ਨੈਸ਼ਨਲ ਡੈਸਕ- ਸੋਫਾ ਬਣਾਉਣ ਵਾਲੀ ਇਕ ਫੈਕਟਰੀ 'ਚ ਮੰਗਲਵਾਰ ਨੂੰ ਸਵੇਰੇ ਅੱਗ ਲੱਗਣ ਕਾਰਨ ਤਿੰਨ ਲੋਕ ਜਿਊਂਦੇ ਸੜ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਨੋਇਡਾ ਦੇ ਗੌਤਮਬੁੱਧ ਨਗਰ ਜ਼ਿਲ੍ਹੇ ਦੇ ਬੀਟਾ-2 ਥਾਣਾ ਖੇਤਰ 'ਚ ਵਾਪਰੀ। ਪੁਲਸ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ 'ਚ ਫੈਕਟਰੀ ਬੁਰੀ ਤਰ੍ਹਾਂ ਨਾਲ ਸੜ ਗਈ ਅਤੇ ਉੱਥੇ ਕੰਮ ਕਰਨ ਵਾਲੇ ਤਿੰਨ ਲੋਕਾਂ ਦੀ ਅੱਗ 'ਚ ਝੁਲਸ ਕੇ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਐਡੀਸ਼ਨਲ ਪੁਲਸ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਸਿੰਘ ਨੇ ਦੱਸਿਆ ਕਿ ਬੀਟਾ-2 ਥਾਣਾ ਖੇਤਰ ਦੇ ਸਾਈਟ-4 ਸਥਿਤ ਸੋਫਾ ਬਣਾਉਣ ਦੀ ਇਕ ਫੈਕਟਰੀ 'ਚ ਅੱਜ ਯਾਨੀ ਮੰਗਲਵਾਰ ਸਵੇਰੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚੀਆਂ ਫਾਇਰ ਵਿਭਾਗ ਦੀਆਂ 5 ਗੱਡੀਆਂ ਨੇ ਕਰੀਬ ਇਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ 'ਤੇ ਖੋਜ ਅਤੇ ਬਚਾਅ ਮੁਹਿੰਮ ਦੌਰਾਨ ਤਿੰਨ ਲੋਕ ਮ੍ਰਿਤਕ ਮਿਲੇ। ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹਾ ਵਾਸੀ ਗੁਲਫਾਮ (23), ਬਿਹਾਰ ਵਾਸੀ ਮਜਹਰ ਆਲਮ (29) ਅਤੇ ਦਿਲਸ਼ਾਦ (24) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਫੈਕਟਰੀ ਦੇ ਮਾਲਕ ਨੇ ਪੀੜਤਾਂ ਨੂੰ ਇਕ ਕੋਨੇ 'ਚ ਸੋਫਾ ਮੁਰੰਮਤ ਲਈ ਜਗ੍ਹਾ ਦੇ ਰੱਖੀ ਸੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏਕਨਾਥ ਸ਼ਿੰਦੇ ਨੇ ਦਿੱਤਾ CM ਅਹੁਦੇ ਤੋਂ ਅਸਤੀਫ਼ਾ
NEXT STORY