ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਦੇ ਰੋਜ਼ਾਨਾ ਮਾਮਲਿਆਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਇਸ ਸੰਕਰਮਣ ਦੇ 43 ਹਜ਼ਾਰ ਤੋਂ ਵਧ ਮਾਮਲੇ ਦਰਜ ਕੀਤੇ ਗਏ ਹਨ। ਇਸ ਵਿਚ ਵੀਰਵਾਰ ਨੂੰ 40 ਲੱਖ 23 ਹਜ਼ਾਰ 173 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ। ਦੇਸ਼ 'ਚ ਹੁਣ ਤੱਕ 36 ਕਰੋੜ 89 ਲੱਖ 91 ਹਜ਼ਾਰ 222 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 43,393 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ ਤਿੰਨ ਕਰੋੜ 7 ਲੱਖ 52 ਹਜ਼ਾਰ 950 ਹੋ ਗਿਆ ਹੈ।
ਇਹ ਵੀ ਪੜ੍ਹੋ : ਮੋਦੀ ਦੀ ਨਵੀਂ ਕੈਬਨਿਟ ਦਾ ਵੱਡਾ ਫ਼ੈਸਲਾ, 1 ਲੱਖ ਕਰੋੜ ਰੁਪਏ ਮੰਡੀਆਂ ਜ਼ਰੀਏ ਕਿਸਾਨਾਂ ਤੱਕ ਪਹੁੰਚਣਗੇ
ਇਸ ਦੌਰਾਨ 44 ਹਜ਼ਾਰ 459 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਇਸ ਮਹਾਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਕੇ 2 ਕਰੋੜ 98 ਲੱਖ 88 ਹਜ਼ਾਰ 284 ਹੋ ਗਈ ਹੈ। ਸਰਗਰਮ ਮਾਮਲੇ 1977 ਘੱਟ ਕੇ 4 ਲੱਖ 58 ਹਜ਼ਾਰ 727 ਹੋ ਗਏ ਹਨ। ਇਸੇ ਮਿਆਦ 'ਚ 911 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 4 ਲੱਖ 5 ਹਜ਼ਾਰ 939 ਹੋ ਗਿਆ ਹੈ। ਦੇਸ਼ 'ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.49 ਫੀਸਦੀ, ਰਿਕਵਰੀ ਦਰ ਵਧ ਕੇ 97.19 ਫੀਸਦੀ ਅਤੇ ਮੌਤ ਦਰ 1.32 ਹੋ ਗਈ ਹੈ।
ਇਹ ਵੀ ਪੜ੍ਹੋ : ਭਾਰਤ 'ਚ ਹਰ ਸਾਲ 7 ਲੱਖ ਤੋਂ ਵਧ ਮੌਤਾਂ ਤਾਪਮਾਨ ਦੇ ਵੱਧ-ਘੱਟ ਹੋਣ ਕਾਰਨ ਹੁੰਦੀਆਂ
ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਹਿਜ਼ਬੁਲ ਮੁਜਾਹੀਦੀਨ ਦੇ ਟਿਕਾਣੇ ਦਾ ਪਰਦਾਫਾਸ਼ ਕੀਤਾ
NEXT STORY