ਦੇਵਰੀਆ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਰੂਦਰਪੁਰ ਖੇਤਰ 'ਚ ਸੋਮਵਾਰ ਸਵੇਰੇ 2 ਪੱਖਾਂ ਵਿਚਾਲੇ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਹੀ ਪਰਿਵਾਰ ਦੇ 5 ਜੀਆਂ ਸਮੇਤ 6 ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਪੁਲਸ ਸੁਪਰਡੈਂਟ ਸੰਕਲਪ ਸ਼ਰਮਾ ਨੇ ਦੱਸਿਆ ਕਿ ਰੂਦਰਪੁਰ ਥਾਣਾ ਖੇਤਰ ਦੇ ਫਤਿਹਪੁਰ ਪਿੰਡ 'ਚ ਸੋਮਵਾਰ ਸਵੇਰੇ ਕਰੀਬ 6 ਵਜੇ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਸੱਤਿਆ ਪ੍ਰਕਾਸ਼ ਦੁਬੇ (54), ਉਸ ਦੀ ਪਤਨੀ ਕਿਰਨ (52), ਧੀ ਸਲੋਨੀ (18) ਅਤੇ ਨੰਦਿਨੀ (10), ਪੁੱਤ ਗਾਂਧੀ (15) ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਜ਼ਿਲ੍ਹਾ ਪੰਚਾਇਤ ਮੈਂਬਰ ਪ੍ਰੇਮਚੰਦ ਯਾਦਵ (50) ਦਾ ਸੱਤਿਆ ਪ੍ਰਕਾਸ਼ ਦੁਬੇ ਦੇ ਪੱਖ ਦੇ ਲੋਕਾਂ ਨੇ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਸੀ। ਉਸ ਤੋਂ ਬਾਅਦ ਹੋਏ ਸੰਘਰਸ਼ 'ਚ ਦੁਬੇ ਅਤੇ ਉਸ ਦੇ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਲੂ ਕੰਡੇ ਖੜੇ ਕਰਨ ਵਾਲਾ ਕਾਰਾ, ਪਹਿਲਾਂ ਕੀਤਾ ਕੁੜੀ ਦਾ ਕਤਲ ਫਿਰ ਲਾਸ਼ ਨਾਲ ਮਿਟਾਈ ਹਵਸ
ਵਿਸ਼ੇਸ਼ ਪੁਲਸ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਾਰ ਨੇ ਦੱਸਿਆ ਕਿ ਯਾਦਵ ਦੇ ਸਮਰਥਕਾਂ ਨੇ ਦੁਬੇ ਦੇ ਘਰ 'ਤੇ ਹਮਲਾ ਕਰ ਦਿੱਤਾ, ਜਿਸ 'ਚ ਦੁਬੇ ਸਮੇਤ 5 ਲੋਕ ਮਾਰੇ ਗਏ। ਉਨ੍ਹਾਂ ਦੱਸਿਆ ਕਿ ਦੋਹਾਂ ਪੱਖਾਂ ਵਿਚਾਲੇ ਜ਼ਮੀਨ ਨੂੰ ਲੈ ਕੇ ਵਿਵਾਦ ਸੀ। ਕੁਮਾਰ ਨੇ ਦੱਸਿਆ ਕਿ ਇਸ ਸਿਲਸਿਲੇ 'ਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ਦਾ ਨੋਟਿਸ ਲੈਂਦੇ ਹੋਏ ਅਧਿਕਾਰੀਆਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਸੱਤਿਆ ਪ੍ਰਕਾਸ਼ ਦੁਬੇ ਦਾ ਪੁੱਤ ਅਨਮੋਲ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਨੂੰ ਮੈਡੀਕਲ ਕਾਲਜ ਰੈਫ਼ਲ ਕੀਤਾ ਗਿਆ ਹੈ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾਲਰਾਂ ਦੇ ਸੁਫ਼ਨੇ ਲਈ ਹਰਿਆਣਾ ਦੇ ਨੌਜਵਾਨਾਂ ਨੇ ਛੱਡੀ ਜ਼ਮੀਨ, ਡੌਂਕੀ ਲਾ ਪਹੁੰਚੇ ਅਮਰੀਕਾ
NEXT STORY