ਨਵੀਂ ਦਿੱਲੀ (ਵਾਰਤਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ’ਚ ਕਿਸਾਨਾਂ ਨੂੰ ਕੁਚਲਣ ਦੀ ਘਟਨਾ ਨੂੰ ਲੈ ਕੇ ਜੋ ਤਾਜ਼ਾ ਤੱਥ ਸਾਹਮਣੇ ਆਏ ਹਨ, ਉਨ੍ਹਾਂ ਦੇ ਮੱਦੇਨਜ਼ਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਤੋਂ ਤੁਰੰਤ ਅਸਤੀਫ਼ਾ ਲਿਆ ਜਾਣਾ ਚਾਹੀਦਾ। ਰਾਹੁਲ ਨੇ ਲਖੀਮਪੁਰ ਖੀਰੀ ਮਾਮਲੇ ’ਚ ਲੋਕ ਸਭਾ ’ਚ ਚਰਚਾ ਕਰਵਾਉਣ ਦੀ ਮੰਗ ਖਾਰਜ ਹੋਣ ’ਤੇ ਹੋਏ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਸੰਸਦ ਭਵਨ ਕੰਪਲੈਕਸ ’ਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਹੁਣ ਲਖੀਮਪੁਰ ਖੀਰੀ ਮਾਮਲੇ ’ਚ ਸਥਿਤੀ ਸਾਫ਼ ਹੋ ਗਈ ਹੈ, ਇਸ ਲਈ ਕੇਂਦਰੀ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ। ਇਸ ਮੁੱਦੇ ’ਤੇ ਵਿਰੋਧੀ ਧਿਰ ਦੀ ਮੰਗ ਮੰਨਦੇ ਹੋਏ ਸੰਸਦ ’ਚ ਚਰਚਾ ਕਰਵਾਈ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : SIT ਦਾ ਵੱਡਾ ਖ਼ੁਲਾਸਾ: ਸਾਜ਼ਿਸ਼ ਤਹਿਤ ਹੋਈ ਸੀ ਲਖੀਮਪੁਰ ਖੀਰੀ ਹਿੰਸਾ
ਇਸ ਸੰਬੰਧ ’ਚ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਖੀਮਪੁਰ ਖੀਰੀ ਮਾਮਲੇ ’ਚ ਚਰਚਾ ਚਾਹੁੰਦੀ ਹੈ ਅਤੇ ਇਸ ਬਾਰੇ ਉਹ ਵੀ ਆਪਣੀ ਗੱਲ ਰੱਖਣਾ ਚਾਹੁੰਦੇ ਹਨ ਪਰ ਸਰਕਾਰ ਬੋਲਣ ਦੀ ਮਨਜ਼ੂਰੀ ਨਹੀਂ ਦੇ ਰਹੀ ਹੈ, ਇਸ ਲਈ ਸਦਨ ਦੀ ਕਾਰਵਾਈ ਰੁਕ ਰਹੀ ਹੈ। ਉਨ੍ਹਾਂ ਕਿਹਾ,‘‘ਅਸੀਂ ਕਿਹਾ ਕਿ ਉਹ ਫ਼ੈਸਲਾ ਆਇਆ ਹੈ ਅਤੇ ਉਨ੍ਹਾਂ ਦੇ ਜੋ ਮੰਤਰੀ ਹਨ, ਉਸ ’ਚ ਉਹ ਸ਼ਾਮਲ ਹਨ ਤਾਂ ਅਸੀਂ ਕਿਹਾ ਕਿ ਘੱਟੋ-ਘੱਟ ਚਰਚਾ ਦੀ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ ਪਰ ਉਹ ਚਰਚਾ ਨਹੀਂ ਕਰਨਾ ਚਾਹੁੰਦੇ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਨੂੰ ਅਸਤੀਫ਼ਾ ਦੇਣਾ ਚਾਹੀਦਾ।’’
ਇਹ ਵੀ ਪੜ੍ਹੋ : ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਰਾਮ ਰਹੀਮ ਨੇ ਹਾਈ ਕੋਰਟ ’ਚ ਦਿੱਤੀ ਚੁਣੌਤੀ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਹੈਲੀਕਾਪਟਰ ਹਾਦਸਾ : ਕੈਪਟਨ ਵਰੁਣ ਸਿੰਘ ਦੇ ਦਿਹਾਂਤ ’ਤੇ PM ਮੋਦੀ ਨੇ ਜਤਾਇਆ ਸੋਗ
NEXT STORY