਾਲੀ 'ਚ ਕੌਮੀ ਝੰਡਾ ਲਹਿਰਾਉਣਗੇ 'ਰਾਜਪਾਲ', ਨਹੀਂ ਹੋਣਗੇ ਇਹ ਪ੍ਰੋਗਰਾਮ
ਇਕ ਅਧਿਕਾਰੀ ਨੇ ਦੱਸਿਆ ਕਿ ਗਣਤੰਤਰ ਦਿਹਾੜੇ ਦੇ ਸਮਾਰੋਹ ਦੇ ਮੱਦੇਨਜ਼ਰ ਨਿਗਰਾਨੀ ਰੱਖਣ ਲਈ ਕਰੀਬ 6 ਹਜ਼ਾਰ ਸੁਰੱਖਿਆ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸ਼ੱਕੀ ਲੋਕਾਂ ਦੀ ਪਛਾਣ ਕਰਨ ਲਈ ਦਿੱਲੀ ਪੁਲਸ ਦੀ ਚਿਹਰੇ ਨਾਲ ਪਛਾਣ ਕਰਨ ਵਾਲੀ ਪ੍ਰਣਾਲੀ ਵੀ ਉਚਿਤ ਥਾਵਾਂ 'ਤੇ ਸਥਾਪਿਤ ਕੀਤੀ ਗਈ ਹੈ।
ਨੋਟ : ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਬਾਰੇ ਦਿਓ ਆਪਣੀ ਰਾਏ
ਸਿੰਘੂ-ਟਿਕਰੀ ਬਾਰਡਰ 'ਤੇ ਪੁਲਸ ਦੇ ਬੈਰੀਕੇਡਜ਼ ਤੋੜ ਦਿੱਲੀ 'ਚ ਦਾਖ਼ਲ ਹੋਏ ਕੁਝ ਕਿਸਾਨ ਸਮੂਹ
NEXT STORY