ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ 2019 ਵਿੱਚ ਹੋਈ ਹਿੰਸਾ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਨਾਗਰਿਕਤਾ ਸੋਧ ਐਕਟ (CAA) ਵਿਰੁੱਧ ਪ੍ਰਦਰਸ਼ਨਾਂ ਤੋਂ ਬਾਅਦ ਹੋਏ 2020 ਦੇ ਦੰਗਿਆਂ ਦੀ ਵਿਸ਼ੇਸ਼ ਜਾਂਚ ਟੀਮ (SIT) ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਜਸਟਿਸ ਵਿਵੇਕ ਚੌਧਰੀ ਅਤੇ ਮਨੋਜ ਜੈਨ ਦੇ ਬੈਂਚ ਨੇ ਕਿਹਾ, "ਫ਼ੈਸਲੇ ਵਿੱਚ ਦੱਸੇ ਗਏ ਕਾਰਨਾਂ ਕਰਕੇ ਸਾਰੀਆਂ ਪਟੀਸ਼ਨਾਂ ਖਾਰਜ ਕੀਤੀਆਂ ਜਾਂਦੀਆਂ ਹਨ।" ਬੈਂਚ ਨੇ ਫੈਸਲਾ ਸੁਣਾਉਂਦੇ ਕਿਹਾ, "ਪਟੀਸ਼ਨਾਂ ਦੇ ਇਸ ਸਮੂਹ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਹੈ। ਇੱਕ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਸਬੰਧਤ ਹੈ ਅਤੇ ਦੂਜੀ ਜਾਮੀਆ ਮਿਲੀਆ ਇਸਲਾਮੀਆ ਦੰਗਿਆਂ ਨਾਲ ਸਬੰਧਤ ਹੈ।"
ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
ਹਾਈ ਕੋਰਟ ਨੇ 24 ਜੁਲਾਈ ਨੂੰ ਇਨ੍ਹਾਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉੱਤਰ-ਪੂਰਬੀ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਅਦਾਲਤ ਵਿਸ਼ੇਸ਼ ਜਾਂਚ ਟੀਮ (SIT), ਜਾਂਚ ਕਮਿਸ਼ਨ, ਜਾਂ ਤੱਥ-ਖੋਜ ਕਮੇਟੀ ਦੇ ਗਠਨ, ਡਾਕਟਰੀ ਇਲਾਜ ਪ੍ਰਦਾਨ ਕਰਨ, ਮੁਆਵਜ਼ਾ ਦੇਣ ਅਤੇ ਗਲਤ ਪੁਲਸ ਅਧਿਕਾਰੀਆਂ ਵਿਰੁੱਧ FIR ਦਰਜ ਕਰਨ ਦੇ ਨਿਰਦੇਸ਼ਾਂ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਸੀ। ਕੁਝ ਪਟੀਸ਼ਨਾਂ ਵਿੱਚ ਕਥਿਤ ਤੌਰ 'ਤੇ ਭੜਕਾਊ ਭਾਸ਼ਣ ਦੇਣ ਵਾਲੇ ਆਗੂਆਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਵੀ ਬੇਨਤੀ ਕੀਤੀ ਗਈ ਸੀ। ਇਸ ਤੋਂ ਇਲਾਵਾ ਦੰਗਿਆਂ ਦੌਰਾਨ ਹੋਈ ਹਿੰਸਾ ਅਤੇ ਪੁਲਸ ਅਧਿਕਾਰੀਆਂ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕਰਨ ਦੀ ਬੇਨਤੀ ਕੀਤੀ ਗਈ ਸੀ।
ਇਹ ਵੀ ਪੜ੍ਹੋ : 500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ ਗ੍ਰਿਫ਼ਤਾਰ
24 ਫਰਵਰੀ, 2020 ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਫਿਰਕੂ ਹਿੰਸਾ ਭੜਕ ਉੱਠੀ, ਜਿਸ ਵਿੱਚ ਘੱਟੋ-ਘੱਟ 53 ਲੋਕ ਮਾਰੇ ਗਏ ਅਤੇ ਲਗਭਗ 700 ਜ਼ਖਮੀ ਹੋ ਗਏ। ਆਪਣੀ ਪਟੀਸ਼ਨ ਵਿੱਚ ਜਮੀਅਤ ਉਲੇਮਾ-ਏ-ਹਿੰਦ ਨੇ ਦੰਗਿਆਂ ਦੀ ਸੁਤੰਤਰ ਜਾਂਚ ਲਈ ਇੱਕ ਐਸਆਈਟੀ ਦੇ ਗਠਨ ਦੀ ਬੇਨਤੀ ਕੀਤੀ ਹੈ। ਸ਼ੇਖ ਮੁਜਤਬਾ ਫਾਰੂਕ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਅਨੁਰਾਗ ਠਾਕੁਰ, ਕਪਿਲ ਮਿਸ਼ਰਾ, ਪਰਵੇਸ਼ ਵਰਮਾ ਅਤੇ ਅਭੈ ਵਰਮਾ ਖ਼ਿਲਾਫ਼ ਹਿੰਸਾ ਭੜਕਣ ਤੋਂ ਪਹਿਲਾਂ ਭੜਕਾਊ ਭਾਸ਼ਣ ਦੇਣ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦੀ ਬੇਨਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM ਜੈਸ਼ੰਕਰ ਨਾਲ ਕੀਤੀ ਮੁਲਾਕਾਤ
NEXT STORY