ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸਿੰਘੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਇੱਕ ਟਰਾਲੀ ਨੂੰ ਅੱਗ ਲਾਉਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਿੰਘੂ ਮੋਰਚੇ 'ਤੇ ਡਟੇ ਕਿਸਾਨ ਜਦੋਂ ਰਾਤ ਨੂੰ ਸੌਂ ਗਏ ਤਾਂ ਅੱਧੀ ਰਾਤੀਂ ਇਕ ਵਿਅਕਤੀ ਨੇ ਅੱਗ 'ਚੋਂ ਬਾਲਣ ਕੱਢ ਕੇ ਇਕ ਟਰਾਲੀ ਨੂੰ ਅੱਗ ਲਾ ਦਿੱਤੀ।
ਇਹ ਵੀ ਪੜ੍ਹੋ : ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੂੰ ਫਿਰ ਜਾਨੋਂ ਮਾਰਨ ਦੀ ਧਮਕੀ
ਫਿਲਹਾਲ ਕਿਸਾਨਾਂ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀ ਦਾ ਮਾਨਸਿਕ ਸੰਤੁਲਨ ਖ਼ਰਾਬ ਦੱਸਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਹ ਰਾਤ ਵੇਲੇ ਸਰਗਰਮ ਨਾ ਹੁੰਦੇ ਤਾਂ ਬਹੁਤ ਵੱਡਾ ਹਾਦਸਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੀ ਪਰੇਡ ਨੂੰ ਲੈ ਕੇ 'ਅਕਾਲੀ ਦਲ' ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ, ਆਖੀ ਇਹ ਵੱਡੀ ਗੱਲ
ਕਿਸਾਨਾਂ ਨੇ ਦੱਸਿਆ ਕਿ ਰਾਤ ਦੇ ਕਰੀਬ 2.30 ਵਜੇ ਅਜੇ ਉਹ ਸੁੱਤੇ ਹੀ ਸਨ ਕਿ ਉਕਤ ਵਿਅਕਤੀ ਲੰਗਰ ਵਾਲੇ ਪਾਸੇ ਗਿਆ ਅਤੇ ਉੱਥੋਂ ਸਮੱਗਰੀ ਇਕੱਠੀ ਕਰਕੇ ਅੱਗ ਲਾ ਦਿੱਤੀ, ਜਿਸ ਤੋਂ ਬਾਅਦ ਉੱਥੇ ਮੌਜੂਦ ਕਿਸਾਨਾਂ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਉਕਤ ਵਿਅਕਤੀ ਕੈਥਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਡਟੀ 'ਸਤਵਿੰਦਰ ਬਿੱਟੀ', ਕਰਨਾਲ ਬਾਰਡਰ 'ਤੇ ਇੰਝ ਕੀਤੇ ਹੌਂਸਲੇ ਬੁਲੰਦ
ਮਾਨਸਿਕ ਤੌਰ 'ਤੇ ਬੀਮਾਰ ਹੋਣ ਕਾਰਨ ਉਸ ਦੀ ਪਿਛਲੇ ਕਈ ਸਾਲਾਂ ਤੋਂ ਦਵਾਈ ਚੱਲ ਰਹੀ ਹੈ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਲਗਾਤਾਰ ਸਿੰਘੂ ਅਤੇ ਟਿੱਕਰੀ ਬਾਰਡਰਾਂ 'ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ 'ਤੇ ਬੈਠੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਹੁਣ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਵਾਪਸ ਮੁੜਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਸਾਂਝੀ ਕਰੋ ਆਪਣੀ ਰਾਏ
ਰਾਮ ਮੰਦਰ ਨਿਰਮਾਣ ਲਈ ਗੁਜਰਾਤ ਦੇ ਮੁਸਲਮਾਨ ਜੋੜੇ ਨੇ ਦਾਨ ਕੀਤੇ 1.51 ਲੱਖ ਰੁਪਏ
NEXT STORY