ਸਾਸਾਰਾਮ (ਬਿਹਾਰ) : ਬਿਹਾਰ ਦੇ ਰੋਹਤਾਸ ਜ਼ਿਲੇ ਦੇ ਤੁੰਬਾ ਪਿੰਡ ਵਿਚ ਐਤਵਾਰ ਨੂੰ ਸੋਨ ਨਦੀ ਵਿਚ ਨਹਾਉਂਦੇ ਸਮੇਂ 6 ਬੱਚੇ ਡੁੱਬ ਗਏ, ਜਦਕਿ ਇਕ ਹੋਰ ਬੱਚਾ ਲਾਪਤਾ ਹੋ ਗਿਆ। ਰੋਹਤਾਸ ਦੇ ਜ਼ਿਲ੍ਹਾ ਮੈਜਿਸਟਰੇਟ ਉਦਿਤਾ ਸਿੰਘ ਨੇ ਪੀਟੀਆਈ ਨੂੰ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਉਸ ਸਮੇਂ ਵਾਪਰੀ ਜਦੋਂ ਟੁੰਬਾ ਪਿੰਡ ਵਿੱਚ ਕੁੱਲ ਅੱਠ ਬੱਚੇ ਸੋਨ ਨਦੀ ਵਿੱਚ ਨਹਾ ਰਹੇ ਸਨ।
ਉਨ੍ਹਾਂ ਨੇ ਕਿਹਾ ਕਿ ਪਿੰਡ ਵਾਲਿਆਂ ਦੇ ਅਨੁਸਾਰ, ਬੱਚੇ ਅਚਾਨਕ ਡੂੰਘੇ ਪਾਣੀ ਵਿੱਚ ਚਲੇ ਗਏ। ਪਿੰਡ ਵਾਸੀਆਂ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਐੱਸਡੀਆਰਐੱਫ ਕਰਮਚਾਰੀਆਂ ਦੇ ਨਾਲ ਸਥਾਨਕ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਸਿੰਘ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸਡੀਆਰਐੱਫ) ਦੇ ਜਵਾਨਾਂ ਨੇ ਛੇ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਇੱਕ ਬੱਚਾ ਅਜੇ ਵੀ ਲਾਪਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਬਚਾਅ ਟੀਮ ਨੇ ਇੱਕ ਹੋਰ ਬੱਚੇ ਨੂੰ ਬਚਾਇਆ, ਜਿਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਤਾਰਿਆਂ ਵੱਲੋਂ ਲਾਪਤਾ ਬੱਚਿਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੇ ਬੱਚਿਆਂ ਦੀ ਉਮਰ 10-12 ਸਾਲ ਦੇ ਵਿਚਕਾਰ ਹੈ। ਅਸੀਂ ਮ੍ਰਿਤਕਾਂ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕਰ ਰਹੇ ਹਾਂ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਸਾਬਕਾ ਵਿਧਾਇਕ ਦਾ ਭਰਾ ਲਾਪਤਾ, ਬਰਿੱਜ 'ਤੇ ਮਿਲੀ ਨੁਕਸਾਨੀ ਕਾਰ
NEXT STORY