ਨਵੀਂ ਦਿੱਲੀ- ਦਿੱਲੀ ਦੇ ਸ਼ਰਾਬ ਘਪਲੇ ਮਾਮਲੇ 'ਚ ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਅੱਜ ਮਹੀਨਿਆਂ ਬਾਅਦ ਘਰ ਪਰਤੇ ਹਨ। ਰਾਊਜ਼ ਐਵੇਨਿਊ ਕੋਰਟ ਦੀ ਆਗਿਆ ਮਗਰੋਂ ਪੁਲਸ ਮਨੀਸ਼ ਸਿਸੋਦੀਆ ਨੂੰ ਉਨ੍ਹਾਂ ਦੀ ਬੀਮਾਰ ਪਤਨੀ ਨੂੰ ਮਿਲਵਾਉਣ ਲੈ ਕੇ ਆਈ ਹੈ। ਅਦਾਲਤ ਨੇ ਉਨ੍ਹਾਂ ਨੂੰ ਬੀਮਾਰ ਪਤਨੀ ਨਾਲ 6 ਘੰਟੇ ਮੁਲਾਕਾਤ ਕਰਨ ਦੀ ਆਗਿਆ ਦਿੱਤੀ ਹੈ। ਸਿਸੋਦੀਆ ਸਵੇਰੇ ਕਰੀਬ 10 ਵਜੇ ਪੁਲਸ ਦੀ ਗੱਡੀ 'ਚ ਮਥੁਰਾ ਰੋਡ 'ਤੇ ਸਥਿਤ ਆਪਣੀ ਰਿਹਾਇਸ਼ 'ਤੇ ਪਹੁੰਚੇ। ਮੁਲਾਕਾਤ ਦੌਰਾਨ ਉਹ ਪੁਲਸ ਹਿਰਾਸਤ ਵਿਚ ਹੀ ਰਹਿਣਗੇ। ਸਿਸੋਦੀਆ ਦੀ ਪਤਨੀ 'ਮਲਟੀਪਲ ਸਕੇਲੇਰੋਸਿਸ' ਤੋਂ ਪੀੜਤ ਹੈ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ ਛਾਇਆ ਮਾਤਮ, ਕਰਨਾਲ 'ਚ ਮਕਾਨ ਦੀ ਛੱਤ ਡਿੱਗੀ, ਬੱਚੇ ਦੀ ਮੌਤ
ਰਾਊਜ਼ ਐਵੇਨਿਊ ਕੋਰਟ ਦੇ ਜੱਜ ਐੱਮ. ਕੇ. ਨਾਗਪਾਲ ਨੇ ਸਿਸੋਦੀਆ ਨੂੰ ਪੁਲਸ ਹਿਰਾਸਤ 'ਚ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਦਰਮਿਆਨ ਆਪਣੇ ਘਰ ਬੀਮਾਰ ਪਤਨੀ ਨੂੰ ਮਿਲਣ ਦੀ ਆਗਿਆ ਦਿੱਤੀ ਹੈ। ਹਾਲ ਹੀ 'ਚ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਉਨ੍ਹਾਂ ਦਾ ਪਿਛਲੀ ਜ਼ਮਾਨਤ ਅਰਜ਼ੀ ਹਾਈ ਕੋਰਟ ਦੇ ਨਾਲ-ਨਾਲ ਟਰਾਇਲ ਕੋਰਟ ਨੇ ਵੀ ਖਾਰਜ ਕਰ ਦਿੱਤੀ ਸੀ।
ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਭੋਜਨ 'ਚ ਹੁਣ ਬੱਚਿਆਂ ਨੂੰ ਖਾਣ ਲਈ ਮਿਲਣਗੇ ਆਂਡੇ ਅਤੇ ਕੇਲੇ
ਦੱਸ ਦੇਈਏ ਕਿ ਸ਼ਰਾਬ ਘਪਲਾ ਮਾਮਲੇ 'ਚ ਈ. ਡੀ. ਨੇ 9 ਮਾਰਚ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੀ. ਬੀ. ਆਈ. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਉੱਪ ਮੁੱਖ ਮੰਤਰੀ ਸਿਸੋਦੀਆ ਸੀ. ਬੀ. ਆਈ. ਕੇਸ ਦੇ ਨਾਲ-ਨਾਲ ਮਨੀ ਲਾਂਡਰਿੰਗ ਮਾਮਲੇ ਵਿਚ ਵੀ ਦੋਸ਼ੀ ਹਨ। ਦੋਹਾਂ ਮਾਮਲਿਆਂ ਵਿਚ ਸਿਸੋਦੀਆ ਅਤੇ ਹੋਰ ਦੋਸ਼ੀ ਵਿਅਕਤੀਆਂ ਦੇ ਖਿਲਾਫ ਦੋਸ਼ ਪੱਤਰ ਦਾਇਰ ਕੀਤਾ ਗਿ ਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ, ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 12
NEXT STORY