ਨਵੀਂ ਦਿੱਲੀ — ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਉਨ੍ਹਾਂ ਖ਼ਿਲਾਫ਼ ਲਗਾਏ ਗਏ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਕਾਰਨ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸਿਸੋਦੀਆ ਨੂੰ ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਪਿਛਲੇ ਸਾਲ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ - ਪੰਜਾਬ 'ਚ ਆਇਆ ਭੂਚਾਲ, ਇਨ੍ਹਾਂ ਜ਼ਿਲ੍ਹਿਆਂ 'ਚ ਮਹਿਸੂਸ ਕੀਤੇ ਗਏ ਝਟਕੇ
ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਅੱਜ 26 ਫਰਵਰੀ ਹੈ। ਠੀਕ ਇਕ ਸਾਲ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪਹਿਲਾਂ ਸੀਬੀਆਈ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਅਤੇ ਕੁਝ ਦਿਨਾਂ ਬਾਅਦ ਈਡੀ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।ਉਨ੍ਹਾਂ ਕਿਹਾ ਕਿ ਸਿਸੋਦੀਆ ਦਿੱਲੀ ਦੇ ਲੱਖਾਂ ਬੱਚਿਆਂ ਨੂੰ ਬਿਹਤਰ ਭਵਿੱਖ ਦੇਣ ਲਈ ਜੇਲ੍ਹ ਵਿੱਚ ਹਨ। ਆਤਿਸ਼ੀ ਨੇ ਕਿਹਾ ਕਿ ਸਿਸੋਦੀਆ ਨੂੰ ਜ਼ਮਾਨਤ ਨਹੀਂ ਦਿੱਤੀ ਗਈ ਕਿਉਂਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਾਲਾਕੋਟ ਸੈਕਟਰ ’ਚ ਵੰਡੀ ਗਈ 776ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY