ਨਵੀਂ ਦਿੱਲੀ, (ਏਜੰਸੀਆਂ)- ਯੈਲੋ ਅਲਰਟ ਦਰਮਿਆਨ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ’ਤੇ ਬਰਫਬਾਰੀ ਹੋਈ ਅਤੇ ਰਾਜਧਾਨੀ ਸ਼ਿਮਲਾ ਸਮੇਤ ਕਈ ਜ਼ਿਲਿਆਂ ’ਚ ਭਾਰੀ ਮੀਂਹ ਪਿਆ।

ਅਟਲ ਟਨਲ ਦੇ ਆਸ-ਪਾਸ, ਰੋਹਤਾਂਗ ਦੱਰਾ, ਸ਼ਿਕਾਰੀ ਦੇਵੀ ਅਤੇ ਕਮਰੁਨਾਗ ’ਚ ਬਰਫਬਾਰੀ ਕਾਰਨ ਸੈਲਾਨੀਆਂ ਦੀ ਆਵਾਜਾਈ ’ਤੇ ਰੋਕ ਲੱਗ ਗਈ ਹੈ ਅਤੇ ਮਨਾਲੀ-ਲੇਹ ਸੜਕ ਬੰਦ ਹੋ ਗਈ ਹੈ। ਸੋਲੰਗਨਾਲਾ ਅਤੇ ਮੜ੍ਹੀ ’ਚ ਹੀ ਸੈਲਾਨੀਆਂ ਨੂੰ ਰੋਕ ਦਿੱਤਾ ਗਿਆ ਹੈ।

ਉੱਥੇ ਹੀ, ਸੈਰ-ਸਪਾਟੇ ਵਾਲੇ ਸਥਾਨ ਗੁਲਮਰਗ ਸਮੇਤ ਜੰਮੂ-ਕਸ਼ਮੀਰ ਦੇ ਕਈ ਉੱਚਾਈ ਵਾਲੇ ਇਲਾਕਿਆਂ ’ਚ ਬਰਫਬਾਰੀ ਹੋਈ ਹੈ। ਜੰਮੂ, ਸਾਂਬਾ, ਕਠੂਆ ਅਤੇ ਊਧਮਪੁਰ ’ਚ ਰਾਤ ਤੋਂ ਹੀ ਭਾਰੀ ਮੀਂਹ ਦਾ ਦੌਰ ਜਾਰੀ ਹੈ। ਓਧਰ, ਪੰਜਾਬ, ਹਰਿਆਣਾ ਅਤੇ ਦਿੱਲੀ ’ਚ ਸ਼ੁੱਕਰਵਾਰ ਸਵੇਰੇ ਮੌਸਮ ਬਦਲ ਗਿਆ।

ਧਰਮਿੰਦਰ ਨੇ CM ਯੋਗੀ ਨਾਲ ਕੀਤੀ ਮੁਲਾਕਾਤ, ਸਾਹਮਣੇ ਆਈਆਂ ਤਸਵੀਰਾਂ
NEXT STORY