ਕੁਸ਼ੀਨਗਰ- ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ 'ਚ ਸਹੁਰੇ ਆਏ ਇਕ ਵਿਅਕਤੀ ਨੇ ਬੁੱਧਵਾਰ ਸਵੇਰੇ ਆਪਣੀ ਸਾਲੀ ਦਾ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਪੁਲਸ ਸੂਤਰਾਂ ਨੇ ਇੱਥੇ ਦੱਸਿਆ ਕਿ ਜ਼ਿਲ੍ਹੇ ਦੇ ਤਰਯਾਸੁਜਾਨ ਥਾਣਾ ਖੇਤਰ ਦੇ ਬਸਡਿਲਾ ਬੁਜ਼ੁਰਗ ਵਾਸੀ ਸ਼ੰਭੂ ਪ੍ਰਜਾਪਤੀ ਦੇ 27 ਸਾਲਾ ਜਵਾਈ ਜਿਤੇਂਦਰ ਨੇ ਸਵੇਰੇ ਨਾਸ਼ਤੇ ਤੋਂ ਬਾਅਦ ਸਾਲੀ ਨੈਨਾ ਕੁਮਾਰੀ ਨੂੰ ਆਪਣੇ ਕਮਰੇ 'ਚ ਬੁਲਾਇਆ।
ਸੂਤਰਾਂ ਨੇ ਦੱਸਿਆ ਕਿ ਬਿਹਾਰ ਦੇ ਗੋਪਾਲਗੰਜ ਵਾਸੀ ਜਿਤੇਂਦਰ ਨੇ ਕਮਰਾ ਬੰਦ ਕਰ ਕੇ ਨੈਨਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਆਪਣੇ ਸਿਰ 'ਚ ਵੀ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਜਿਤੇਂਦਰ ਅਤੇ ਨੈਨਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸੂਤਰਾਂ ਨੇ ਦੱਸਿਆ ਕਿ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਨੇ ਮੌਕੇ 'ਤੇ ਪਹੁੰਚ ਕੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਅਤੇ ਦੋਵੇਂ ਦੀਆਂ ਲਾਸ਼ਾਂ ਬਾਹਰ ਕੱਢੀਆਂ। ਉਨ੍ਹਾਂ ਦੱਸਿਆ ਕਿ ਘਟਨਾ ਦਾ ਕਾਰਨ ਪ੍ਰੇਮ ਪ੍ਰਸੰਗ ਦੱਸਿਆ ਜਾ ਰਿਹਾ ਹੈ। ਪੁਲਸ ਖੇਤਰ ਅਧਿਕਾਰੀ ਜਯੰਤ ਯਾਦਵ ਨੇ ਦੱਸਿਆ ਕਿ ਘਟਨਾ ਦੀ ਹਰ ਪਹਿਲੂ ਨਾਲ ਜਾਂਚ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਜਪਾ ਦੀ ਅਕਸ਼ਿਤਾ ਸੈਣੀ ਬਣੀ ਅੰਬਾਲਾ ਦੀ ਮੇਅਰ, ਕਾਂਗਰਸ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ
NEXT STORY