ਬੈਂਗਲੁਰੂ- ਇਕ ਸਾਫਟਵੇਅਰ ਇੰਜੀਨੀਅਰ 'ਡਿਜੀਟਲ ਅਰੈਸਟ' ਦਾ ਸ਼ਿਕਾਰ ਹੋ ਗਿਆ ਅਤੇ ਉਸ ਨੂੰ 11.8 ਕਰੋੜ ਰੁਪਏ ਦਾ ਉਸ ਸਮੇਂ ਚੂਨਾ ਲੱਗ ਗਿਆ, ਜਦੋਂ ਧੋਖੇਬਾਜ਼ਾਂ ਨੇ ਪੁਲਸ ਅਧਿਕਾਰੀ ਬਣ ਕੇ ਦਾਅਵਾ ਕੀਤਾ ਕਿ ਉਸ ਦੇ ਆਧਾਰ ਕਾਰਡ ਦੀ ਗਲਤ ਵਰਤੋਂ ਮਨੀ ਲਾਂਡਰਿੰਗ ਲਈ ਬੈਂਕ ਖਾਤੇ ਖੋਲ੍ਹਣ 'ਚ ਕੀਤੀ ਗਈ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਧੋਖਾਧੜੀ 25 ਨਵੰਬਰ ਤੋਂ 12 ਦਸੰਬਰ ਦਰਮਿਆਨ ਬੈਂਗਲੁਰੂ 'ਚ ਸਾਫਟਵੇਅਰ ਇੰਜੀਨੀਅਰ ਨਾਲ ਹੋਈ। ਪੁਲਸ ਮੁਤਾਬਕ ਆਪਣੀ ਸ਼ਿਕਾਇਤ 'ਚ 39 ਸਾਲਾ ਸਾਫਟਵੇਅਰ ਇੰਜੀਨੀਅਰ ਨੇ ਦੋਸ਼ ਲਾਇਆ ਕਿ 11 ਨਵੰਬਰ ਨੂੰ ਉਨ੍ਹਾਂ ਨੂੰ ਇਕ ਵਿਅਕਤੀ ਦਾ ਫੋਨ ਆਇਆ, ਜਿਸ ਨੇ ਖੁਦ ਨੂੰ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਾਈ) ਦਾ ਅਧਿਕਾਰੀ ਦੱਸਿਆ। ਕਥਿਤ ਅਧਿਕਾਰੀ ਨੇ ਦਾਅਵਾ ਕੀਤਾ ਕਿ ਆਧਾਰ ਨਾਲ ਲਿੰਕ ਕੀਤੇ ਉਸ ਦੇ ਸਿਮ ਕਾਰਡ ਦੀ ਵਰਤੋਂ ਗ਼ੈਰ-ਕਾਨੂੰਨੀ ਇਸ਼ਤਿਹਾਰ ਅਤੇ ਅਸ਼ਲੀਲ ਸੰਦੇਸ਼ ਭੇਜਣ ਲਈ ਕੀਤੀ ਜਾਂਦੀ ਸੀ। ਐੱਫਆਈਆਰ 'ਚ ਕਿਹਾ ਗਿਆ ਹੈ ਕਿ ਬਾਅਦ 'ਚ, ਉਸ ਨੂੰ ਇਕ ਵਿਅਕਤੀ ਦਾ ਫੋਨ ਆਇਆ, ਜਿਸ ਨੇ ਖੁਦ ਨੂੰ ਪੁਲਸ ਅਧਿਕਾਰੀ ਦੱਸਦੇ ਹੋਏ ਦੋਸ਼ ਲਗਾਇਆ ਕਿ ਉਨ੍ਹਾਂ ਦੇ ਆਧਾਰ ਵੇਰਵੇ ਦੀ ਗਲਤ ਵਰਤੋਂ ਮਨੀ ਲਾਂਡਰਿੰਗ ਲਈ ਬੈਂਕ ਖਾਤੇ ਖੋਲ੍ਹਣ 'ਚ ਕੀਤੀ ਜਾ ਰਹੀ ਹੈ। ਧੋਖੇਬਾਜ਼ਾਂ ਨੇ ਉਸ ਨੂੰ ਮਾਮਲੇ ਨੂੰ ਗੁਪਤ ਰੱਖਣ ਦੀ ਹਦਾਇਤ ਦਿੱਤੀ ਅਤੇ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਡਿਜੀਟਲ ਤਰੀਕੇ ਨਾਲ ਜਾਂਚ 'ਚ ਸਹਿਯੋਗ ਨਹੀਂ ਕੀਤਾ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Seema Haider ਜਲਦ ਬਣਨ ਵਾਲੀ ਹੈ ਮਾਂ, ਖੁਸ਼ੀ ਵਿਚ ਭਾਰਤ ਨੂੰ ਲੈ ਕੇ ਆਖੀ ਵੱਡੀ ਗੱਲ
