ਨੈਸ਼ਨਲ ਡੈਸਕ- ਕੇਰਲ ਦੇ ਕੋਝੀਕੋਡ ਵਿੱਚ ਸੋਮਵਾਰ ਨੂੰ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਨਗਰ ਨਿਗਮ ਦੀ ਮਲਕੀਅਤ ਵਾਲੀ ਇੱਕ ਪੁਰਾਣੀ ਇਮਾਰਤ ਦਾ 50 ਮੀਟਰ ਲੰਬਾ ਕੰਕਰੀਟ ਦਾ 'ਸਲੈਬ' ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਪੁਲਸ ਅਨੁਸਾਰ ਇਹ ਹਾਦਸਾ ਸਵੇਰੇ 11:30 ਤੋਂ ਦੁਪਹਿਰ 12 ਵਜੇ ਦੇ ਵਿਚਕਾਰ ਵਾਪਰਿਆ। ਮਾਰੇ ਗਏ ਮਜ਼ਦੂਰਾਂ ਦੀ ਪਛਾਣ ਜਬਾਰ, ਅਸ਼ਰਫ਼ ਅਤੇ ਬਸ਼ੀਰ ਵਜੋਂ ਹੋਈ ਹੈ, ਜੋ ਇਮਾਰਤ ਵਿੱਚ ਸਾਮਾਨ ਲੱਦਣ ਦਾ ਕੰਮ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਆਪਣਾ ਕੰਮ ਖ਼ਤਮ ਕਰਨ ਤੋਂ ਬਾਅਦ ਇੱਕ ਬੰਦ ਦੁਕਾਨ ਦੇ ਸਾਹਮਣੇ ਆਰਾਮ ਕਰ ਰਹੇ ਸਨ, ਜਦੋਂ ਅਚਾਨਕ ਭਾਰੀ ਸਲੈਬ ਉਨ੍ਹਾਂ 'ਤੇ ਆ ਡਿੱਗਿਆ। ਹਾਲਾਂਕਿ ਸਥਾਨਕ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਪਰ ਤਿੰਨਾਂ ਦੀ ਮੌਤ ਹੋ ਗਈ।
ਨਗਰ ਨਿਗਮ ਦੀ ਵੱਡੀ ਲਾਪਰਵਾਹੀ ਆਈ ਸਾਹਮਣੇ ਇਹ ਦੋ ਮੰਜ਼ਿਲਾ ਇਮਾਰਤ ਸੱਤ ਦਹਾਕੇ (70 ਸਾਲ) ਤੋਂ ਵੀ ਵੱਧ ਪੁਰਾਣੀ ਸੀ। ਵਿਰੋਧੀ ਧਿਰਾਂ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਂਸਲਰਾਂ ਨੇ ਦੋਸ਼ ਲਾਇਆ ਹੈ ਕਿ ਸੱਤਾਧਾਰੀ ਐਲ.ਡੀ.ਐਫ. (LDF) ਸ਼ਾਸਿਤ ਨਗਰ ਨਿਗਮ ਦੀ ਲਾਪਰਵਾਹੀ ਕਾਰਨ ਇਹ ਮੌਤਾਂ ਹੋਈਆਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਪਿਛਲੀ ਕੌਂਸਲ ਨੇ ਪਹਿਲਾਂ ਹੀ ਇਸ ਇਮਾਰਤ ਨੂੰ ਰਹਿਣ ਦੇ ਅਯੋਗ ਕਰਾਰ ਦਿੱਤਾ ਸੀ ਅਤੇ ਇਸ ਨੂੰ ਡੇਗਣ ਦਾ ਫੈਸਲਾ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਉੱਥੇ ਦੁਕਾਨਾਂ ਅਤੇ ਗੋਦਾਮ ਚੱਲ ਰਹੇ ਸਨ।
ਮੇਅਰ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਹਾਦਸੇ ਤੋਂ ਤੁਰੰਤ ਬਾਅਦ ਗੁੱਸੇ ਵਿੱਚ ਆਏ ਭਾਜਪਾ ਕੌਂਸਲਰਾਂ ਨੇ ਨਗਰ ਨਿਗਮ ਅਤੇ ਮੇਅਰ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੇਅਰ ਓ. ਸਦਾਸ਼ਿਵਨ ਵਿਰੁੱਧ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਸਥਿਤੀ ਨੂੰ ਦੇਖਦੇ ਹੋਏ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕੌਂਸਲਰਾਂ ਨੂੰ ਨਗਰ ਨਿਗਮ ਦਫ਼ਤਰ ਤੋਂ ਬਾਹਰ ਕੱਢ ਦਿੱਤਾ ਹੈ। ਫਿਲਹਾਲ ਪੁਲਿਸ ਅਤੇ ਨਗਰ ਨਿਗਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
'ਘਰ ਸਾਂਭਣ ਵਾਲੀ HouseWife ਨੂੰ ਵਿਹਲਾ ਕਹਿਣਾ ਗ਼ਲਤ...', ਦਿੱਲੀ ਹਾਈ ਕੋਰਟ ਨੇ ਇਸ ਦੱਸਿਆ 'ਬੇਇਨਸਾਫ਼ੀ'
NEXT STORY