ਸ਼੍ਰੀਨਗਰ — ਜੰਮੂ-ਕਸ਼ਮੀਰ 'ਚ ਬਰਫ਼ਬਾਰੀ ਦੌਰਾਨ ਅਧਿਕਾਰੀਆਂ ਨੇ ਐਤਵਾਰ ਨੂੰ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਅੱਠ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ 'ਚ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਜੰਮੂ-ਕਸ਼ਮੀਰ ਆਫ਼ਤ ਪ੍ਰਬੰਧਨ ਅਥਾਰਟੀ (ਜੇ.ਕੇ.ਡੀ.ਐੱਮ.ਏ.) ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਕਸ਼ਮੀਰ ਘਾਟੀ ਦੇ ਬਾਂਦੀਪੋਰਾ, ਬਾਰਾਮੂਲਾ, ਗੰਦਰਬਲ ਅਤੇ ਕੁਪਵਾੜਾ ਜ਼ਿਲ੍ਹਿਆਂ ਅਤੇ ਜੰਮੂ ਡਿਵੀਜ਼ਨ ਦੇ ਡੋਡਾ, ਕਿਸ਼ਤਵਾੜ, ਪੁੰਛ ਅਤੇ ਰਾਮਬਨ ਦੇ ਉੱਚੇ ਇਲਾਕਿਆਂ 'ਚ ਸਮੁੰਦਰ ਤਲ ਤੋਂ 2400 ਮੀਟਰ ਦੀ ਉਚਾਈ 'ਤੇ 'ਦਰਮਿਆਨੇ ਖ਼ਤਰੇ' ਦੇ ਪੱਧਰ ਦੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਅਗਲੇ ਹੁਕਮਾਂ ਤੱਕ ਬਰਫ਼ ਦੇ ਤੂਫ਼ਾਨ ਵਾਲੇ ਖੇਤਰਾਂ ਵਿੱਚ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਦੇ ਉਪਰਲੇ ਇਲਾਕਿਆਂ 'ਚ ਪਿਛਲੇ ਕਈ ਦਿਨਾਂ ਤੋਂ ਭਾਰੀ ਬਰਫ਼ਬਾਰੀ ਹੋ ਰਹੀ ਹੈ, ਜਿਸ ਕਾਰਨ ਐਤਵਾਰ ਨੂੰ ਅਧਿਕਾਰੀਆਂ ਨੇ ਸਾਵਧਾਨੀ ਦੇ ਤੌਰ 'ਤੇ ਲੋਕਾਂ ਲਈ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਅਧਿਕਾਰੀਆਂ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਮਦਦ ਲਈ 112 ਡਾਇਲ ਕਰਨ ਲਈ ਵੀ ਕਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਰੂਸ ਦੀ ਇੰਡੀਅਨ ਅੰਬੈਸੀ 'ਚ ਤਾਇਨਾਤ ਭਾਰਤੀ ਵਿਅਕਤੀ ਜਾਸੂਸੀ ਮਾਮਲੇ 'ਚ ਗ੍ਰਿਫ਼ਤਾਰ, ISI ਲਈ ਕਰ ਰਿਹਾ ਸੀ ਕੰਮ
NEXT STORY