ਐੱਫ.ਆਈ.ਆਰ. 'ਚ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਉਸ ਨੂੰ ਇਕ ਵਿਅਕਤੀ ਦਾ ਫੋਨ ਆਇਆ, ਜਿਸ 'ਚ ਉਸ ਨੂੰ ਸਕਾਈਪ ਐਪ ਡਾਊਨਲੋਡ ਕਰਨ ਲਈ ਕਿਹਾ ਗਿਆ, ਜਿਸ ਤੋਂ ਬਾਅਦ ਮੁੰਬਈ ਪੁਲਸ ਦੀ ਵਰਦੀ ਪਹਿਨੇ ਇਕ ਵਿਅਕਤੀ ਨੇ ਉਸ ਨੂੰ ਵੀਡੀਓ ਕਾਲ ਕੀਤਾ ਅਤੇ ਦਾਅਵਾ ਕੀਤਾ ਕਿ ਇਕ ਵਪਾਰੀ ਨੇ ਉਸ ਦੇ ਆਧਾਰ ਦਾ ਇਸਤੇਮਾਲ ਕਰ ਕੇ 6 ਕਰੋੜ ਰੁਪਏ ਦੇ ਲੈਣ-ਦੇਣ ਲਈ ਬੈਂਕ ਖਾਤਾ ਖੋਲ੍ਹਿਆ ਹੈ। ਸ਼ਿਕਾਇਤਕਰਤਾ ਅਨੁਸਾਰ, 25 ਨਵੰਬਰ ਨੂੰ ਪੁਲਸ ਵਰਦੀ 'ਚ ਇਕ ਹੋਰ ਵਿਅਕਤੀ ਨੇ ਸਕਾਈਪ 'ਤੇ ਉਸ ਨੂੰ ਫੋਨ ਕੀਤਾ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਮਾਮਲੇ ਦੀ ਸੁਣਵਾਈ ਸਰਵਉੱਚ ਅਦਾਲਤ 'ਚ ਹੋ ਰਹੀ ਹੈ ਅਤੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਤਾਂ ਉਸ ਦੇ ਪਰਿਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਫਰਜ਼ੀ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਧੋਖੇਬਾਜ਼ਾਂ ਨੇ ਉਸ ਨੂੰ ਵੈਰੀਫਿਕੇਸ਼ਨ ਉਦੇਸ਼ਾਂ ਦੇ ਬਹਾਨੇ ਕੁਝ ਖਾਤਿਆਂ 'ਚ ਧਨਰਾਸ਼ੀ ਟਰਾਂਸਫਰ ਕਰਨ ਜਾਂ ਕਾਨੂੰਨੀ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਕਿਹਾ। ਐੱਫ.ਆਈ.ਆਰ. ਅਨੁਸਾਰ, ਇੰਜੀਨੀਅਰ ਨੇ ਗ੍ਰਿਫ਼ਤਾਰੀ ਦੇ ਡਰ ਤੋਂ ਵੱਖ-ਵੱਖ ਬੈਂਕ ਖਾਤਿਆਂ 'ਚ ਕਈ ਵਾਰ 'ਚ 11.8 ਕਰੋੜ ਰੁਪਏ ਟਰਾਂਸਫਰ ਕੀਤੇ। ਹਾਲਾਂਕਿ ਜਦੋਂ ਧੋਖੇਬਾਜ਼ਾਂ ਨੇ ਹੋਰ ਰਕਮ ਦੀ ਮੰਗ ਸ਼ੁਰੂ ਕੀਤੀ ਤਾਂ ਉਸ ਨੂੰ ਅਹਿਸਾਸ ਹੋਇਆ ਕਿ ਉਹ ਧੋਖੇਬਾਜ਼ਾਂ ਦੇ ਜਾਲ 'ਚ ਫਸ ਗਿਆ ਹੈ ਅਤੇ ਉਸ ਨੇ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਧੋਖਾਧੜੀ ਦੇ ਦੋਸ਼ 'ਚ ਆਈ.ਟੀ. ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UPI, EPFO ਅਤੇ ਸ਼ੇਅਰ ਬਾਜ਼ਾਰ 'ਚ ਵੱਡੇ ਬਦਲਾਅ, 1 ਜਨਵਰੀ 2025 ਤੋਂ ਲਾਗੂ ਹੋਣਗੇ ਕਈ ਨਵੇਂ ਨਿਯਮ
NEXT STORY