ਨੈਸ਼ਨਲ ਡੈਸਕ : ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਨੈਸ਼ਨਲ ਹਾਈਵੇਅ 48 'ਤੇ ਦਰਦਨਾਕ ਅਤੇ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਇੱਕ ਸਲੀਪਰ ਬੱਸ ਅਤੇ ਤੇਜ਼ ਰਫ਼ਤਾਰ ਟਰੱਕ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋਈ ਹੈ। ਇਸ ਦੀ ਜਾਣਕਾਰੀ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦਿੱਤੀ। ਇਸ ਘਟਨਾ ਦੌਰਾਨ ਬੱਸ 'ਚ ਫਸੇ ਲੋਕਾਂ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ।
ਪੜ੍ਹੋ ਇਹ ਵੀ - ਹੁਣ ਸਿਰਫ਼ 5 ਰੁਪਏ 'ਚ ਮਿਲੇਗਾ ਪੌਸ਼ਟਿਕ ਭੋਜਨ! ਅੱਜ ਤੋਂ ਸ਼ੁਰੂ ਹੋਵੇਗੀ 'ਅਟਲ ਕੰਟੀਨ'
ਜਾਣਕਾਰੀ ਮੁਤਾਬਤ ਇਹ ਹਾਦਸਾ ਤਾਮਿਲਨਾਡੂ ਦੇ ਕੁਡਲੋਰ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ 48 'ਤੇ ਗੋਰਲਾਥੂ ਕਰਾਸ ਨੇੜੇ ਬੀਤੀ ਦੇਰ ਰਾਤ ਵਾਪਰਿਆ ਹੈ, ਜਿਸ ਨਾਲ ਪੂਰੇ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਪੁਲਸ ਦੇ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਸੜਕ ਦੇ ਵਿਚਕਾਰ ਪਲਟ ਗਈ ਅਤੇ ਅੱਗ ਦੀਆਂ ਲਪਟਾਂ ਵਿੱਚ ਭੜਕ ਗਈ। ਕੁਝ ਹੀ ਸਕਿੰਟਾਂ ਵਿੱਚ, ਪੂਰਾ ਕੋਚ ਅੱਗ ਦੀ ਲਪੇਟ ਵਿੱਚ ਆ ਗਿਆ। ਸਵਾਰੀਆਂ ਨਾਲ ਭਰੀ ਤੇਜ਼ ਰਫ਼ਤਾਰ ਬੱਸ ਜਦੋਂ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਤਾਂ ਉਸ ਦੀ ਟੱਕਰ ਦੋ ਕਾਰਾਂ ਨਾਲ ਹੋਈ, ਜਿਸ ਕਾਰਨ 9 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ।
ਪੜ੍ਹੋ ਇਹ ਵੀ - ਸਾਵਧਾਨ: ਤੁਹਾਡੀ ਵੀ ਰੋਕੀ ਜਾ ਸਕਦੀ ਹੈ ਪੈਨਸ਼ਨ, ਜਾਣ ਲਓ ਨਵੇਂ ਨਿਯਮ
ਪੂਰਬੀ ਜ਼ੋਨ ਦੇ ਪੁਲਸ ਇੰਸਪੈਕਟਰ ਜਨਰਲ ਰਵੀਕਾਂਤ ਗੌੜਾ ਨੇ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਗੋਕਰਨ ਜਾ ਰਹੀ ਸੀ। ਅੱਗ ਲੱਗਣ ਕਾਰਨ ਜ਼ਿਆਦਾਤਰ ਲੋਕ ਅੰਦਰ ਹੀ ਸੜ ਗਏ। ਗੌੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟਰੱਕ ਡਿਵਾਈਡਰ ਪਾਰ ਕਰ ਗਿਆ ਅਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਿਆ। ਬੱਸ ਡਰਾਈਵਰ ਅਤੇ ਉਸਦਾ ਸਹਾਇਕ ਹਾਦਸੇ ਵਿੱਚ ਬਚ ਗਏ, ਪਰ ਟਰੱਕ ਡਰਾਈਵਰ ਅਤੇ ਉਸਦੇ ਸਹਾਇਕ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਤੁਮਕੁਰ ਜ਼ਿਲ੍ਹੇ ਦੇ ਸ਼ੀਰਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬਹੁਤ ਸਾਰੇ ਯਾਤਰੀ ਬੱਸ ਤੋਂ ਛਾਲ ਮਾਰ ਕੇ ਬਚ ਗਏ।
ਪੜ੍ਹੋ ਇਹ ਵੀ - 'ਹਰੇਕ ਹਿੰਦੂ ਨੂੰ ਪੈਦਾ ਕਰਨੇ ਚਾਹੀਦੇ 3-4 ਬੱਚੇ', ਮਹਿਲਾ ਭਾਜਪਾ ਆਗੂ ਦਾ ਵੱਡਾ ਬਿਆਨ
'ਹਰ ਨਾਗਰਿਕ ਨੂੰ ਸਾਫ਼ ਹਵਾ ’ਚ ਸਾਹ ਲੈਣ ਦਾ ਅਧਿਕਾਰ, ‘ਏਅਰ ਪਿਊਰੀਫਾਇਰ’ ’ਤੇ ਟੈਕਸ ਘਟਾਓ'
NEXT STORY