ਗਾਜ਼ੀਆਬਾਦ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ 'ਚ ਦਿੱਲੀ-ਮੇਰਠ ਐਕਸਪ੍ਰੈੱਸ ਵੇਅ 'ਤੇ ਮੰਗਲਵਾਰ ਸਵੇਰੇ ਇਕ ਬੱਸ ਅਤੇ ਜੀਪ ਦੀ ਆਹਮਣੇ-ਸਾਹਮਣੇ ਦੀ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਕ ਸੀਨੀਅਰ ਪੁਲਸ ਅਧਿਕਾਰੀ ਅਨੁਸਾਰ ਦਿੱਲੀ-ਮੇਰਠ ਐਕਸਪ੍ਰੈੱਸ ਵੇਅ 'ਤੇ ਸਵੇਰੇ 6 ਵਜੇ ਦੇ ਨੇੜੇ-ਤੇੜੇ ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਗਾਜ਼ੀਪੁਰ ਸਰਹੱਦ ਸਥਿਤ ਇਕ ਪੈਟਰੋਲ ਪੰਪ ਤੋਂ ਸੀ.ਐੱਨ.ਜੀ. ਭਰਵਾ ਕੇ ਗਲਤ ਦਿਸ਼ਾ ਤੋਂ ਆ ਰਹੀ ਸਕੂਲ ਬੱਸ ਨੇ ਇਕ ਐੱਸ.ਯੂ.ਵੀ. ਜੀਪ ਨੂੰ ਟੱਕਰ ਮਾਰ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਹਾਦਸੇ 'ਚ ਜੀਪ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 2 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮ੍ਰਿਤਕ ਅਤੇ ਜ਼ਖ਼ਮੀ ਇਕ ਹੀ ਪਰਿਵਾਰ ਨਾਲ ਤਾਲੁਕ ਰੱਖਦੇ ਹਨ। ਉਹ ਮੇਰਠ ਦੇ ਇੰਚੌਲੀ ਥਾਣਾ ਖੇਤਰ ਦੇ ਰਹਿਣ ਵਾਲੇ ਹਨ ਅਤੇ ਮੰਗਲਵਾਰ ਨੂੰ ਕਿਸੇ ਕੰਮ ਦੇ ਸਿਲਸਿਲੇ 'ਚ ਗੁਰੂਗ੍ਰਾਮ ਜਾ ਰਹੇ ਸਨ। ਐਡੀਸ਼ਨਲ ਪੁਲਸ ਡਿਪਟੀ ਕਮਿਸ਼ਨਰ ਰਾਮਾਨੰਦ ਕੁਸ਼ਵਾਹਾ ਅਨੁਸਾਰ ਬੱਸ ਨੋਇਡਾ ਦੇ ਬਾਲ ਭਾਰਤੀ ਸਕੂਲ ਦੀ ਸੀ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਬੰਦ ਹੋਣ ਕਾਰਨ ਹਾਦਸੇ ਦੇ ਸਮੇਂ ਬੱਸ 'ਚ ਕੋਈ ਵਿਦਿਆਰਥੀ ਮੌਜੂਦ ਨਹੀਂ ਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗਾਜ਼ੀਆਬਾਦ 'ਚ ਸੜਕ ਹਾਦਸੇ 'ਚ ਹੋਈ ਜਾਨਹਾਨੀ 'ਤੇ ਦੁਖ਼ ਪ੍ਰਗਟ ਕੀਤਾ ਹੈ।
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ 2 ਅਗਸਤ ਸੁਣਾਈ ਕਰੇਗਾ ਸੁਪਰੀਮ ਕੋਰਟ
NEXT STORY