ਨਵੀਂ ਦਿੱਲੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਐਤਵਾਰ ਨੂੰ ਆਬਕਾਰੀ ਨੀਤੀ ਘਪਲੇ ਦੀ ਸੀ. ਬੀ. ਆਈ, ਦੀ ਜਾਂਚ 'ਚ ਸ਼ਾਮਲ ਹੋ ਗਏ। ਉਹ ਸਵੇਰੇ 11.10 ਵਜੇ ਸੀ. ਬੀ. ਆਈ. ਦੇ ਹੈੱਡਕੁਆਰਟਰ ਪਹੁੰਚੇ। ਸੀ. ਬੀ. ਆਈ. ਇਸ ਮਾਮਲੇ 'ਚ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ। ਓਧਰ ਦਿੱਲੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ 'ਆਪ' ਰੋਸ ਪ੍ਰਦਰਸ਼ਨ ਕਰੇਗੀ, ਇਸ ਲਈ ਉਨ੍ਹਾਂ ਨੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੀ. ਬੀ. ਆਈ ਦੇ ਹੈੱਡਕੁਆਰਟਰ ਨੂੰ ਜੋੜਨ ਵਾਲੀਆਂ ਵੱਖ-ਵੱਖ ਸੜਕਾਂ 'ਤੇ ਬੈਰੀਕੇਡ ਲਗਾ ਦਿੱਤੇ ਸਨ।
ਇਹ ਵੀ ਪੜ੍ਹੋ- CBI ਨੂੰ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ 'ਤੇ ਸਿਸੋਦੀਆ ਦਾ ਬਿਆਨ ਆਇਆ ਸਾਹਮਣੇ
ਜਾਂਚ 'ਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਪਾਰਟੀ ਦੇ ਹੋਰ ਨੇਤਾਵਾਂ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਦੇ ਨਾਲ ਰਾਜਘਾਟ 'ਤੇ ਪੂਜਾ ਕਰਨ ਲਈ ਗਏ। ਇਸ ਤੋਂ ਪਹਿਲਾਂ ਸਿਸੋਦੀਆ ਨੇ ਟਵੀਟ ਕੀਤਾ ਸੀ ਕਿ ਅੱਜ ਫਿਰ ਤੋਂ ਸੀ. ਬੀ. ਆਈ. ਕੋਲ ਜਾਣਾ, ਜਾਂਚ ਵਿਚ ਪੂਰਾ ਸਹਿਯੋਗ ਦੇਵਾਂਗਾ। ਲੱਖਾਂ ਬੱਚਿਆਂ ਦਾ ਪਿਆਰ ਅਤੇ ਕਰੋੜਾਂ ਦੇਸ਼ ਵਾਸੀਆਂ ਦਾ ਆਸ਼ੀਰਵਾਦ ਸਾਡੇ ਨਾਲ ਹੈ। ਇਸੇ ਟਵੀਟ ਵਿਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਕੋਈ ਪਰਵਾਹ ਨਹੀਂ ਕਿ ਮੈਨੂੰ ਕੁਝ ਮਹੀਨੇ ਜੇਲ੍ਹ ਵਿਚ ਰਹਿਣਾ ਪਵੇ। ਮੈਂ ਭਗਤ ਸਿੰਘ ਦਾ ਪੈਰੋਕਾਰ ਹਾਂ, ਜਿਸ ਨੂੰ ਦੇਸ਼ ਲਈ ਫਾਂਸੀ ਦਿੱਤੀ ਗਈ।
ਇਹ ਵੀ ਪੜ੍ਹੋ- ਆਬਕਾਰੀ ਨੀਤੀ ਮਾਮਲੇ 'ਚ CBI ਦੀ ਪੁੱਛਗਿੱਛ ਤੋਂ ਪਹਿਲਾਂ ਬੋਲੇ ਸਿਸੋਦਿਆ, ਆਖੀ ਇਹ ਗੱਲ
ਸਿਸੋਦੀਆ ਨੂੰ ਪਹਿਲਾਂ 19 ਫਰਵਰੀ ਨੂੰ ਸੀ. ਬੀ. ਆਈ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ, ਉਨ੍ਹਾਂ ਇਕ ਹਫ਼ਤੇ ਦਾ ਸਮਾਂ ਮੰਗਿਆ। ਸਿਸੋਦੀਆ ਨੇ ਸੀ. ਬੀ. ਆਈ ਨੂੰ ਦੱਸਿਆ ਕਿ ਉਹ ਦਿੱਲੀ ਦਾ ਬਜਟ ਤਿਆਰ ਕਰ ਰਹੇ ਹਨ। ਸੀ. ਬੀ. ਆਈ ਨੇ ਉਨ੍ਹਾਂ ਦੀ ਬੇਨਤੀ ਨੂੰ ਮਨਜ਼ੂਰ ਕਰ ਲਿਆ ਸੀ ਅਤੇ 26 ਫਰਵਰੀ ਨੂੰ ਜਾਂਚਵਿੱਚ ਸ਼ਾਮਲ ਹੋਣ ਲਈ ਦੂਜਾ ਨੋਟਿਸ ਜਾਰੀ ਕੀਤਾ ਸੀ। ਸਿਸੋਦੀਆ ਨੇ ਦੋਸ਼ ਲਾਇਆ ਹੈ ਕਿ ਭਾਜਪਾ ਦਿੱਲੀ ਦੇ ਵਿਕਾਸ ਨੂੰ ਰੋਕਣ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆਂ ਦੀਆਂ ਵਧੀਆਂ ਮੁਸ਼ਕਲਾਂ, ਗ੍ਰਹਿ ਮੰਤਰਾਲਾ ਨੇ CBI ਨੂੰ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ
ਅਜਨਾਲਾ ਕਾਂਡ 'ਤੇ ਕੇਂਦਰੀ ਗ੍ਰਹਿ ਮੰਤਰਾਲਾ ਸਖ਼ਤ, ਪੰਜਾਬ ਪੁਲਸ ਤੇ IB ਤੋਂ ਮੰਗੀ ਰਿਪੋਰਟ
NEXT STORY