ਜਲੰਧਰ/ਲਖਨਊ (ਪੁਨੀਤ, ਇੰਟ.) – ਦੇਸ਼ ਦੇ ਕਈ ਸੂਬਿਆਂ ਵਿਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਹਿਮਾਚਲ ਤੇ ਜੰਮੂ-ਕਸ਼ਮੀਰ ਵਿਚ ਬਰਫ਼ਬਾਰੀ ਹੋਈ ਹੈ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਨੇਰੀ ਤੇ ਤੂਫ਼ਾਨ ਦੇ ਨਾਲ ਗੜੇ ਪੈਣ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਹਾੜਾਂ ਵਿਚ ਬਰਫ਼ਬਾਰੀ ਤੇ ਮੀਂਹ ਦਾ ਅਸਰ ਪੰਜਾਬ ਵਿਚ ਦੇਖਣ ਨੂੰ ਮਿਲ ਰਿਹਾ ਹੈ। ਮੁੱਖ ਤੌਰ ’ਤੇ ਚੰਡੀਗੜ੍ਹ ਤੇ ਮੋਹਾਲੀ ਵਰਗੇ ਇਲਾਕਿਆਂ ਵਿਚ ਗੜੇ ਪੈਣ ਤੋਂ ਬਾਅਦ ਮੌਸਮ ਵਿਚ ਤਬਦੀਲੀ ਦੇਖੀ ਗਈ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਸੂਚਨਾ ਅਨੁਸਾਰ ਸ਼ੁੱਕਰਵਾਰ ਤੋਂ ਮੌਸਮ ਆਮ ਵਾਂਗ ਹੋਣ ਦੀ ਉਮੀਦ ਹੈ। ਇਸ ਲਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਓਰੇਂਜ ਤੇ ਯੈਲੋ ਅਲਰਟ ਹਟਾ ਲਿਆ ਗਿਆ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿਚ ਲਗਾਤਾਰ ਦੂਜੇ ਦਿਨ ਵੀ ਹਨੇਰੀ-ਮੀਂਹ ਤੇ ਗੜੇਮਾਰੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਅਤੇ ਵੱਖ-ਵੱਖ ਜ਼ਿਲਿਆਂ ਵਿਚ ਕੁੱਲ 14 ਲੋਕਾਂ ਦੀ ਮੌਤ ਹੋ ਗਈ। ਵੀਰਵਾਰ ਨੂੰ ਗਾਜ਼ੀਆਬਾਦ, ਨੋਇਡਾ ਤੇ ਲਲਿਤਪੁਰ ਸਮੇਤ ਕਈ ਜ਼ਿਲਿਆਂ ਵਿਚ ਤੇਜ਼ ਹਨੇਰੀ ਦੇ ਨਾਲ ਭਾਰੀ ਗੜੇਮਾਰੀ ਹੋਈ, ਜਦੋਂਕਿ ਆਗਰਾ, ਕਾਨਪੁਰ ਤੇ ਮਥੁਰਾ ਸਮੇਤ ਹੋਰ ਖੇਤਰਾਂ ਵਿਚ ਮੀਂਹ ਦਰਜ ਕੀਤਾ ਗਿਆ। ਹਨੇਰੀ-ਤੂਫ਼ਾਨ ਕਾਰਨ ਕਈ ਥਾਵਾਂ ’ਤੇ ਦਰੱਖਤ ਤੇ ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕੱਚੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ। ਪ੍ਰਯਾਗਰਾਜ ਵਿਚ ਤੇਜ਼ ਹਵਾ ਕਾਰਨ ਦਰੱਖਤ ਜੜ੍ਹੋਂ ਉੱਖੜ ਗਿਆ, ਜਦਕਿ ਕੁਝ ਥਾਵਾਂ ’ਤੇ ਆਰਜ਼ੀ ਪੁਲ ਰੁੜ੍ਹ ਜਾਣ ਦੀ ਵੀ ਖ਼ਬਰ ਹੈ।
ਇਹ ਵੀ ਪੜ੍ਹੋ - ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਬਲਪੁਰ ਦੇ ਬਰਗੀ ਡੈਮ 'ਤੇ ਵੱਡਾ ਹਾਦਸਾ: ਡੁੱਬ ਗਿਆ 31 ਲੋਕਾਂ ਨੂੰ ਲੈ ਕੇ ਜਾ ਰਿਹਾ ਕਰੂਜ਼ ਜਹਾਜ਼ (ਵੀਡੀਓ)
NEXT STORY