ਨਵੀਂ ਦਿੱਲੀ— ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਯੂ.ਪੀ.ਏ. ਸਰਕਾਰ ਦੀ ਗਲਤ ਨੀਤੀਆਂ ਦੀ ਵਜ੍ਹਾ ਨਾਲ ਹੀ ਐੱਨ.ਪੀ.ਏ. ਵਧੇ। ਇਰਾਨੀ ਨੇ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਦੇ ਬਿਆਨ ਦਾ ਵੀ ਜ਼ਿਕਰ ਕੀਤਾ ਹੈ ਕਿ ਕਾਂਗਰਸ ਦੀ ਅਗਵਾਈ 'ਚ ਚਲੀ ਯੂ.ਪੀ.ਏ. ਸਰਕਾਰ ਦੇ ਸਮੇਂ ਹੋਏ ਕੋਲਾ ਘੋਟਾਲਾ ਅਤੇ ਵੱਖ-ਵੱਖ ਲੋਨ ਦੀ ਵਜ੍ਹਾ ਨਾਲ ਹੀ ਬੈਂਕ ਇਸ ਸਮੇਂ ਸੰਕਟ ਨਾਲ ਜੂਝ ਰਿਹਾ ਹੈ।
ਨੈਸ਼ਨਲ ਹੈਰਾਲਡ ਨੂੰ ਲੈ ਕੇ ਇਰਾਨੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ ਅਤੇ ਕਿਹਾ ਹੈ ਕਿ ਇਸ ਮਾਮਲੇ 'ਚ ਵੀ ਕਾਂਗਰਸ ਸਵਾਲਾਂ ਦੇ ਘੇਰੇ 'ਚ ਹੈ।
2019 ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਯੂ.ਪੀ. ਨੂੰ 4 ਹਿੱਸਿਆਂ 'ਚ ਵੰਡਣ ਦੀ ਤਿਆਰੀ 'ਚ 'ਆਪ'
NEXT STORY