ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਉੱਪ ਰਾਜਪਾਲ ਵੀਕੇ ਸਕਸੈਨਾ ਨੂੰ ਚਿੱਠੀ ਲਿਖ ਕੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਪ੍ਰੋਗਰਾਮ ਲਈ ਫਿਨਲੈਂਡ ਭੇਜਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਲਈ ਕਿਹਾ। ਦਿੱਲੀ ਸਰਕਾਰਨ ਨੇ 20 ਜਨਵਰੀ ਨੂੰ ਉੱਪ ਰਾਜਪਾਲ ਦੇ ਦਫ਼ਤਰ ਨੂੰ ਅਧਿਆਪਕਾਂ ਨੂੰ ਫਿਨਲੈਂਡ ਜਾਣ ਦੀ ਮਨਜ਼ੂਰੀ ਦੇਣ ਦਾ ਪ੍ਰਸਤਾਵ ਭੇਜਿਆ ਸੀ, ਜਿਸ ਦੇ ਕੁਝ ਦਿਨਾਂ ਬਾਅਦ ਸਕਸੈਨਾ ਨੇ ਸਰਕਾਰ ਨੂੰਪ੍ਰੋਗਰਾਮ ਦਾ ਲਾਗਤ-ਲਾਭ ਵਿਸ਼ਲੇਸ਼ਣ ਕਰਨ ਲਈ ਕਿਹਾ ਸੀ। ਸਿਸੋਦੀਆ ਨੇ ਚਿੱਠੀ 'ਚ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਰਾਜਨੀਤੀ ਨਹੀਂ ਖੇਡੀ ਜਾਣੀ ਚਾਹੀਦੀ ਅਤੇ ਸਕਸੈਨਾ ਤੋਂ ਫਾਈਲ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ।
ਸਿਸੋਦੀਆ ਨੇ ਚਿੱਠੀ 'ਚ ਲਿਖਿਆ,''ਫਾਈਲ ਪਿਛਲੇ ਸਾਲ ਅਕਤੂਬਰ ਤੋਂ ਤੁਹਾਡੇ ਦਫ਼ਤਰ 'ਚ ਚੱਕਰ ਲਗਾ ਰਹੀ ਹੈ। ਫਾਈਲ ਤੁਹਾਨੂੰ 20 ਜਨਵਰੀ ਨੂੰ ਮੁੜ ਭੇਜੀ ਗਈ ਸੀ ਪਰ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋਇਆ ਹੈ।'' ਉਨ੍ਹਾਂ ਕਿਹਾ,''ਜੇਕਰ ਫਾਈਲ ਕਲੀਅਰ ਨਹੀਂ ਹੋਈ ਤਾਂ ਅਧਿਆਪਕਾਂ ਦੀ ਮਾਰਚ 'ਚ ਪ੍ਰਸਤਾਵਿਤ ਸਿਖਲਾਈ ਵੀ ਨਹੀਂ ਹੋਵੇਗੀ।'' ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਚਿੱਠੀ ਸਾਂਝੀ ਕਰਦੇ ਹੋਏ ਕਿਹਾ ਕਿ ਉੱਪ ਰਾਜਪਾਲ ਨੂੰ ਅਧਿਆਪਕਾਂ ਨੂੰ ਸਿਖਲਾਈ ਪ੍ਰੋਗਰਾਮ 'ਚ ਹਿੱਸਾ ਲੈਣ ਦੀ ਮਨਜ਼ੂਰੀ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਟਵੀਟ 'ਚ ਕਿਹਾ,''ਮੈਂ ਮਾਨਯੋਗ ਐੱਲ.ਜੀ. ਨੂੰ ਅਪੀਲ ਕਰਦਾ ਹਾਂ ਕਿ ਸਾਡੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਜਾਣ ਦੀ ਮਨਜ਼ੂਰੀ ਦਿੱਤੀ ਜਾਵੇ। ਐੱਲ.ਜੀ. ਨੇ ਖ਼ੁਦ ਕਿਹਾ ਸੀ ਕਿ ਉਹ ਇਸ ਦੇ ਖ਼ਿਲਾਫ਼ ਨਹੀਂ ਹਨ।''
ਦਿੱਲੀ 'ਚ ਵਿਦਿਆਰਥੀਆਂ ਦੇ 2 ਧਿਰਾਂ 'ਚ ਕੁੱਟਮਾਰ, 12ਵੀਂ ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ
NEXT STORY