ਨਵੀਂ ਦਿੱਲੀ- ਲੋਕ ਸਭਾ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਮੰਗਲਵਾਰ ਨੂੰ ਸਦਨ 'ਚ ਮਣੀਪੁਰ 'ਚ ਹਿੰਸਾ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸਥਿਤੀ ਇਸ ਪੱਧਰ 'ਤੇ ਪਹੁੰਚ ਗਈ ਹੈ ਕਿ ਉੱਥੇ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਲੋੜ ਹੈ। ਉਨ੍ਹਾਂ ਸਦਨ 'ਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਚੁੱਕਿਆ। ਚੌਧਰੀ ਨੇ ਦਾਅਵਾ ਕੀਤਾ ਕਿ ਮਣੀਪੁਰ 'ਚ ਜਾਤੀ ਹਿੰਸਾ 'ਚ ਕੋਈ ਕਮੀ ਨਹੀਂ ਆਈ ਹੈ।
ਇਹ ਵੀ ਪੜ੍ਹੋ- ਮਣੀਪੁਰ 'ਚ ਤਾਜ਼ਾ ਹਿੰਸਾ, ਗੋਲੀਬਾਰੀ 'ਚ 13 ਲੋਕਾਂ ਦੀ ਮੌਤ
ਕੇਂਦਰ ਅਤੇ ਸੂਬਾ ਸਰਕਾਰ ਹਾਲਾਤ ਆਮ ਵਾਂਗ ਹੋਣ ਦਾ ਦਾਅਵਾ ਕਰ ਰਹੀਆਂ ਹਨ ਪਰ ਗੰਭੀਰ ਹਾਲਾਤ ਇਸ ਗੱਲ ਦਾ ਸਬੂਤ ਹਨ ਕਿ ਮਣੀਪੁਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਚੌਧਰੀ ਮੁਤਾਬਕ ਹਾਲਾਤ ਇਹ ਬਣ ਗਏ ਹਨ ਕਿ ਕੱਲ ਮਣੀਪੁਰ 'ਚ 13 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਆਈ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਜਿਹਾ ਵਤੀਰਾ ਕਰ ਰਹੀ ਹੈ ਕਿ ਮਣੀਪੁਰ 'ਚ ਕੁਝ ਨਹੀਂ ਹੋਇਆ। ਸੂਬਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਚੌਧਰੀ ਨੇ ਕਿਹਾ ਕਿ ਅਜਿਹੀ ਸਥਿਤੀ ਪੈਦਾ ਹੋ ਗਈ ਹੈ ਕਿ ਮਣੀਪੁਰ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ- 'AAP' ਸੰਸਦ ਮੈਂਬਰ ਰਾਘਵ ਚੱਢਾ ਦੀ ਸੰਸਦ ਮੈਂਬਰਸ਼ਿਪ ਬਹਾਲ, ਵੀਡੀਓ ਜਾਰੀ ਕਰ ਕੀਤਾ ਧੰਨਵਾਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਿੱਤੇ 12 ਸੰਸਦ ਮੈਂਬਰਾਂ ਦੀ ਕਿਸਮਤ ਦਾ ਫੈਸਲਾ ਕਰੇਗੀ ਭਾਜਪਾ
NEXT STORY