ਜੈਪੁਰ- ਰਾਜਸਥਾਨ ਦੇ ਸੀਕਰ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਦੋ ਕਾਰਾਂ ਦੀ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਐਤਵਾਰ ਦੁਪਹਿਰ ਲਕਸ਼ਮਣਗੜ੍ਹ ਤਹਿਸੀਲ 'ਚ ਹਾਈਵੇਅ 'ਤੇ ਵਾਪਰੀ। ਹਾਦਸੇ 'ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਟੱਕਰ ਇੰਨੀ ਭਿਆਨਕ ਸੀ ਕਿ ਦੋਹਾਂ ਗੱਡੀਆਂ ਦੇ ਪਰਖੱਚੇ ਉੱਡ ਗਏ। ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਲਾਸ਼ਾਂ ਗੱਡੀਆਂ ਵਿਚ ਫਸ ਗਈਆਂ ਸਨ, ਜਿਨ੍ਹਾਂ ਨੂੰ ਕਾਫੀ ਮੁਸ਼ੱਕਤ ਮਗਰੋਂ ਬਾਹਰ ਕੱਢਿਆ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿਨ੍ਹਾਂ ਦੀ ਹਾਲਤ ਨੂੰ ਵੇਖਦੇ ਹੋਏ ਸੀਕਰ ਰੈਫਰ ਕੀਤਾ ਗਿਆ। ਤਿੰਨ ਗੰਭੀਰ ਜ਼ਖ਼ਮੀਆਂ ਸੀਕਰ ਤੋਂ ਜੈਪੁਰ ਰੈਫਰ ਕੀਤਾ ਗਿਆ।
ਇਹ ਵੀ ਪੜ੍ਹੋ- ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਵਧੀ ਰਾਮ ਮੰਦਰ ਮਾਡਲ ਦੀ ਡਿਮਾਂਡ, ਜਾਣੋ ਕਿੰਨੀ ਹੈ ਕੀਮਤ
ਡਿਪਟੀ ਸੁਪਰਡੈਂਟ ਆਫ਼ ਪੁਲਸ ਧਰਮਰਾਮ ਗਿਲਾ ਮੁਤਾਬਕ ਸਾਨੂੰ ਹਾਈਵੇਅ 'ਤੇ ਦੋ ਵਾਹਨਾਂ ਵਿਚਕਾਰ ਟੱਕਰ ਹੋਣ ਦੀ ਸੂਚਨਾ ਮਿਲੀ ਸੀ। ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 5 ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਦੋਵਾਂ ਕਾਰਾਂ ਤੋਂ ਦੋ ਪਛਾਣ ਪੱਤਰ ਮਿਲੇ ਹਨ- ਇਕ ਪਛਾਣ ਪੱਤਰ ਮੌਲਾਸਰ ਜ਼ਿਲ੍ਹੇ, ਨਾਗੌਰ ਦਾ ਹੈ ਅਤੇ ਦੂਜਾ ਸੀਕਰ ਦਾ ਹੈ।
ਇਹ ਵੀ ਪੜ੍ਹੋ- ਰਾਮ ਮੰਦਰ ਲਈ ਸ਼ੈੱਫ ਵਿਸ਼ਨੂੰ ਬਣਾਉਣਗੇ 7000 ਕਿਲੋ 'ਹਲਵਾ', ਕਰੇਨ ਨਾਲ ਚੁੱਕੀ ਜਾਵੇਗੀ ਕੜਾਹੀ
ਓਧਰ ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਐਤਵਾਰ ਸ਼ਾਮ ਨੂੰ ਇਕ ਟਵੀਟ 'ਚ ਕਿਹਾ ਕਿ ਜ਼ਖਮੀਆਂ ਨੂੰ ਸਹੀ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਸ਼ਰਮਾ ਨੇ ਕਿਹਾ ਕਿ ਸੀਕਰ ਜ਼ਿਲ੍ਹੇ 'ਚ ਸੜਕ ਹਾਦਸੇ 'ਚ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਜ਼ਖਮੀਆਂ ਨੂੰ ਜਲਦੀ ਠੀਕ ਕਰੇ। ਮੁੱਖ ਮੰਤਰੀ ਨੇ ਹਾਦਸੇ ਤੋਂ ਬਾਅਦ ਪੀੜਤਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰਨ ਅਤੇ ਜ਼ਖਮੀਆਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਧਾਲੂਆਂ ਲਈ ਖੁਸ਼ਖ਼ਬਰੀ; ਮਾਂ ਵੈਸ਼ਣੋ ਦੇਵੀ ਦੀ ਪੁਰਾਤਨ ਗੁਫਾ ਦੇ ਖੁੱਲ੍ਹੇ ਕਿਵਾੜ
NEXT STORY