ਸ਼੍ਰੀਨਗਰ– ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਕਸ਼ਮੀਰ ਵਿਚ ਮੌਜੂਦਾ ਸ਼ਾਂਤੀਪੂਰਨ ਮਾਹੌਲ ਨੂੰ ਬਰਕਰਾਰ ਰੱਖਣ ਲਈ ਪੁਲਸ ਅੱਤਵਾਦੀਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਖਿਲਾਫ ਸਖਤ ਕਾਰਵਾਈ ਕਰੇਗੀ।
ਜ਼ਿਲਾ ਪੁਲਸ ਲਾਈਨ (ਡੀ. ਪੀ. ਐੱਲ.) ਬਾਂਦੀਪੁਰਾ ਵਿਚ ਆਪਣੇ ਦੌਰੇ ’ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੁਲਸ ਅਧਿਕਾਰੀਆਂ ਨਾਲ ਬੈਠਕਾਂ ਥੋੜ੍ਹੀਆਂ ਘੱਟ ਹੋ ਗਈਆਂ ਸਨ ਅਤੇ ਹੁਣ ਜਦੋਂ ਕੋਰੋਨਾ ਵਾਇਰਸ ਦਾ ਗ੍ਰਾਫ ਹੇਠਾਂ ਜਾ ਰਿਹਾ ਹੈ ਤਾਂ ਬੈਠਕਾਂ ਇਕ ਵਾਰ ਫਿਰ ਤੋਂ ਵਧ ਗਈਆਂ ਹਨ।
ਉਨ੍ਹਾਂ ਕਿਹਾ ਕਿ ਬਾਂਦੀਪੁਰਾ ਸ਼ਾਂਤੀ ਦੇ ਰਸਤੇ ’ਤੇ ਹੈ ਅਤੇ ਇਥੇ ਸਥਿਤੀ ਵਿਚ ਸੁਧਾਰ ਹੋਇਆ ਹੈ। ਪਿਛਲੇ ਕੁਝ ਹਫਤਿਆਂ ਵਿਚ ਵੱਖ-ਵੱਖ ਅੱਤਵਾਦੀ ਸੰਗਠਨਾਂ ਦੇ ਕਈ ਕਮਾਂਡਰ ਮੁਕਾਬਲਿਆਂ ਵਿਚ ਮਾਰੇ ਗਏ ਅਤੇ ਵਿਸ਼ੇਸ਼ ਰੂਪ ਨਾਲ ਸ਼੍ਰੀਨਗਰ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ/ਟੀ. ਆਰ. ਐੱਫ. ਕਮਾਂਡਰ ਅੱਬਾਸ ਸ਼ੇਖ ਅਤੇ ਉਸ ਦੇ ਸਹਿਯੋਗੀ ਸਾਕਿਬ ਦੇ ਮਾਰੇ ਜਾਣ ਨਾਲ ਸਾਰਿਆਂ ਨੇ ਰਾਹਤ ਦਾ ਸਾਹ ਲਿਆ ਹੈ।
ਫਾਰੂਕ ਅਬਦੁੱਲਾ ਨੇ ਕਸ਼ਮੀਰ ’ਚ ਛੇਤੀ ਅੱਤਵਾਦ ਖਤਮ ਹੋਣ ਦੀ ਪ੍ਰਗਟਾਈ ਉਮੀਦ
NEXT STORY