ਸ਼੍ਰੀਨਗਰ - ਕਸ਼ਮੀਰ ਵਾਦੀ ਦੇ ਕੁਝ ਹਿੱਸਿਆਂ ਵਿਚ ਸੋਮਵਾਰ ਨੂੰ ਉੱਚਾਈ ਵਾਲੇ ਇਲਾਕਿਆਂ ਵਿਚ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਵਿਚ ਗਿਰਾਵਟ ਆਈ। ਸ਼੍ਰੀਨਗਰ-ਕਾਰਗਿਲ ਮਾਰਗ ’ਤੇ ਜ਼ੋਜਿਲਾ ਦੱਰੇ ਦੇ ਨੇੜੇ ਮਿਨੀਮਾਰਗ ਖੇਤਰ ਵਿਚ ਹਲਕੀ ਬਰਫ਼ਬਾਰੀ ਹੋਈ। ਕਸ਼ਮੀਰ ਵਾਦੀ ਵਿਚ ਰਾਤ ਭਰ ਬੱਦਲਵਾਈ ਰਹਿਣ ਕਾਰਨ ਘੱਟੋ-ਘੱਟ ਤਾਪਮਾਨ ਵਿਚ ਲੱਗਭਗ 2 ਡਿਗਰੀ ਦਾ ਵਾਧਾ ਹੋਇਆ। ਸ਼੍ਰੀਨਗਰ ਵਿਚ ਐਤਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ ਮਨਫ਼ੀ 1.9 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ, ਜੋ ਪਹਿਲਾਂ ਮਨਫ਼ੀ 4.4 ਡਿਗਰੀ ਸੈਲਸੀਅਸ ਸੀ। ਦਿੱਲੀ ਵਿਚ ਘੱਟ ਤੋਂ ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਤੱਕ ਡਿੱਗਣ ਨਾਲ ਹੀ ਇਥੇ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਸਵੇਰ ਰਹੀ। ਪੰਜਾਬ ਅਤੇ ਹਰਿਆਣਾ ਵਿਚ ਵੀ ਘੱਟੋ-ਘੱਟ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ।
ਇਸ ਸੂਬੇ ਦੇ ਸਕੂਲ ਅੱਜ ਰਹਿਣਗੇ ਬੰਦ, ਮੁੱਖ ਮੰਤਰੀ ਨੇ ਕੀਤਾ ਐਲਾਨ!
NEXT STORY