ਹਰਿਆਣਾ - ਸਿਰਸਾ ਦੇ ਰਾਣੀਆ ਇਲਾਕੇ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਪਿਓ-ਪੁੱਤਰ ਵਲੋਂ ਸਕੂਲ ਵੈਨ 'ਤੇ ਤਾਬੜਤੋੜ ਗੋਲੀਆਂ ਚੱਲਾ ਦਿੱਤੀਆਂ ਗਈਆਂ। ਟਰੈਕਟਰ ਨੂੰ ਸਾਈਡ ਨਾ ਦੇਣ 'ਤੇ ਪਿਓ-ਪੁੱਤਰ ਵਲੋਂ ਇਹ ਫਾਇਰਿੰਗ ਕੀਤੀ ਗਈ ਹੈ। ਰਾਊਂਡ ਫਾਇਰਿੰਗ ਦੌਰਾਨ 1 ਬੱਚੇ ਸਣੇ 4 ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
ਫਾਇਰਿੰਗ ਦੇ ਇਸ ਮਾਮਲੇ ਵਿਚ ਪੁਲਸ ਨੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇ ਪਿਓ-ਪੁੱਤਰ ਟਰੈਕਟਰ ਅਤੇ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ, ਜਿਸ ਦੌਰਾਨ ਉਹਨਾਂ ਨੇ ਸਕੂਲ ਫੈਨ 'ਤੇ ਫਾਇਰਿੰਗ ਕੀਤੀ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਨੂੰ ਪਹਿਲਾ ਸਿਰਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੂੰ ਮਿਲਿਆ ਗੁਆਨਾ ਅਤੇ ਡੋਮਿਨਿਕਾ ਦਾ ਸਰਵਉੱਚ ਨਾਗਰਿਕ ਸਨਮਾਨ
NEXT STORY