ਨਵੀਂ ਦਿੱਲੀ— ਅੱਜ ਦੇ ਸਮੇਂ 'ਚ ਲੋਕਾਂ ਨੂੰ ਕੀਮਤੀ ਅਤੇ ਹਾਈ ਸਪੀਡ ਵਾਲੀਆਂ ਗੱਡੀਆਂ ਚਲਾਉਣ ਦਾ ਬਹੁਤ ਸ਼ੌਂਕ ਹੈ, ਜਿਸ ਕਾਰਨ ਕਈ ਲੋਕ ਕਾਫੀ ਜ਼ਿਆਦਾ ਰਫਤਾਰ ਨਾਲ ਗੱਡੀਆਂ ਚਲਾਉਦੇ ਹਨ ਅਤੇ ਕਈ ਵਾਰ ਹਾਦਸੇ ਦਾ ਸ਼ਿਕਾਰ ਹੋਣ ਦੇ ਨਾਲ-ਨਾਲ ਹਾਦਸੇ ਦਾ ਕਾਰਨ ਵੀ ਬਣ ਜਾਂਦੇ ਹਨ। ਇਹ ਹੀ ਕਾਰਨ ਹੈ ਕਿ ਹੁਣ ਦੇ ਸਮੇਂ 'ਚ ਦਿਨ ਪ੍ਰਤੀਦਿਨ ਹਾਦਸਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਕੁੱਝ ਅਜਿਹੀ ਹੀ ਇਕ ਭਿਆਨਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਬਹੁਤ ਹੀ ਤੇਜ਼ ਰਫਤਾਰ ਨਾਲ ਇਕ ਨੌਜਵਾਨ ਆਪਣਾ ਮੋਟਰਸਾਈਕਲ ਚਲਾ ਰਿਹਾ ਹੈ, ਜਿਸ ਕਾਰਨ ਉਹ ਉਸ 'ਤੇ ਕੰਟਰੋਲ ਨਹੀਂ ਰੱਖ ਸਕਿਆ ਅਤੇ ਹਾਦਸੇ ਦਾ ਸ਼ਿਕਾਰ ਹੋ ਕੇ ਉਸ ਦੀ ਮੌਤ ਹੋ ਗਈ।
ਇਸ ਵੀਡੀਓ 'ਚ ਨੌਜਵਾਨ ਤੇਜ਼ ਰਫਤਾਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਿਸ ਦੌਰਾਨ ਨੌਜਵਾਨ ਨੇ ਅਚਾਨਕ 100 ਤੋਂ 300 ਤਕ ਮੋਟਰਸਾਈਕਲ ਦੀ ਰਫਤਾਰ ਵਧਾ ਦਿੱਤੀ, ਜਿਸ ਕਾਰਨ ਉਹ ਮੋਟਰਸਾਈਕਲ 'ਤੇ ਕੰਟਰੋਲ ਨਹੀਂ ਰੱਖ ਸਕਿਆ ਅਤੇ ਸਾਹਮਣੇ ਅਚਾਨਕ ਇਕ ਵਾਹਨ ਆਉਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ, ਜਿਸ 'ਚ ਉਸ ਦੀ ਮੌਤ ਹੋ ਗਈ। ਇਸ ਦੌਰਾਨ ਮੋਟਰਸਾਈਕਲ ਦੇ ਪੁਰਜੇ-ਪੁਰਜੇ ਖਿਲਰ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ ਨੌਜਵਾਨ ਦੇ ਸ਼ਰੀਰ ਦੇ ਟੁਕੜੇ-ਟੁਕੜੇ ਹੋ ਕੇ ਸੜਕ 'ਤੇ ਵਿਖਰ ਗਏ। ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਵੀਡੀਓ ਕਿਥੇ ਅਤੇ ਕਦੋਂ ਦੀ ਹੈ।
ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਨੂੰ ਵੰਡੀ ਗਈ 468ਵੇਂ ਟਰੱਕ ਦੀ ਸਮੱਗਰੀ
NEXT STORY