ਜੈਪੁਰ- ਰਾਜਸਥਾਨ ਦੇ ਆਬੂ ਰੋਡ ਇਲਾਕੇ ਵਿਚ ਵੀਰਵਾਰ ਤੜਕੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਔਰਤ ਜ਼ਖਮੀ ਹੋ ਗਈ। ਪੁਲਸ ਮੁਤਾਬਕ ਇਹ ਹਾਦਸਾ ਸਿਰੋਹੀ ਦੇ ਕਿਵਰਲੀ ਪਿੰਡ ਕੋਲ ਤੜਕੇ ਲੱਗਭਗ 3 ਵਜੇ ਵਾਪਰਿਆ, ਜਦੋਂ ਇਕ ਤੇਜ਼ ਰਫ਼ਤਾਰ ਕਾਰ ਟਰਾਲੇ ਨਾਲ ਟਕਰਾ ਗਈ। ਮਾਊਂਟ ਆਬੂ ਦੇ ਖੇਤਰ ਅਧਿਕਾਰੀ ਗੋਮਾਰਾਮ ਨੇ ਦੱਸਿਆ ਕਿ ਕਾਰ ਵਿਚ ਸਵਾਰ ਲੋਕ ਜਾਲੋਰ ਜ਼ਿਲ੍ਹੇ ਦੇ ਇਕ ਪਿੰਡ ਦੇ ਰਹਿਣ ਵਾਲੇ ਸਨ ਅਤੇ ਅਹਿਮਦਾਬਾਦ ਤੋਂ ਪਰਤ ਰਹੇ ਸਨ।
ਇਹ ਵੀ ਪੜ੍ਹੋ- ਰੋਂਦੇ ਪਿਤਾ ਦੇ ਬੋਲ- 'ਮੇਰੀ ਧੀ ਦੀ ਲਾਸ਼ ਤਾਂ ਦੇ ਦਿਓ...'
ਕਿਵਰਲੀ ਕੋਲ ਕਾਰ ਟਰਾਲੇ 'ਚ ਜਾ ਵੜੀ। ਪੁਲਸ ਨੇ ਦੱਸਿਆ ਕਿ ਕਾਰ ਵਿਚ ਸਵਾਰ 4 ਲੋਕਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ ਜਦਕਿ ਦੋ ਦੀ ਮੌਤ ਹਸਪਤਾਲ ਵਿਚ ਹੋਈ। ਗੋਮਾਰਾਮ ਨੇ ਦੱਸਿਆ ਕਿ ਇਕ ਔਰਤ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਨਾਰਾਇਣ ਪ੍ਰਜਾਪਤ, ਉਨ੍ਹਾਂ ਦੀ ਪਤਨੀ ਪੋਸ਼ੀ ਦੇਵੀ ਅਤੇ ਪੁੱਤਰ ਦੁਸ਼ਯੰਤ, ਡਰਾਈਵਰ ਕਾਲੂਰਾਮ, ਉਨ੍ਹਾਂ ਦੇ ਪੁੱਤਰ ਯਸ਼ਰਾਮ ਅਤੇ ਜੈਦੀਪ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ- ਬਿਜਲੀ ਖਪਤਕਾਰਾਂ ਲਈ ਵੱਡੀ ਖੁਸ਼ਖ਼ਬਰੀ, ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਫਸ ਜਾਣ ਕਾਰਨ ਲਾਸ਼ਾਂ ਅੰਦਰ ਹੀ ਫਸ ਗਈਆਂ। ਇਸ ਤੋਂ ਬਾਅਦ ਟਰਾਲੇ ਵਿਚ ਫਸੀ ਕਾਰ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਕਰੀਬ 40 ਮਿੰਟ ਦੀ ਕੋਸ਼ਿਸ਼ ਤੋਂ ਬਾਅਦ ਕਾਰ ਦੇ ਦਰਵਾਜ਼ੇ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- CM ਦੀ ਸੁਰੱਖਿਆ 'ਚ ਵੱਡੀ ਕੁਤਾਹੀ, ਪੁਲਸ ਨਾਲ ਉਲਝਿਆ ਸ਼ਖ਼ਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੜਕਸਾਰ ਪੰਜਾਬ ਪੁਲਸ ਦਾ ਵੱਡਾ ਐਕਸ਼ਨ! UP ਤੋਂ ਫੜਿਆ 'ਬੱਬਰ ਖ਼ਾਲਸਾ' ਦਾ ਅੱਤਵਾਦੀ, ਗ੍ਰਨੇਡ ਤੇ ਹਥਿਆਰ ਬਰਾਮਦ
NEXT STORY