ਨੈਸ਼ਨਲ ਡੈਸਕ- ਬਿਹਾਰ ਦੇ ਨਾਲੰਦਾ ਜ਼ਿਲ੍ਹੇ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ ਨੂੰ ਸੜਕ ਕਿਨਾਰੇ ਸੁੱਟ ਦਿੱਤਾ ਗਿਆ। ਇਸ ਔਰਤ ਦਾ ਕਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਕਿ ਉਸ ਦੇ ਦੋਵਾਂ ਪੈਰਾਂ 'ਚ ਕਿੱਲਾਂ ਠੋਕੀਆਂ ਗਈਆਂ ਸਨ।
ਜਾਣਕਾਰੀ ਅਨੁਸਾਰ ਵੀਰਵਾਰ ਨੂੰ ਨਾਲੰਦਾ ਜ਼ਿਲ੍ਹੇ ਦੇ ਥਾਣਾ ਚੰਡੀ ਅਧੀਨ ਪੈਂਦੇ ਪਿੰਡ ਬਹਾਦਰਪੁਰ ਦੇ ਸੜਕ ਕਿਨਾਰੇ ਲੋਕਾਂ ਨੇ ਇਕ ਲਾਸ਼ ਪਈ ਦੇਖੀ, ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮੈਰਿਜ ਰਜਿਸਟ੍ਰੇਸ਼ਨ ਨੂੰ ਲੈ ਕੇ ਵੱਡੀ ਖ਼ਬਰ ; ਅਦਾਲਤ ਨੇ ਜਾਰੀ ਕਰ'ਤੇ ਸਖ਼ਤ ਹੁਕਮ
ਲਾਸ਼ ਦੀ ਹਾਲੇ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਹੈ, ਜਿਸ ਕਾਰਨ ਪੁਲਸ ਨੇ ਲਾਸ਼ ਨੂੰ ਬਿਹਾਰਸ਼ਰੀਫ਼ ਸਦਰ ਹਸਪਤਾਲ ਵਿਖੇ ਭੇਜ ਦਿੱਤਾ ਹੈ। ਇਸ ਘਟਨਾ ਮਗਰੋਂ ਇਲਾਕੇ 'ਚ ਸਨਸਨੀ ਫੈਲ ਗਈ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਅਜਿਹੀ ਕੋਈ ਘਟਨਾ ਅੱਜ ਤੋਂ ਪਹਿਲਾਂ ਨਹੀਂ ਦੇਖੀ, ਜਿਸ ਮਗਰੋਂ ਲੋਕਾਂ ਦੇ ਮਨਾਂ 'ਚ ਖ਼ੌਫ਼ ਛਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਆਯੁਸ਼ਮਾਨ ਭਾਰਤ ਲਈ ਰਜਿਸਟ੍ਰੇਸ਼ਨ ਇਸ ਮਹੀਨੇ ਤੋਂ ਹੋਵੇਗੀ ਸ਼ੁਰੂ'
NEXT STORY