ਨਵੀਂ ਦਿੱਲੀ (ਭਾਸ਼ਾ) - ਜ਼ਮੀਨੀ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੂਰਬੀ ਲੱਦਾਖ ’ਚ ਚੀਨ ਤੇ ਭਾਰਤ ਵਿਚਾਲੇ ਜਾਰੀ ਫੌਜੀ ਸੰਘਰਸ਼ ’ਤੇ ਮੰਗਲਵਾਰ ਨੂੰ ਕਿਹਾ ਕਿ ਇਸ ਖੇਤਰ ’ਚ ਅਸਲ ਕੰਟਰੋਲ ਲਾਈਨ (ਐੱਲ. ਏ. ਸੀ.) ’ਤੇ ਸਥਿਤੀ ਸਥਿਰ ਹੈ ਪਰ ਸੰਵੇਦਨਸ਼ੀਲ ਅਤੇ ਆਮ ਨਹੀਂ ਹੈ। ਜਨਰਲ ਦਿਵੇਦੀ ਨੇ ਕਿਹਾ ਕਿ ਹਾਲਾਂਕਿ ਵਿਵਾਦ ਦੇ ਹੱਲ ’ਤੇ ਦੋਹਾਂ ਧਿਰਾਂ ਵਿਚਾਲੇ ਕੂਟਨੀਤਕ ਗੱਲਬਾਤ ਤੋਂ ਇਕ ‘ਹਾਂ-ਪੱਖੀ ਸੰਕੇਤ’ ਸਾਹਮਣੇ ਆ ਰਿਹਾ ਹੈ ਪਰ ਕਿਸੇ ਵੀ ਯੋਜਨਾ ਨੂੰ ਲਾਗੂ ਕਰਨਾ ਜ਼ਮੀਨੀ ਪੱਧਰ ’ਤੇ ਫੌਜੀ ਕਮਾਂਡਰਾਂ ’ਤੇ ਨਿਰਭਰ ਕਰਦਾ ਹੈ।
ਇਹ ਵੀ ਪੜ੍ਹੋ - ਧਿਆਨ ਨਾਲ ਕਰੋ ਬਿਜਲੀ ਦੀ ਵਰਤੋਂ ! 300 ਤੋਂ ਵੱਧ ਯੂਨਿਟ ਹੋਣ 'ਤੇ ਨਹੀਂ ਮਿਲੇਗੀ ਸਬਸਿਡੀ
ਦੱਸ ਦੇਈਏ ਕਿ ਉਹ ਚਾਣਕਿਆ ਰਕਸ਼ਾ ਸੰਵਾਦ ’ਤੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਭਾਰਤ ਅਤੇ ਚੀਨ ਨੇ ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਲਾਈਨ (ਐੱਲ. ਏ. ਸੀ.) ’ਤੇ ਅੜਿੱਕੇ ਦਾ ਜਲਦੀ ਤੋਂ ਜਲਦੀ ਹੱਲ ਲੱਭਣ ਦੇ ਉਦੇਸ਼ ਨਾਲ ਜੁਲਾਈ ਅਤੇ ਅਗਸਤ ’ਚ 2 ਪੜਾਵਾਂ ਦੀ ਕੂਟਨੀਤਕ ਗੱਲਬਾਤ ਕੀਤੀ ਸੀ। ਉਨ੍ਹਾਂ ਇਕ ਸਵਾਲ ’ਤੇ ਕਿਹਾ ਕਿ ਕੂਟਨੀਤਕ ਗੱਲਬਾਤ ਤੋਂ ਹਾਂ-ਪੱਖੀ ਸੰਕੇਤ ਮਿਲ ਰਿਹਾ ਹੈ ਪਰ ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਕੂਟਨੀਤਕ ਗੱਲਬਾਤ ਬਦਲ ਅਤੇ ਸੰਭਾਵਨਾ ਦਿੰਦੀ ਹੈ।
ਇਹ ਵੀ ਪੜ੍ਹੋ - ਦੀਵਾਲੀ-ਛੱਠ ਪੂਜਾ ਦੌਰਾਨ ਰੇਲ ਗੱਡੀ 'ਚ ਸਫ਼ਰ ਕਰਨ ਵਾਲੇ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ
ਉਨ੍ਹਾਂ ਕਿਹਾ ਕਿ ਪਰ ਜਦੋਂ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਗੱਲ ਆਉਂਦੀ ਹੈ ਤਾਂ ਇਸ ਦਾ ਫ਼ੈਸਲਾ ਲੈਣਾ ਦੋਵਾਂ ਧਿਰਾਂ ਦੇ ਫੌਜੀ ਕਮਾਂਡਰਾਂ ’ਤੇ ਨਿਰਭਰ ਕਰਦਾ ਹੈ। ਫੌਜ ਮੁਖੀ ਨੇ ਕਿਹਾ ਕਿ ਸਥਿਤੀ ਸਥਿਰ ਹੈ ਪਰ ਇਹ ਆਮ ਨਹੀਂ ਹੈ... ਅਤੇ ਸੰਵੇਦਨਸ਼ੀਲ ਹੈ। ਜੇਕਰ ਅਜਿਹਾ ਹੈ ਤਾਂ ਅਸੀਂ ਕੀ ਚਾਹੁੰਦੇ ਹਾਂ? ਅਸੀਂ ਚਾਹੁੰਦੇ ਹਾਂ ਕਿ ਅਪ੍ਰੈਲ 2020 ਤੋਂ ਪਹਿਲਾਂ ਵਾਲੀ ਸਥਿਤੀ ਬਹਾਲ ਹੋਵੇ। ਦੋਹਾਂ ਫੌਜਾਂ ਵਿਚਾਲੇ ਫੌਜੀ ਅੜਿੱਕਾ ਮਈ 2020 ਦੀ ਸ਼ੁਰੂਆਤ ਵਿਚ ਸ਼ੁਰੂ ਹੋਇਆ ਸੀ। ਜਨਰਲ ਦਿਵੇਦੀ ਨੇ ਕਿਹਾ ਕਿ ਜਦੋਂ ਤੱਕ ਸਥਿਤੀ ਬਹਾਲ ਨਹੀਂ ਹੁੰਦੀ ਹੈ, ਹਾਲਾਤ ਸੰਵੇਦਨਸ਼ੀਲ ਰਹਿਣਗੇ ਅਤੇ ਅਸੀਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ।
ਇਹ ਵੀ ਪੜ੍ਹੋ - ਭਿਆਨਕ ਹਾਦਸੇ 4 ਦੋਸਤਾਂ ਦੀ ਇਕੱਠਿਆਂ ਮੌਤ, ਪਲਟੀਆਂ ਖਾਂਦੀ ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੂੜੇ ਦੇ ਡੰਪ ਨੇੜੇ ਹੋਇਆ ਧਮਾਕਾ; 7 ਬੱਚੇ ਜ਼ਖਮੀ, ਖੇਡਣ ਦੌਰਾਨ ਵਾਪਰਿਆ ਦਰਦਨਾਕ ਹਾਦਸਾ
NEXT STORY