ਬਿਜ਼ਨੈੱਸ ਡੈਸਕ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਵਿੱਤੀ ਸਾਲ 2024-25 ਦਾ ਆਮ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ ਇਸ ਬਜਟ ਵਿੱਚ ਆਮ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਨਿਰਮਲਾ ਸੀਤਾਰਮਨ ਦੇ ਬਜਟ ਭਾਸ਼ਣ 'ਤੇ ਲੋਕਾਂ ਦਾ ਖ਼ਾਸ ਧਿਆਨ ਸੀ, ਕਿਉਂਕਿ ਨਿਰਮਲਾ ਸੀਤਾਰਮਨ ਦੇ ਨਾਮ 'ਤੇ ਹੁਣ ਤੱਕ ਦਾ ਸਭ ਤੋਂ ਲੰਬਾ ਬਜਟ ਭਾਸ਼ਣ ਪੜ੍ਹਨ ਦਾ ਰਿਕਾਰਡ ਦਰਜ ਹੈ।
ਇਹ ਵੀ ਪੜ੍ਹੋ - Budget 2024 Highlights: ਵਿੱਤ ਮੰਤਰੀ ਸੀਤਾਰਮਨ ਨੇ ਅੰਤਰਿਮ ਬਜਟ 'ਚ ਕੀਤੇ ਇਹ ਸਾਰੇ ਅਹਿਮ ਐਲਾਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2020 ਦਾ ਸਭ ਤੋਂ ਲੰਬਾ ਬਜਟ ਭਾਸ਼ਣ ਦਿੱਤਾ ਸੀ। ਉਨ੍ਹਾਂ ਨੇ ਲੋਕ ਸਭਾ ਵਿੱਚ 2.42 ਘੰਟੇ ਦਾ ਬਜਟ ਭਾਸ਼ਣ ਦਿੱਤਾ ਸੀ। ਹਾਲਾਂਕਿ, ਉਦੋਂ ਤੋਂ ਉਨ੍ਹਾਂ ਦੇ ਬਜਟ ਭਾਸ਼ਣ ਦਾ ਸਮਾਂ ਘਟਦਾ ਜਾ ਰਿਹਾ ਹੈ ਅਤੇ ਅੱਜ ਵੀ ਇਹ ਰਿਕਾਰਡ ਨਹੀਂ ਟੁੱਟਿਆ। ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਅੰਤਰਿਮ ਬਜਟ 2024 ਵਿੱਚ ਆਪਣਾ ਭਾਸ਼ਣ 60 ਮਿੰਟ ਵਿੱਚ ਪੂਰਾ ਕੀਤਾ।
ਇਹ ਵੀ ਪੜ੍ਹੋ - Budget 2024 Live Updates: ਵਿੱਤ ਮੰਤਰੀ ਸੀਤਾਰਮਨ ਨੇ ਕਿਸਾਨਾਂ ਤੇ ਗ਼ਰੀਬ ਲੋਕਾਂ ਨੂੰ ਲੈ ਕੇ ਕੀਤੇ ਇਹ ਐਲਾਨ
ਪਿਛਲੇ ਸਾਲ ਇੰਨੇ ਘੰਟੇ ਦਿੱਤਾ ਸੀ ਬਜਟ ਭਾਸ਼ਣ
