ਸ਼ਿਮਲਾ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਆਪਣੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਪਿਛਲੇ ਸਾਲ ਹੜ੍ਹ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਹਿਮਾਚਲ ਪ੍ਰਦੇਸ਼ ਨੂੰ ਬਹੁਪੱਖੀ ਵਿਕਾਸ ਸਹਾਇਤਾ ਰਾਹੀਂ ਮਦਦ ਮੁਹੱਈਆ ਕਰਵਾਈ ਜਾਵੇਗੀ। ਪਿਛਲੇ ਸਾਲ ਇਸ ਪਹਾੜੀ ਸੂਬੇ 'ਚ ਮਾਨਸੂਨ ਦੇ ਮੌਸਮ ਵਿਚ ਮੋਹਲੇਧਾਰ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕਰੀਬ 550 ਲੋਕਾਂ ਦੀ ਮੌਤ ਹੋ ਗਈ ਸੀ। ਇਕ ਕੇਂਦਰੀ ਟੀਮ ਨੇ ਆਫ਼ਤ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਸੀ। ਇਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੇਂਦਰ ਨੂੰ ਵਿੱਤੀ ਸਹਾਇਤਾ ਵਜੋਂ 9,042 ਕਰੋੜ ਰੁਪਏ ਜਾਰੀ ਕਰਨ ਦੀ ਬੇਨਤੀ ਕੀਤੀ ਸੀ।
ਸੀਤਾਰਮਨ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਹਿਮਾਚਲ ਪ੍ਰਦੇਸ਼ ਨੂੰ ਭਾਰੀ ਨੁਕਸਾਨ ਹੋਇਆ ਸੀ ਅਤੇ ਸਾਡੀ ਸਰਕਾਰ ਬਹੁਪੱਖੀ ਵਿਕਾਸ ਸਹਾਇਤਾ ਰਾਹੀਂ ਪੁਨਰ ਨਿਰਮਾਣ ਅਤੇ ਮੁੜ ਵਸੇਬੇ ਲਈ ਸਹਾਇਤਾ ਪ੍ਰਦਾਨ ਕਰੇਗੀ। ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਮੰਗ ਕੀਤੀ ਸੀ ਕਿ ਸੂਬੇ 'ਚ ਮਾਨਸੂਨ ਦੇ ਮੀਂਹ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਜਾਵੇ। ਸੂਬਾ ਸਰਕਾਰ ਨੇ ਕਿਹਾ ਸੀ ਕਿ ਉਸ ਨੇ ਹੜ੍ਹ ਪੀੜਤਾਂ ਲਈ ਵਿਸ਼ੇਸ਼ ਸਹਾਇਤਾ ਵਜੋਂ ਆਪਣੇ ਖ਼ਜ਼ਾਨੇ 'ਚੋਂ 4,500 ਕਰੋੜ ਰੁਪਏ ਅਲਾਟ ਕੀਤੇ ਹਨ। ਸਰਕਾਰ ਨੇ ਵਾਰ-ਵਾਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਿਮਾਚਲ ਪ੍ਰਦੇਸ਼ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਨਾ ਕਰਨ ਅਤੇ ਆਫ਼ਤ ਨੂੰ "ਰਾਸ਼ਟਰੀ ਆਫ਼ਤ" ਵਜੋਂ ਘੋਸ਼ਿਤ ਨਾ ਕਰਨ ਦਾ ਦੋਸ਼ ਲਗਾਇਆ ਹੈ।
ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ
NEXT STORY