ਪਟਨਾ, (ਭਾਸ਼ਾ)- ਬਿਹਾਰ ਦੇ ਨਵਾਦਾ ਜ਼ਿਲੇ ’ਚ ਮੰਗਲਵਾਰ ਨੂੰ ਆਸਮਾਨੀ ਬਿਜਲੀ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ| ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਨ੍ਹਾਂ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਨਿਤੀਸ਼ ਨੇ ਕਿਹਾ ਕਿ ਉਹ ਆਫ਼ਤ ਦੀ ਇਸ ਘੜੀ ਵਿਚ ਪੀੜਤ ਪਰਿਵਾਰਾਂ ਦੇ ਨਾਲ ਹਨ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਤੁਰੰਤ ਦੇਣ ਦੇ ਨਿਰਦੇਸ਼ ਦਿੱਤੇ ਹਨ।
ਫਿਲਮੀ ਅੰਦਾਜ਼ 'ਚ ਬੰਦੂਕ ਦੀ ਨੋਕ 'ਤੇ ਡਕੈਤੀ, ਵਿਧਾਇਕਾਂ ਦੇ ਅਪਾਰਟਮੈਂਟ ਕੰਪਲੈਕਸ ’ਚੋਂ ਲੁੱਟ ਲੈ ਗਏ ਲੱਖਾਂ ਰੁਪਏ
NEXT STORY