ਜੰਮੂ-ਕਸ਼ਮੀਰ : ਕਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਦੇ ਭਵਨ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਇਸ ਸਮੇਂ ਭਾਰੀ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਕਟੜਾ ਵਿੱਚ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂ ਇਸ ਭਾਰੀ ਬਰਫ਼ਬਾਰੀ ਦਾ ਆਨੰਦ ਮਾਣ ਰਹੇ ਹਨ।
ਇਹ ਵੀ ਪੜ੍ਹੋ - ਪੈਨ ਕਾਰਡ ਚੋਰੀ ਜਾਂ ਗੁੰਮ ਹੋ ਜਾਣ 'ਤੇ ਨਾ ਹੋਵੇ ਪਰੇਸ਼ਾਨ, ਸਿਰਫ਼ 50 ਰੁਪਏ 'ਚ ਇੰਝ ਕਰੋ ਮੁੜ ਅਪਲਾਈ

ਮਾਤਾ ਵੈਸ਼ਨੋ ਦੇਵੀ ਵਿਖੇ ਹੋ ਰਹੀ ਬਰਫ਼ਬਾਰੀ ਕਾਰਨ ਉਥੋਂ ਦਾ ਨਜ਼ਾਰਾ ਬਹੁਤ ਸੋਹਣਾ ਦਿਖਾਈ ਦੇ ਰਿਹਾ ਹੈ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਸ਼ਰਧਾਲੂ ਬਰਫ਼ਬਾਰੀ ਵਿਚ ਦੇਵੀ ਮਾਂ ਦੇ ਦਰਸ਼ਨ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ - ਖੁਸ਼ਖ਼ਬਰੀ: 10 ਸਾਲ ਬਾਅਦ ਫਿਰ ਸ਼ੁਰੂ ਹੋਵੇਗਾ ਇਕ ਸਾਲ ਦਾ B.Ed ਕੋਰਸ, ਨਵੀਆਂ ਸ਼ਰਤਾਂ ਲਾਗੂ
ਦੱਸਣਯੋਗ ਹੈ ਕਿ 14 ਜਨਵਰੀ ਨੂੰ ਮਾਤਾ ਵੈਸ਼ਨੋ ਦੇਵੀ ਵਿਖੇ ਪ੍ਰਾਚੀਨ ਗੁੱਫ਼ਾ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੀ ਗਈ ਹੈ। ਜਿਸ ਦੇ ਦਰਸ਼ਨ ਕਰਨ ਲਈ ਲੋਕ ਦੂਰ-ਦੂਰ ਤੋਂ ਆ ਰਹੇ ਹਨ। ਉਕਤ ਸਥਾਨ 'ਤੇ ਆਏ ਹੋਏ ਸ਼ਰਧਾਲੂ ਅੱਜ ਇਸ ਬਰਫ਼ਬਾਰੀ ਦਾ ਆਨੰਦ ਮਾਣ ਰਹੇ ਹਨ।
ਇਹ ਵੀ ਪੜ੍ਹੋ - ਲੱਗ ਗਈਆਂ ਮੌਜਾਂ : ਸਕੂਲਾਂ 'ਚ 11 ਤੋਂ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਦੂਜੇ ਪਾਸੇ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਹੋਣ ਕਾਰਨ ਜੰਮੂ-ਕਸ਼ਮੀਰ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਨਾਲ ਠੰਡ ਹੋਰ ਵੀ ਵੱਧ ਗਈ ਹੈ।
ਇਹ ਵੀ ਪੜ੍ਹੋ - 20 ਹਜ਼ਾਰ ਸਰਕਾਰੀ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਕਿਸੇ ਵੇਲੇ ਵੀ ਹੋ ਸਕਦੀ ਹੈ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਨਾਂ RC ਤੋਂ ਡਰਾਈਵਿੰਗ ਕਰਨ 'ਤੇ ਭੁਗਤਣਾ ਪੈ ਸਕਦਾ ਹੈ ਮੋਟਾ ਚਲਾਨ! ਬਚਣ ਲਈ ਅਪਣਾਓ ਇਹ ਟ੍ਰਿਕ
NEXT STORY