ਪਿਛਲੇ ਸਾਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਇਸ ਕਾਰਜਕਾਲ ਦਾ ਆਖਰੀ ਪੂਰਾ ਬਜਟ ਪੇਸ਼ ਕੀਤਾ ਸੀ। ਇਸ ਆਮ ਬਜਟ ਭਾਸ਼ਣ ਦਾ ਸਮਾਂ 1 ਘੰਟਾ 25 ਮਿੰਟ ਸੀ। ਉਨ੍ਹਾਂ ਨੂੰ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕਰਨ ਵਿੱਚ 1 ਘੰਟਾ 31 ਮਿੰਟ ਦਾ ਸਮਾਂ ਲੱਗਾ। ਇਸ ਤੋਂ ਇਲਾਵਾ ਸਾਲ 2019 'ਚ ਉਨ੍ਹਾਂ ਆਪਣਾ ਬਜਟ ਭਾਸ਼ਣ 2 ਘੰਟੇ 17 ਮਿੰਟ 'ਚ ਪੂਰਾ ਕੀਤਾ। ਨਿਰਮਲਾ ਸੀਤਾਰਮਨ ਨੇ ਸਾਲ 2020 ਵਿੱਚ 2 ਘੰਟੇ 42 ਮਿੰਟ ਦਾ ਸਭ ਤੋਂ ਲੰਬਾ ਬਜਟ ਭਾਸ਼ਣ ਪੜ੍ਹਿਆ, ਜਿਸ ਨੇ ਸਾਬਕਾ ਵਿੱਤ ਮੰਤਰੀ ਜਸਵੰਤ ਸਿੰਘ ਦਾ 2003 ਦਾ ਰਿਕਾਰਡ ਤੋੜ ਦਿੱਤਾ।
ਇਹ ਵੀ ਪੜ੍ਹੋ - Budget 2024 Live Updates: ਵਿੱਤ ਮੰਤਰੀ ਸੀਤਾਰਮਨ ਬੋਲ੍ਹੇ, ਕਿਹਾ-ਦੇਸ਼ 'ਚ ਰੁਜ਼ਗਾਰ ਦੇ ਮੌਕਿਆਂ 'ਚ ਵਾਧਾ
ਸਭ ਤੋਂ ਪਹਿਲਾਂ ਜਸਵੰਤ ਸਿੰਘ ਨੇ ਬਣਾਇਆ ਸੀ ਰਿਕਾਰਡ
ਨਿਰਮਲਾ ਸੀਤਾਰਮਨ ਤੋਂ ਪਹਿਲਾਂ ਸਭ ਤੋਂ ਲੰਬਾ ਬਜਟ ਭਾਸ਼ਣ ਦੇਣ ਦਾ ਰਿਕਾਰਡ ਜਸਵੰਤ ਸਿੰਘ ਦੇ ਨਾਂ ਸੀ। ਸਾਲ 2003 ਵਿੱਚ ਤਤਕਾਲੀ ਵਿੱਤ ਮੰਤਰੀ ਜਸਵੰਤ ਸਿੰਘ ਨੇ 2 ਘੰਟੇ 13 ਮਿੰਟ ਲੰਬਾ ਭਾਸ਼ਣ ਪੜ੍ਹਿਆ ਸੀ। ਜਸਵੰਤ ਸਿੰਘ ਨੇ ਆਮ ਬਜਟ ਪੇਸ਼ ਕਰਦਿਆਂ ਇਹ ਰਿਕਾਰਡ ਬਣਾਇਆ ਸੀ, ਜਿਸ ਨੂੰ ਨਿਰਮਲਾ ਸੀਤਾਰਮਨ ਨੇ 2020 ਵਿੱਚ ਤੋੜ ਦਿੱਤਾ ਸੀ।
ਇਹ ਵੀ ਪੜ੍ਹੋ - ਵਿੱਤ ਮੰਤਰੀ ਸੀਤਾਰਮਨ ਨੇ ਅੰਤਰਿਮ ਬਜਟ ਤੋਂ ਪਹਿਲਾਂ ਦਿੱਤਾ ਬਿਆਨ, ਇਨ੍ਹਾਂ 4 ਵਰਗਾਂ 'ਤੇ ਰਹੇਗਾ ਖਾਸ ਫੌਕਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Budget 2024 : ਅੰਤਰਿਮ ਬਜਟ 'ਚ FM ਸੀਤਾਰਮਨ ਨੇ ਔਰਤਾਂ ਲਈ ਕੀਤੇ ਇਹ ਵੱਡੇ ਐਲਾਨ
NEXT STORY