ਨਵੀਂ ਦਿੱਲੀ: ਸਿੰਘੂ ਸਰਹੱਦ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਖ਼ੁਦ ਨੂੰ ਸਥਾਨਕ ਨਿਵਾਸੀ ਦੱਸ ਰਹੇ ਲੋਕਾਂ ਦੇ ਵੱਡੇ ਸਮੂਹ ਵਿਚਾਲੇ ਸ਼ੁੱਕਰਵਾਰ ਨੂੰ ਝੜਪ ਹੋ ਗਈ। ਭੀੜ ਨੂੰ ਤਿੱਤਰ-ਬਿੱਤਰ ਕਰਣ ਲਈ ਪੁਲਸ ਨੂੰ ਲਾਠੀਚਾਰ ਕਰਣਾ ਪਿਆ ਸੀ ਅਤੇ ਹੰਝੂ ਗੈਸ ਦੇ ਗੋਲੇ ਛੱਡਣੇ ਪਏ। ਪੁਲਸ ਨੇ ਇਸ ਦੌਰਾਨ ਲਾਠੀਚਾਰਜ ਵੀ ਕੀਤਾ। ਪੱਥਰਬਾਜ਼ੀ ਅਤੇ ਲਾਠੀਚਾਰਜ ਦੌਰਾਨ ਸਿੰਘੂ ਸਰਹੱਦ ’ਤੇ ਕੁੱਝ ਲੋਕ ਜ਼ਖ਼ਮੀ ਵੀ ਹੋਏ ਹਨ।
ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਮੁੜ ਪਾਈ ਕਿਸਾਨੀ ਘੋਲ ’ਚ ਜਾਨ, ਗਾਜ਼ੀਪੁਰ ਸਰਹੱਦ ’ਤੇ ਪੁੱਜੇ ਮਨੀਸ਼ ਸਿਸੋਦੀਆ
ਦੱਸ ਦੇਈਏ ਕਿ ਬੀਤੇ ਦਿਨ ਸਥਾਨਕ ਲੋਕਾਂ ਨੇ ਕਿਸਾਨਾਂ ਦਾ ਵਿਰੋਧ ਕੀਤਾ ਸੀ। ਸਥਾਨਕ ਲੋਕ ਹੱਥ ਵਿਚ ਤਿਰੰਗਾ ਲੈ ਕੇ ਪ੍ਰਦਰਸ਼ਨ ਸਥਾਨ ’ਤੇ ਕਿਸਾਨਾਂ ਤੋਂ ਜਗ੍ਹਾ ਖਾਲ੍ਹੀ ਕਰਵਾਉਣ ਦੀ ਮੰਗ ਕਰ ਰਹੇ ਹਨ। ਸਰਹੱਦ ’ਤੇ ਪੁੱਜੇ ਲੋਕਾਂ ਨੇ ਲਾਲ ਕਿਲ੍ਹੇ ਦੀ ਘਟਨਾ ’ਤੇ ਰੋਸ ਜਤਾਉਂਦੇ ਹੋਏ ਕਿਹਾ ਕਿ ਅਸੀਂ ਤਿਰੰਗੇ ਦਾ ਅਪਮਾਨ ਨਹੀਂ ਸਹਾਂਗੇ, ਬਹੁਤ ਸਮਾਂ ਹੋ ਗਿਆ, ਹੁਣ ਸਿੰਘੂ ਸਰਹੱਦ ਖਾਲ੍ਹੀ ਹੋਣੀ ਚਾਹੀਦੀ ਹੈ। ਸਾਨੂੰ ਬਹੁਤ ਮੁਸ਼ਕਲ ਹੋ ਰਹੀ ਹੈ। ਇਸੇ ਚੱਲਦੇ ਅੱਜ ਫਿਰ ਸਥਾਨਕ ਲੋਕ ਧਰਨਾ ਸਥਾਨ ’ਤੇ ਪੁੱਜੇ ਸਨ।
ਇਹ ਵੀ ਪੜ੍ਹੋ: ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ‘ਸਰਾਸਰ ਗਲਤ’ : ਕੈਪਟਨ ਅਮਰਿੰਦਰ ਸਿੰਘ
ਜ਼ਿਕਰਯੋਗ ਹੈ ਕਿ ਸਿੰਘੂ ਸਰਹੱਦ ’ਤੇ ਦਿੱਲੀ ਪੁਲਸ ਅਤੇ ਸੁਰੱਖਿਆ ਫੋਰਸਾਂ ਦੀਆਂ ਏਜੰਸੀਆਂ ਲਗਾਤਾਰ ਪਹਿਰਾ ਦੇ ਰਹੀਆਂ ਹਨ ਤਾਂ ਜੋ ਕੋਈ ਅਣਹੋਣੀ ਨਾ ਵਾਪਰੇ ਪਰ ਅਚਾਨਕ ਕੁੱਝ ਸਥਾਨਕ ਲੋਕਾਂ ਵੱਲੋਂ ਕਿਸਾਨ ਅੰਦੋਲਨ ਦਾ ਵਿਰੋਧ ਕਰਣਾ ਅਤੇ ਪੁਲਸ ਵੱਲੋਂ ਉਨ੍ਹਾਂ ਨੂੰ ਧਰਨੇ ਵਾਲੇ ਸਥਾਨ ਤੋਂ ਦੂਰ ਰੋਕਣ ਦੀ ਬਜਾਏ ਅੰਦੋਲਨ ਵਾਲੀ ਜਗ੍ਹਾ ’ਤੇ ਜਾਣ ਦੇਣਾ ਵੀ ਪ੍ਰਸ਼ਾਸਨ ’ਤੇ ਸਵਾਲ ਖੜ੍ਹਾ ਕਰ ਰਿਹਾ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਖ਼ਤਮ ਕਰਨੀ ਚਾਹੁੰਦੀ ਹੈ ਸਰਕਾਰ, ਪੁਲਸ ਦੇ ਨੋਟਿਸਾਂ ਤੋਂ ਡਰਾਂਗੇ ਨਹੀਂ: ਸੰਯੁਕਤ ਕਿਸਾਨ ਮੋਰਚਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਦੀਪ ਸਿੱਧੂ ਖ਼ਿਲਾਫ਼ ਬੋਲਣ ’ਤੇ ਸੋਨੀਆ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
NEXT STORY